ਮਨਿੰਦਰ ਸਿੰਘ, ਪਟਿਆਲਾ
2000 ਦੇ ਕਰੀਬ ਲੋਕਾਂ ਨੇਂ ਕੈਂਪਾਂ ‘ਚ ਪੁੱਜ ਕੇ ਲਿਆ ਸਰਕਾਰੀ ਸੇਵਾਵਾਂ ਦਾ ਲਾਭ
23 ਫਰਵਰੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਸੇਵਾਵਾਂ ਲੋਕਾਂ ਨੂੰ ਲੋਕਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪਾਂ ਦਾ ਲਾਭ ਲੈਣ ਲਈ ਕਰੀਬ 2000 ਲੋਕ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਜਿਲ੍ਹਾ ਸ਼ਹਿਰੀ ਦੇ ਪ੍ਰਧਾਨ ਤੇਜਿੰਦਰ ਮਹਿਤਾ ਦੀ ਅਗਵਾਈ ਵਿੱਚ ਤੇਜਬਾਗ ਕਾਲੋਨੀ, ਸ਼ਿਵ ਆਸ਼ਰਮ ਵਿਖੇ ਲੱਗੇ ਕੈਂਪ ਵਿੱਚ ਪੁੱਜੇ।
ਇਹ ਪ੍ਰਗਟਾਵਾ ਤੇਜਿੰਦਰ ਮਹਿਤਾ ਨੇ ਕੀਤਾ ਅਤੇ ਨਾਲ ਹੀ ਜ਼ਿਲ੍ਹਾ ਨਿਵਾਸੀਆਂ ਨੂੰ ਇਨ੍ਹਾਂ ਕੈਂਪਾਂ ਦਾ ਹੋਰ ਵੀ ਲਾਭ ਲੈਣ ਦੀ ਅਪੀਲ ਵੀ ਕੀਤੀ।
ਤੇਜਿੰਦਰ ਮਹਿਤਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਮੁੱਖ ਤੌਰ ‘ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਮੌਕੇ ‘ਤੇ ਹੱਲ ਕਰਨ ਅਤੇ ਤੁਰੰਤ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਸਰਕਾਰੀ ਸੇਵਾਵਾਂ ਲਈ ਫਾਰਮ ਭਰੇ ਜਾ ਰਹੇ ਹਨ।
ਜਦਕਿ ਬੁਢਾਪਾ ਪੈਨਸ਼ਨਾਂ, ਵਿਦਿਆਰਥੀਆਂ ਲਈ ਵਜੀਫੇ, ਸ਼ਿਕਾਇਤਾਂ, ਜਾਤੀ ਸਰਟੀਫਿਕੇਟ, ਜਨਮ ਤੇ ਮੌਤ ਸਰਟੀਫਿਕੇਟ, ਉਸਾਰੀ ਕਾਮਿਆਂ ਦੀ ਰਜਿਸਟ੍ਰੇਸ਼ਨ ਸਮੇਤ 45 ਤਰ੍ਹਾਂ ਦੀਆਂ ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਰੋਜ਼ਾਨਾ ਜ਼ਿਲ੍ਹੇ ਵਿੱਚ ਕੈਂਪ ਲੱਗ ਰਹੇ ਹਨ।
ਇਸ ਮੌਕੇ ਸੀਨੀਅਰ ਆਗੂ ਬਿਕਰਮ ਸ਼ਰਮਾ, ਰਾਹੁਲ ਵਾਲੀਆ ਪੀ ਐਮ ਐਲ ਪਟਿਆਲਾ ਸ਼ਹਿਰੀ, ਰਾਜੂ ਸਾਹਨੀ, ਵਪਾਰੀ ਆਗੂ ਅਸ਼ੀਸ਼ ਨਇਯ, ਬਲਾਕ ਪ੍ਰਧਾਨ ਅਮਨ ਬਾਂਸਲ, ਬਲਾਕ ਪ੍ਰਧਾਨ ਸੋਸ਼ਲ ਮੀਡੀਆ ਤਨਵੀਰ ਧਿਮਾਨ ਗੋਲਾ, ਯੂਥ ਆਗੂ ਹਰਪ੍ਰੀਤ ਸਿੰਘ ਤੇ ਸੁਰਿੰਦਰ ਨਿੱਕੂ, ਸੁਮੀਤ ਤਕੇਜਾ, ਬੀ ਸੀ ਆਗੂ ਸੁਰਿੰਦਰ ਧਿਮਾਨ, ਦਵਿੰਦਰ ਧਿਮਾਨ ਤੇ ਅਮਰਜੀਤ ਧਿਮਾਨ , ਵਿਜੇ ਸੈਣੀ, ਆਦਿ ਮੋਜੂਦ ਸਨ।
Posted By SonyGoyal