ਮਾਲੇਰਕੋਟਲਾ (ਅਸ਼ਰਫ ਅੰਸਾਰੀ)
ਇਸਲਾਮੀਆ ਕੰਬੋਜ ਸੀਨੀਅਰ ਸੈਕੰਡਰੀ ਸਕੂਲ ਵਿੱਚ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਸਮਾਰੋਹ ਵਿੱਚ ਮਾਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਉਨ੍ਹਾਂ ਨੇ ਸਿੱਖਿਆ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇੱਕ ਮਜ਼ਬੂਤ ਸਿੱਖਿਆ ਪ੍ਰਣਾਲੀ ਹੀ ਸਮਾਜ ਦੀ ਤਰੱਕੀ ਦਾ ਆਧਾਰ ਹੈ।
ਉਨ੍ਹਾਂ ਨੇ ਮਾਪਿਆਂ ਨੂੰ ਧੀਆਂ ਨੂੰ ਪੜ੍ਹਾਉਣ ਦੀ ਅਪੀਲ ਵੀ ਕੀਤੀ ਅਤੇ ਸਕੂਲ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।
ਇਸ ਮੌਕੇ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
Posted By SonyGoyal