ਬਰਨਾਲਾ, 04 ਜੂਨ ( ਮਨਿੰਦਰ ਸਿੰਘ)
ਵੱਖ ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਲਘੂ ਉਦਯੋਗਾਂ ਦੇ ਮਾਲਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਹੇਠ ਕੰਮ ਕਰਦੇ ਨੌਕਰਾਂ ਦੇ ਵੇਰਵੇ ਨੇੜੇ ਦੇ ਠਾਣੇ ਵਿਖੇ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਅੰਦਰ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਲਘੂ ਉਦਯੋਗਾਂ ਦੇ ਮਾਲਕ ਅਤੇ ਘਰੇਲੂ ਨੌਕਰ ਰੱਖਣ ਵਾਲੇ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ ਅਤੇ ਮੁਕੰਮਲ ਪੱਕਾ ਪਤਾ, ਤਿੰਨ ਤਸਵੀਰਾਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਆਪਣੇ ਘਰਾਂ ਵਿੱਚ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਉਨ੍ਹਾਂ ਦੀਆਂ ਸਾਰੀਆਂ ਰਿਸ਼ਤੇਦਾਰੀਆਂ ਦੇ ਪਤੇ ਲਿਖ ਕੇ ਰੱਖੇ ਜਾਣ। ਨੌਕਰ ਦੀ ਤਨਖਾਹ ਵਿਚੋਂ 100/ 200 ਰੁਪਏ ਦਾ ਮਨੀ ਆਰਡਰ ਉਸਦੇ ਨਜ਼ਦੀਕੀ ਰਿਸ਼ਤੇਦਾਰ ਦੇ ਪਤੇ ‘ਤੇ ਭੇਜਣ, ਮਨੀ ਆਰਡਰ ਪਹੁੰਚਣ ਉਪਰੰਤ ਰਸੀਦ ਦੀ ਫੋਟੋ ਕਾਪੀ ਨੂੰ ਆਪਣੇ ਕਬਜ਼ੇ ਵਿੱਚ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿੱਚ ਲੈ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਠਾਣੇ ਜਾਂ ਪੁਲਿਸ ਚੌਕੀ ਵਿੱਚ ਤੁਰੰਤ ਦਰਜ ਕਰਵਾਉਣ। ਇਸੇ ਤਰ੍ਹਾਂ ਮਕਾਨ ਮਾਲਕ ਵੀ ਆਪਣੇ ਮਕਾਨ ਵਿੱਚ ਦਰਜ ਕਰਵਾਉਣ। ਅਗਲੇ ਹੁਕਮਾਂ ਤਹਿਤ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਸਰਕਾਰੀ ਸੜਕ/ਰਸਤੇ ਦੀ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਨਹੀਂ ਕਰੇਗਾ। ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਧਾਰਾ 188 ਆਈਪੀਸੀ ਤਹਿਤ ਪੁਲਿਸ ਵੱਲੋਂ ਤੁਰੰਤ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇੱਕ ਹੋਰ ਹੁਕਮ ਅਨੁਸਾਰ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਜਾਂ ਸਟੰਟ ਨੂੰ ਅਯੋਜਿਤ ਕਰਨ ‘ਤੇ ਜ਼ਿਲ੍ਹਾ ਬਰਨਾਲਾ ‘ਚ ਮੁਕੰਮਲ ਪਾਬੰਦੀ ਲਗਾ ਈ ਗਈ ਹੈ। ਵਧੇਰੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਬੀਤੇ ਸਮੇਂ ਕੁਝ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਵਿਚ ਟਰੈਕਟਰਾਂ ਅਤੇ ਸਬੰਧਤ ਮੰਚਾਂ ਦੇ ਖਤਰਨਾਕ ਪ੍ਰਧਾਨ ਦੇ ਸਟੰਟ ਦੌਰਾਨ ਨੌਜਵਾਨਾਂ ਦੀ ਮੌਤ ਵੀ ਹੋ ਗਈ ਹੈ, ਇਸ ਲਈ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ ਨੂੰ ਆਯੋਜਿਤ ਕਰਨ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀਆਂ ਦੇ ਹੁਕਮ 18 ਜੁਲਾਈ, 2025 ਤੱਕ ਲਾਗੂ ਰਹਿਣਗੇ।
Posted By Gaganjot Goyal