ਸ਼੍ਰੀ ਅੰਮ੍ਰਿਤਸਰ,ਕ੍ਰਿਸ਼ਨ ਸਿੰਘ ਦੁਸਾਂਝ
ਯੂਥ ਅਕਾਲੀ ਦਲ ਦੇ ਕੌਮੀ ਜਥੇਬੰਧਕ ਸਕੱਤਰ ਡਾ. ਬੀ.ਐੱਸ. ਭੰਗੂ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਅਕਾਲੀ ਦਲ ਬਾਦਲ ਦੇ ਕੌਮ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਜ਼ਿਲਾ ਅਕਾਲੀ ਜਥੇ ਦੇ ਪ੍ਰਧਾਨ ਸ. ਸੁਰਜੀਤ ਸਿੰਘ ਪਹਿਲਵਾਨ ਦੇ ਗ੍ਰਹਿ ਵਿਖੇ ਬੈਠਕ ਕੀਤੀ।
ਇਸ ਮੌਕੇ ਡਾ. ਭੰਗੂ ਨੇ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ, ਜਿਨ੍ਹਾਂ ਨੇ ਮਿਹਨਤੀ ਬੇਦਾਗ ਅਤੇ ਸੁਝਵਾਨ ਆਗੂ ਸੁਰਜੀਤ ਸਿੰਘ ਪਹਿਲਵਾਨ ਨੂੰ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੀ ਵਾਂਗਡੌਰ ਸੌਪੀ ਹੈ।
ਉਨ੍ਹਾਂ ਬਾਦਲ ਨੂੰ ਯਕੀਨ ਦਿਵਾਇਆ ਕਿ ਉਹ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਪਹਿਲਵਾਨ ਨਾਲ ਮੋਢੇ ਨਾਲ ਮੋਢਾ ਜੋੜਕੇ ਕੰਮ ਕਰੇਗੀ ਅਤੇ ਪਾਰਟੀ ਦੀ ਮਜ਼ਬੂਤ ਲਈ ਰਾਤ ਦਿਨ ਇਕ ਕਰ ਦੇਵੇਗੀ।
ਇਸ ਮੌਕੇ ਸੁਖਬੀਰ ਬਾਦਲ ਨੇ ਡਾ. ਭੰਗੂ ਨੂੰ ਥਾਪੜਾ ਦੇਂਦਿਆਂ ਪਾਰਟੀ ਲਈ ਵੱਧ ਤੋਂ ਵੱਧ ਕੰਮ ਅਤੇ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਇਤਿਹਾਸਿਕ ਜਿੱਤ ਲਈ ਜੰਗੀ ਪੱਧਰ ‘ਤੇ ਤਿਆਰੀਆਂ ਕਰਨ ਲਈ ਕਿਹਾ।
ਇਸ ਮੌਕੇ ਡਾ. ਭੰਗੂ ਨੇ ਇਹ ਵੀ ਦੱਸਿਆ ਕਿ ਹਲਕਾ ਅਟਾਰੀ ਵਿਚ ਸਾਬਕਾ ਮੰਤਰੀ ਜਥੇ: ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਵਿਚ ਪਾਰਟੀ ਦੀ ਮਜ਼ਬੂਤੀ ਲਈ ਬੈਠਕਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ।
Posted By SonyGoyal