ਬਰਨਾਲਾ, 26 ਮਈ ( ਸੋਨੀ ਗੋਇਲ)

ਚਾਹਵਾਨ ਵਿਦਿਆਰਥੀ ਆਨਲਾਈਨ ਕਰ ਸਕਦੇ ਹਨ ਰਜਿਸਟ੍ਰੇਸ਼ਨ
ਸੰਸਦ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਸੰਤ ਬਾਬਾ ਅਤਰ ਸਿੰਘ ਸਰਕਾਰੀ ਪੌਲੀਟੈਕਨਿਕ ਕਾਲਜ, ਬਡਬਰ ਦੇ 2025-26 ਦੇ ਦਾਖਲਿਆਂ ਸਬੰਧੀ ਪੋਸਟਰ ਰਲੀਜ਼ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਕਾਲਜ ਵਿਖੇ ਚੱਲ ਰਹੇ ਪੰਜ ਡਿਪਲੋਮਾਂ ਕੋਰਸਾਂ ਵਿਚ ਵੱਖ-ਵੱਖ ਸਕਾਲਰਸ਼ਿਪ ਸਕੀਮਾਂ ਅਧੀਨ ਤਕਨੀਕੀ ਸਿੱਖਿਆ ਪ੍ਰਾਪਤ ਕਰਕੇ ਲੜਕੇ ਅਤੇ ਲੜਕੀਆਂ ਆਪਣਾ ਭਵਿੱਖ ਬਣਾ ਸਕਦੇ ਹਨ।

ਇਸ ਮੌਕੇ ਪ੍ਰਿੰਸੀਪਲ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਚੰਡੀਗੜ੍ਹ ਵੱਲੋਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ।

ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਆਨਲਾਈਨ ਰਜਿਸਟ੍ਰੇਸ਼ਨ ਲਈ ਇਸ ਵੈਬਸਾਈਟ www.punjabteched.com ਅਤੇ www. punjabteched. net ‘ਤੇ ਅਪਲਾਈ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਮਾਪਿਆਂ ਦੀ ਜਾਣਕਾਰੀ ਲਈ ਸ੍ਰੀ ਲਵਪ੍ਰੀਤ ਸਿੰਘ ਅਤੇ ਸ੍ਰੀ ਹਰਚਰਨ ਸਿੰਘ ਦਾਖਲਾ ਇੰਚਾਰਜ ਦੀ ਦੇਖ ਰੇਖ ਹੇਠ ਗਾਈਡੈਂਸ ਸੈੱਲ ਸਥਾਪਤ ਕੀਤਾ ਹੋਇਆ ਹੈ, ਜਿਸ ਵਿੱਚ ਕਾਲਜ ਵਿਖੇ ਚੱਲ ਰਹੇ ਕੋਰਸਾਂ ਅਤੇ ਫੀਸਾਂ ਸਬੰਧੀ ਪੂਰੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਕਾਲਜ ਵਿਖੇ ਇਲੈਕਟ੍ਰੀਕਲ ਇੰਜੀਨੀਅਰਿੰਗ, ਸਿਵਲ ਇੰਜੀਨੀਅਰਿੰਗ, ਮਕੈਨੀਕਲ ਇੰਜੀਨੀਅਰਿੰਗ, ਕੰਪਿਊਟਰ ਸਾਇੰਸ ਇੰਜੀਨੀਅਰਿੰਗ ਅਤੇ ਇਲੈਕਟ੍ਰੋਨਿਕ ਕਮਿਊਨੀਕੇਸ਼ਨ ਇੰਜੀਨੀਅਰਿੰਗ (ECE) ਕੋਰਸਾਂ ਵਿੱਚ 10ਵੀਂ ਪਾਸ ਵਿਦਿਆਰਥੀ ਦਾਖਲਾ ਲੈਣ ਲਈ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਕਾਲਜ ਵਿਖੇ ਕੇਂਦਰ/ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਜਿਵੇਂ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਐਸ.ਸੀ./ਓ.ਬੀ.ਸੀ.. ਨੈਸ਼ਨਲ ਸਕਾਲਰਸ਼ਿਪ ਅਧੀਨ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਵਜੀਫੇ ਦਾ ਲਾਭ ਲੈ ਸਕਦੇ ਹਨ।

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਵਜ਼ੀਫਾ ਯੋਜਨਾ ਅਧੀਨ ਹਰ ਵਰਗ ਦੇ ਵਿਦਿਆਰਥੀਆਂ ਦੀ 10ਵੀਂ/12ਵੀਂ ਦੇ ਨੰਬਰਾਂ ਅਨੁਸਾਰ ਟਿਊਸ਼ਨ ਫੀਸ ਮੁਆਫ ਕੀਤੀ ਜਾ ਰਹੀ ਹੈ, ਜਿਸ ਦਾ ਲਾਭ ਸਿਰਫ ਸਰਕਾਰੀ ਪੋਲੀਟੈਕਨਿਕ ਕਾਲਜਾਂ ਵਿੱਚ ਹੀ ਦਿੱਤਾ ਜਾਂਦਾ ਹੈ।

ਪ੍ਰਿੰਸੀਪਲ ਸੰਦੀਪ ਕੁਮਾਰ ਨੇ ਮਾਨਯੋਗ ਮੈਂਬਰ ਪਾਰਲੀਮੈਂਟ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਜਿੱਥੇ ਪੋਸਟਰ ਰਲੀਜ਼ ਕਰਨ ‘ਤੇ ਧੰਨਵਾਦ ਕੀਤਾ ਉੱਥੇ ਹੀ ਪੰਜਾਬ ਸਰਕਾਰ ਵੱਲੋਂ ਕਾਲਜ ਦੀ ਨਵੀਂ ਬਣ ਰਹੀ ਬਿਲਡਿੰਗ ਅਤੇ ਵਿਦਿਆਰਥੀਆਂ ਦੇ ਪ੍ਰੈਕਟੀਕਲ ਕਰਵਾਉਣ ਲਈ ਮਸ਼ੀਨਰੀ ਤੇ ਸਾਜ਼ੋ ਸਮਾਨ ਲਈ ਗ੍ਰਾਂਟ ਜਾਰੀ ਕਰਵਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਹਾਲਜ ਵਿਖੇ ਪਹੁੰਚ ਕੇ ਵੀ ਰਜਿਸਟਰੇਸ਼ਨ ਕਰਵਾ ਸਕਦੇ ਹਨ ਅਤੇ ਕੋਰਸਾਂ ਬਾਰੇ ਪੂਰੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ

Leave a Reply

Your email address will not be published. Required fields are marked *