16 ਅਪ੍ਰੈਲ ( ਸੋਨੀ ਗੋਇਲ )

ਹਲਕਾ ਫਰੀਦਕੋਟ ਤੋ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਕੀਤਾ ਖੁਲਾਸਾ  ਲੋਕ ਸਭਾ ਹਲਕਾ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਵਜੀਤ ਸਿੰਘ ਖਾਲਸਾ ਨੇ ਆਪਣੀ ਗ੍ਰਿਫਤਾਰੀ ਦਾ ਖਦਸਾ ਜਤਾਇਆ ਹੈ।

ਐਮਪੀ ਸਰਬਜੀਤ ਸਿੰਘ ਖਾਲਸਾ ਦਾ ਕਹਿਣਾ ਹੈ ਕਿ ਉਸ ਨੂੰ ਪੰਜਾਬ ਸਰਕਾਰ ਦੇ ਹੁਕਮਾਂ ਤੇ ਪੰਜਾਬ ਪੁਲਿਸ ਵੱਲੋਂ ਨਸ਼ੇ ਦੇ ਮਾਮਲੇ ਚ ਗ੍ਰਿਫਤਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਖਾਲਸਾ ਨੇ ਦੱਸਿਆ ਕਿ ਉਹਨਾਂ ਨੂੰ ਦੋ ਵੱਡੇ ਅਫਸਰਾਂ ਵੱਲੋਂ ਇਸ ਸਬੰਧੀ ਹੁਣ ਤੱਕ ਟੈਲੀਫੋਨ ਆ ਚੁੱਕੇ ਹਨ।

ਕਿਹਾ ਕਿ ਉਹ ਇਹ ਗੱਲ ਗੁਰਦੁਆਰਾ ਸਾਹਿਬ ਜਾ ਕੇ ਵੀ ਕਹਿ ਸਕਦੇ ਹਨ।

ਐਮਪੀ ਖਾਲਸਾ ਨੇ ਕਿਹਾ ਕਿ ਉਹਨਾਂ ਤੇ ਐਨਡੀਪੀਐਸ ਅਧੀਨ ਮਾਮਲਾ ਦਰਜ ਕਰਕੇ ਉਹਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਖਾਲਸਾ ਨੇ ਕਿਹਾ ਕਿ ਇਹ ਸਭ ਸਰਕਾਰ ਦੀਆਂ ਕੋਝੀਆਂ ਚਾਲਾਂ ਹਨ ਤਾਂ ਕਿ ਜਿਵੇਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਦੇ ਪਿੱਛੇ ਸੁੱਟ ਦਿੱਤਾ ਐਵੇਂ ਹੀ ਉਹਨਾਂ ਦਾ ਨਾਮ ਕਿਸੇ ਨਸ਼ੇ ਦੇ ਪਰਚੇ ਚ ਪਾ ਕੇ ਲੋਕਾਂ ਦੇ ਮਨਾਂ ਵਿੱਚ ਗਲਤ ਫਹਿਮੀਆਂ ਬਿਠਾਈਆਂ ਜਾ ਸਕਣ।

ਖਾਲਸਾ ਨੇ ਕਿਹਾ ਕਿ ਸੰਸਦ ਉੱਪਰ ਕੋਈ ਕੇਸ ਦਰਜ ਕਰਨ ਤੋਂ ਪਹਿਲਾਂ ਲੋਕ ਸਭਾ ਸਪੀਕਰ ਦੀ ਮਨਜ਼ੂਰੀ ਲੈਣੀ ਪੈਂਦੀ ਹੈ ਪ੍ਰੰਤੂ ਐਨਡੀਪੀਐਸ ਮਾਮਲੇ ਚ ਮਨਜ਼ੂਰੀ ਦੀ ਲੋੜ ਨਹੀਂ ਹੁੰਦੀ ਇਸ ਲਈ ਸਰਕਾਰ ਵੱਲੋਂ ਇਸ ਤਰਾਂ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ।

ਉਹਨਾਂ ਤੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਐਮਪੀ ਖਾਲਸਾ ਨੇ ਆਪਣੇ ਉੱਪਰ ਕੇਸ ਦਰਜ ਕਰਨ ਦੀ ਸੰਭਾਵਨਾ ਦੇ ਪਿੱਛੇ ਪੰਜਾਬ ਚ ਮੌਜੂਦਾ ਆਪ ਸਰਕਾਰ ਵੱਲ ਸਿੱਧਾ ਨਿਸ਼ਾਨਾ ਸਾਧਿਆ ਹੈ।

Posted By SonyGoyal

Leave a Reply

Your email address will not be published. Required fields are marked *