ਬਰਨਾਲਾ, 30 ਅਗਸਤ ( ਸੋਨੀ ਗੋਇਲ )
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਅਧਿਕਾਰੀ ਲੋਕ ਮਸਲਿਆਂ ਦੇ ਹੱਲ ਲਈ ਸਰਗਰਮ ਹਨ।
ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਵਲੋਂ ਬਰਨਾਲਾ ਸ਼ਹਿਰ ਦਾ ਦੌਰਾ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਟੋਏ ਭਰਨ ਅਤੇ ਸੀਵਰੇਜ ਸਫ਼ਾਈ ਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਕਿ ਆਉਣ ਵਾਲੇ ਦਿਨਾਂ ਵਿਚ ਮੀਂਹ ਦੌਰਾਨ ਕੋਈ ਸਮੱਸਿਆ ਪੇਸ਼ ਨਾ ਆਵੇ।
ਓਨ੍ਹਾਂ ਅੱਜ ਸੇਖਾ ਰੋਡ, ਜੰਡਵਾਲਾ ਰੋਡ, ਰਾਮਗੜੀਆ ਰੋਡ ਅਤੇ ਸਦਰ ਬਾਜ਼ਾਰ ਦਾ ਦੌਰਾ ਕੀਤਾ ਅਤੇ ਸਮੱਸਿਆਵਾਂ ਦਾ ਜਾਇਜ਼ਾ ਲਿਆ। ਓਨ੍ਹਾਂ ਦੱਸਿਆ ਕਿ ਸਦਰ ਬਾਜ਼ਾਰ ਵਿਚ ਟੋਏ ਭਰੇ ਜਾ ਰਹੇ ਹਨ।
ਓਨ੍ਹਾਂ ਸੀਵਰੇਜ ਬੋਰਡ ਅਧਿਕਾਰੀਆਂ ਨੂੰ ਜਿੱਥੇ ਸੀਵਰੇਜ ਓਵਰਫਲੋ ਦਾ ਮਸਲਾ ਹੈ, ਦੀ ਸਫ਼ਾਈ ਦੇ ਨਿਰਦੇਸ਼ ਦਿੱਤੇ।
Posted By Gaganjot Goyal