ਬਰਨਾਲਾ, 5 ਜੂਨ ( ਸੋਨੀ ਗੋਇਲ)

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਟ੍ਰੀ ਪਲਾਂਟੇਸ਼ਨ ਮੁਹਿੰਮ ਜੋਕਿ 5 ਜੂਨ ਤੋਂ ਸ਼ੁਰੂ ਹੋ ਕੇ 5 ਜੁਲਾਈ ਤੱਕ ਚਲਣੀ ਹੈ, ਦਾ ਰਸਮੀ ਆਗਾਜ਼ ਸ਼੍ਰੀ ਬੀ.ਬੀ.ਐਸ. ਤੇਜੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਕੀਤਾ ਗਿਆ। ਇਸ ਦੇ ਨਾਲ ਹੀ ਅੱਜ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਸ਼੍ਰੀ ਮਦਨ ਲਾਲ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਆਮ ਜਨਤਾ, ਵਕੀਲ ਸਾਹਿਬਾਨਾਂ ਅਤੇ ਲੀਗਲ ਏਡ ਡਿਫੈਂਸ ਕਾਉਂਸਲਜ਼ ਨੂੰ ਬੂਟੇ ਵੰਡ ਕੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ‘ਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜ਼ੱਜ ਅਤੇ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਲੋਕਾਂ ਨੂੰ ਬੂਟੇ ਲਾਉਣ ਦੀ ਮਹੱਤਤਾ ਵਾਰੇ ਜਾਗਰੂਕ ਕੀਤਾ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ। ਇਸ ਲੜੀ ਦੌਰਾਨ ਸ੍ਰੀ ਮਦਨ ਲਾਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਅੱਜ ਜੰਗਲਾਤ ਵਿਭਾਗ ਬਰਨਾਲਾ ਦੇ ਸਹਿਯੋਗ ਨਾਲ ਵੀ ਪੌਦੇ ਲਾਏ ਗਏ। ਇਸ ਮੌਕੇ ਮਿਸ ਲਵਲੀਨ ਕੌਰ, ਸਹਾਇਕ ਲੀਗਲ ਏਡ ਡਿਫੈਂਸ ਕਾਉਂਸਲ ਬਰਨਾਲਾ, ਸ੍ਰੀ ਗਗਨਦੀਪ ਭਾਰਦਵਾਜ ਜ਼ਿਲ੍ਹਾ ਅਟਾਰਨੀ ਅਤੇ ਸਮੂਹ ਜੱਜ ਸਾਹਿਬਾਨ ਹਾਜ਼ਰ ਰਹੇ।

Posted By Gaganjot Goyal

Leave a Reply

Your email address will not be published. Required fields are marked *