ਬਰਨਾਲਾ, 23 ਮਈ ( ਸੋਨੀ ਗੋਇਲ)
ਨਸ਼ਾ ਛੁਡਾਉ ਕੇਂਦਰ ਵਿਖੇ ਲਿਆ ਪ੍ਰਬੰਧਾਂ ਦਾ ਜਾਇਜ਼ਾ ਉਪ ਮੰਡਲ ਮਜਿਸਟ੍ਰੇਟ ਬਰਨਾਲਾ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ ਨੇ ਅੱਜ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ ਕੀਤਾ।
ਇਸ ਮੌਕੇ ਉਨ੍ਹਾਂ ਹਸਪਤਾਲ ਵਿਖੇ ਆਉਣ ਵਾਲੇ ਮਰੀਜ਼ਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਜਾਇਜਾ ਲਿਆ ਅਤੇ ਨਿਰਦੇਸ਼ ਦਿੱਤੇ ਕਿ ਸਾਫ ਸਫਾਈ ਦਾ ਪੂਰਾ ਖਿਆਲ ਰੱਖਿਆ ਜਾਵੇ।
ਇਸ ਦੌਰਾਨ ਉਨ੍ਹਾਂ ਹਸਪਤਾਲ ਦੀ ਓ ਪੀ ਡੀ, ਨਸ਼ਾ ਛੁਡਾਓ ਕੇਂਦਰ ਅਤੇ ਨਸ਼ਾ ਛੁਡਾਓ ਕਲੀਨਿਕ (ਓਟ ਕੇਂਦਰ) ਦਾ ਵੀ ਦੌਰਾ ਕੀਤਾ।
ਉਨ੍ਹਾਂ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਪੀੜਤਾਂ ਦਾ ਇਲਾਜ ਮੁਫਤ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਮਰੀਜ਼ ਏਥੋਂ ਨਸ਼ਾ ਮੁਕਤ ਹੋ ਕੇ ਜਾਂਦੇ ਹਨ, ਉਹ ਦੂਜਿਆਂ ਦੇ ਲਈ ਸੇਧ ਹਨ।
ਉਨ੍ਹਾਂ ਨਸ਼ਾ ਪੀੜਤਾਂ ਨੂੰ ਹੌਸਲਾ ਦਿੱਤਾ ਕਿ ਉਹ ਜਲਦ ਹੀ ਠੀਕ ਹੋ ਕੇ ਮੁੜ ਵਾਪਸ ਆਪਣੇ ਪਰਵਾਰਾਂ ਵਿੱਚ, ਆਪਣੇ ਘਰਾਂ ਅਤੇ ਆਪਣੇ ਕੰਮਾਂ ਨੂੰ ਜਲਦ ਜਾਣਗੇ।
ਇਸ ਮੌਕੇ ਉਨ੍ਹਾਂ ਨਾਲ ਮਨੋਵਿਗਿਆਨੀ ਡਾ. ਗਗਨਦੀਪ ਸੇਖੋਂ ਵੀ ਹਾਜ਼ਰ ਸਨ।
Posted By SonyGoyal