ਬਰਨਾਲਾ, 26 ਮਈ ( ਮਨਿੰਦਰ ਸਿੰਘ)
ਸਕੀਮ ਦਾ ਲਾਭ ਲੈਣ ਲਈ ਬਾਲ ਸੁਰੱਖਿਆ ਅਫ਼ਸਰ ਦਫ਼ਤਰ ਵਿਖੇ ਕੀਤਾ ਜਾ ਸਕਦਾ ਹੈ ਰਾਬਤਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਸਰਕਾਰ ਵਲੋਂ ਸਪਾਂਸਰਸ਼ਿਪ ਫੌਸਟਰ ਕੇਅਰ ਸਕੀਮ ਚਲਾਈ ਜਾ ਰਹੀ ਹੈ, ਜਿਸ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵਲੋਂ ਬੱਚਿਆਂ ਨੂੰ 4000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ।
ਓਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਓਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜੇਕਰ ਬੱਚੇ ਦੀ ਮਾਤਾ ਵਿਧਵਾ, ਤਲਾਕਸ਼ੁਦਾ ਹੋਵੇ ਜਾਂ ਉਸਦੇ ਪਰਿਵਾਰ ਦੁਆਰਾ ਓਸਨੂੰ ਛੱਡ ਦਿੱਤਾ ਗਿਆ ਹੋਵੇ।
ਜੇਕਰ ਬੱਚਾ ਅਨਾਥ ਅਤੇ ਬੇਸਹਾਰਾ ਹੋਵੇ।
ਜਿਨ੍ਹਾਂ ਦੇ ਮਾਤਾ-ਪਿਤਾ ਜਾਨਲੇਵਾ ਜਾਂ ਖਤਰਨਾਕ ਬਿਮਾਰੀ ਦਾ ਸ਼ਿਕਾਰ ਹੋਣ।
ਮਾਤਾ-ਪਿਤਾ ਸਰੀਰਕ ਤੌਰ ‘ਤੇ ਬੱਚੇ ਦੀ ਦੇਖਭਾਲ ਕਰਨ ਵਿਚ ਅਸਮਰੱਥ ਹੋਣ।
ਜੇ.ਜੇ. ਐਕਟ 2015 ਦੇ ਅਨੁਸਾਰ ਦੇਖਭਾਲ ਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ, ਜਿਵੇਂ ਕਿ ਬੇਘਰ, ਕੁਦਰਤੀ ਆਫਤਾਂ ਦਾ ਸ਼ਿਕਾਰ, ਬਾਲ ਮਜ਼ਦੂਰੀ, ਬਾਲ ਵਿਆਹ, ਬਾਲ ਭਿਖਿਆ ਜਾਂ ਸਰੀਰਕ ਤੌਰ ‘ਤੇ ਅਪਾਹਜ ਬੱਚੇ ਜਾਂ ਉਹ ਬੱਚੇ ਜੋ ਸੜਕ ‘ਤੇ ਰਹਿ ਰਹੇ ਹੋਣ ਇਸ ਸਕੀਮ ਅਧੀਨ ਕਵਰ ਕੀਤੇ ਜਾਂਦੇ ਹਨ।
ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਦਾ ਸ਼ਿਕਾਰ ਹੋਣ ਵਾਲੇ ਬੱਚੇ,ਐਚ.ਆਈ.ਵੀ ਏਡਜ਼ ਨਾਲ ਪ੍ਰਭਾਵਿਤ ਬੱਚੇ.ਪੀ.ਐਮ.ਕੇਅਰਜ਼ ਫਾਰ ਚਿਲਡਰਨ ਸਕੀਮ ਅਧੀਨ ਕਵਰ ਕੀਤੇ ਬੱਚੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ।
ਓਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਪਰਿਵਾਰ ਦੀ ਸਾਲਾਨਾ ਆਮਦਨ ਪੇਂਡੂ ਖੇਤਰ ਵਿੱਚ 72,000 ਰੁਪਏ ਤੱਕ ਅਤੇ ਸ਼ਹਿਰੀ ਖੇਤਰ ਵਿੱਚ 96,000 ਰੁਪਏ ਤੱਕ ਹੋਈ ਚਾਹੀਦੀ ਹੈ।
ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਦਾ ਲਾਭ ਬੱਚੇ ਨੂੰ 18 ਸਾਲ ਤੱਕ ਦੀ ਉਮਰ ਤੱਕ ਸਕੂਲ ਜਾਣ ਵਾਲੇ ਬੱਚੇ ਨੂੰ ਦਿੱਤਾ ਜਾਂਦਾ ਹੈ।
ਓਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਅਤੇ ਇਸ ਸਕੀਮ ਦਾ ਲਾਭ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੇ ਦਫ਼ਤਰ ਵਿਖੇ ਰਾਬਤਾ ਕੀਤਾ ਜਾ ਸਕਦਾ ਹੈ।
Posted By SonyGoyal
I truly appreciate you sharing this. It’s been very useful. Hope to see more soon.. Check my website: https://b1top0010.xyz/ !