ਸੋਨੀ ਗੋਇਲ ਬਰਨਾਲਾ
67ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕਬੱਡੀ ਨੈਸ਼ਨਲ ਸਟਾਇਲ (ਕੁੜੀਆਂ/ਮੁੰਡੇ) ਅੰਡਰ 14 ਸਾਲ ਦੇ ਮੁਕਾਬਲੇ 24 ਤੋਂ 30 ਨਵੰਬਰ ਤੱਕ ਬਾਬਾ ਗਾਂਧਾ ਸਿੰਘ ਸਕੂਲ ਬਰਨਾਲਾ ਵਿਖੇ ਕਰਵਾਏ ਜਾ ਰਹੇ ਹਨ।
ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਸਮਸ਼ੇਰ ਸਿੰਘ ਨੇ ਟੂਰਨਾਮੈਂਟ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਣਾਈਆਂ ਗਈਆਂ ਵੱਖ–ਵੱਖ ਕਮੇਟੀਆਂ ਨਾਲ ਮੀਟਿੰਗ ਕਰਕੇ ਖਿਡਾਰੀਆਂ ਲਈ ਕੀਤੇ ਜਾ ਰਹੇ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟ ਕਰਦਿਆਂ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।
ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਹਨਾਂ ਖੇਡਾਂ ‘ਚ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚੋਂ ਲੜਕੀਆਂ ਅਤੇ ਲੜਕਿਆਂ ਦੀਆਂ ਟੀਮਾਂ ਦੇ 650 ਤੋਂ ਜਿਆਦਾ ਖਿਡਾਰੀ, ਕੋਚ, ਟੀਮ ਮੈਨੇਜ਼ਰ ਅਤੇ ਟੀਮ ਇੰਚਾਰਜ਼ ਭਾਗ ਲੈ ਰਹੇ ਹਨ।
ਖਿਡਾਰੀਆਂ ਲਈ ਰਿਹਾਇਸ਼ ਦਾ ਪ੍ਰਬੰਧ ਬਰਨਾਲਾ ਦੇ ਵੱਖ–ਵੱਖ ਸਕੂਲਾਂ ਵਿੱਚ ਕੀਤਾ ਗਿਆ ਹੈ।
Department of School Education Punjab
Posted By SonyGoyal