ਹਵਾਲਾਤੀਆਂ ਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ, ਜਲਦ ਨਿਪਟਾਰੇ ਦੇ ਵੀ ਦਿੱਤੇ ਨਿਰਦੇਸ਼

ਲੁਧਿਆਣਾ, 28 ਮਈ (ਅਨਿਲ ਪਾਸੀ) ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਵੱਲੋਂ ਅੱਜ ਕੇਂਦਰੀ ਜੇਲ੍ਹ, ਲੁਧਿਆਣਾ, ਬੋਰਸਟਲ ਜੇਲ੍ਹ, ਲੁਧਿਆਣਾ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਚੈਕਿੰਗ ਦੌਰਾਨ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦੀ ਹਰੇਕ ਬੈਰਕ ਦੀ ਚੈਕਿੰਗ ਕੀਤੀ ਗਈ ਅਤੇ ਉਥੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਮੌਕੇ ‘ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਗਏ । ਚੈਕਿੰਗ ਦੌਰਾਨ ਮਾਨਯੋਗ ਸੈਸ਼ਨ ਜੱਜ ਵੱਲੋਂ ਜੇਲ੍ਹ ਦੇ ਲੰਗਰ ਹਾਲ ਦਾ ਵਿਸ਼ੇ਼ਸ਼ ਤੌਰ ‘ਤੇ ਨਿਰੀਖਣ ਕੀਤਾ ਗਿਆ ਅਤੇ ਉਥੇ ਬਣ ਰਹੇ ਖਾਣੇ ਜਿਸ ਵਿੱਚ ਰੋਟੀ ਅਤੇ ਦਾਲ ਸ਼ਾਮਲ ਸਨ, ਨੂੰ ਚੈੱਕ ਕੀਤਾ ਗਿਆ ।
ਇਸ ਤੋਂ ਇਲਾਵਾ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜੇਲ੍ਹ ਵਿੱਚ ਵੱਖ-ਵੱਖ ਹਵਾਲਾਤੀਆਂ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਪੁਛਿੱਆ ਗਿਆ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਹੀ ਹੱਲ ਕਰਨ ਦੇ ਉਪਰਾਲੇ ਕੀਤੇ ਗਏ।

ਜਨਾਨਾ ਜੇਲ੍ਹ ਦੀ ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਬੰਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਪੁਛਿੱਆ ਗਿਆ । ਇਸ ਮੌਕੇ ਤੇ ਮਾਨਯੋਗ ਸੈਸ਼ਨ ਜੱਜ ਸਾਹਿਬ ਵੱਲੋਂ ਜੇਲ੍ਹ ਅਧਿਕਾਰੀਆਂ ਨੂੰ ਜੇਲ੍ਹ ਦੀਆਂ ਬੰਦੀ ਔਰਤਾਂ ਦੀਆਂ ਸਮੱਸਿਆਵਾਂ ਦਾ ਹੱਲ ਛੇਤੀ ਤੋਂ ਛੇਤੀ ਕਰਨ ਦੇ ਹੁਕਮ ਦਿੱਤੇ ਗਏ । ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜਨਾਨਾ ਜੇਲ੍ਹ ਵਿੱਚ ਬੰਦੀ ਔਰਤਾਂ ਨੂੰ ਮਿਲ ਰਹੀ ਮੈਡੀਕਲ ਸਹੂਲਤ ਦਾ ਵੀ ਨਿਰੀਖਣ ਕੀਤਾ ਗਿਆ।

ਉਨ੍ਹਾਂ ਵੱਲੋਂ ਜੇਲ੍ਹ ਦੇ ਬੰਦੀਆਂ ਨੂੰ ਦੱਸਿਆ ਗਿਆ ਕਿ ਜਿਹੜੇ ਬੰਦੀ ਆਪਣੇ ਕੇਸ ਦੀ ਪੈਰਵੀ ਲਈ ਆਪਣੇ ਪ੍ਰਾਈਵੇਟ ਪੱਧਰ ‘ਤੇ ਐਡਵੋਕੇਟ ਹਾਇਰ ਕਰਨ ਵਿੱਚ ਅਸਮਰੱਥ ਹਨ, ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਵੱਲੋਂ ਜੇਲ੍ਹ ਦੇ ਬੰਦੀਆਂ ਨੂੰ ਦੱਸਿਆ ਗਿਆ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਉਨ੍ਹਾਂ ਵੱਲੋਂ ਜੇਲ੍ਹ ਵਿੱਚ ਖੋਲ੍ਹੇ ਹੋਏ ਲੀਗਲ ਏਡ ਕਲੀਨਿਕ ਵਿੱਚ ਪੇਸ਼ ਹੋ ਕੇ ਕਾਨੂੰਨੀ ਸਹਾਇਤਾ ਦਾ ਫਾਰਮ ਭਰਵਾਇਆ ਜਾ ਸਕਦਾ ਹੈ ।

https://surl.li/frqtml

ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੇ ਸੁਪਰਡੈਂਟ ਨੂੰ ਜੇਲ੍ਹ ਵਿੱਚ ਪਾਈਆਂ ਗਈਆਂ ਕਮੀਆਂ ਬਾਬਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਅਤੇ ਹਦਾਇਤ ਕੀਤੀ ਗਈ ਕਿ ਪਾਈਆਂ ਗਈਆਂ ਕਮੀਆਂ ‘ਤੇ ਤੁਰੰਤ ਅਮਲ ਸਬੰਧੀ ਰਿਪੋਰਟ ਪੇਸ਼ ਕੀਤੀ ਜਾਵੇ।

ਇਸ ਮੌਕੇ ਸ੍ਰੀਮਤੀ ਸੁਮਿਤ ਸੱਭਰਵਾਲ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ, ਸ੍ਰੀਮਤੀ ਪਵਲੀਨ ਸਿੰਘ, ਮਾਨਯੋਗ ਚੀਫ ਜੂਡੀਸ਼ੀਅਲ ਮੈਜਿਸਟਰੇਟ, ਲੁਧਿਆਣਾ ਅਤੇ ਸ੍ਰੀ ਵਰਿੰਦਰਜੀਤ ਸਿੰਘ ਰੰਧਾਵਾ, ਚੀਫ ਲੀਗਲ ਏਡ ਡਿਫੈਂਸ ਕੌਂਸਲ, ਲੁਧਿਆਣਾ ਵੀ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਨਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

3 thought on “ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਲੁਧਿਆਣਾ ਦੀ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਤੇ ਜਨਾਨਾ ਜੇਲ੍ਹ ਦੀ ਅਚਨਚੇਤ ਚੈਕਿੰਗ”
  1. What i do not realize is actually how you’re not really a lot more neatly-favored than you may be now.
    You are so intelligent. You realize thus significantly relating to this subject, produced
    me for my part consider it from a lot of varied angles.
    Its like men and women are not fascinated except it’s something to do with Girl
    gaga! Your personal stuffs outstanding. At all times handle it up!

Leave a Reply

Your email address will not be published. Required fields are marked *