ਸ੍ਰੀ ਅੰਮ੍ਰਿਤਸਰ ਸਾਹਿਬ, ਕ੍ਰਿਸ਼ਨ ਸਿੰਘ ਦੁਸਾਂਝ
ਐਮ.ਪੀ ਔਜਲਾ ਦੀ ਮਿਹਨਤ ਰੰਗ ਲਿਆਈ
ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਸ. ਗੁਰਜੀਤ ਸਿੰਘ ਔਜਲਾ ਦੀ ਸਖਤ ਮਿਹਨਤ ਨੂੰ ਅੱਜ ਉਸ ਵੇਲੇ ਬੂਰ ਪਿਆ, ਜਦ ਐਮ.ਪੀ ਸ. ਔਜਲਾ ਦੇ ਯਤਨਾਂ ਸਦਕਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦਿੱਲੀ ਨੂੰ ਚੱਲਣ ਵਾਲੀ ‘ਵੰਦੇ ਭਾਰਤ’ ਟਰੇਨ ਦੀ ਅੰਮ੍ਰਿਤਸਰ ਰੇਲਵੇ ਸ਼ਟੇਸ਼ਨ ਤੋਂ ਸ਼ੁਰੂਆਤ ਕੀਤੀ ਗਈ ਅਤੇ ਸ਼ਹਿਰ ਵਾਸੀਆਂ ਨੂੰ ਨਵੇਂ ਸਾਲ ਦੀ ਆਮਦ ‘ਤੇ ਇਕ ਵੱਡਾ ਤੋਹਫਾ ਦਿੱਤਾ ਗਿਆ।
ਇਸ ਮੌਕੇ ਐਮ.ਪੀ ਸ. ਔਜਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਤੋਂ ‘ਵੰਦੇ ਭਾਰਤ’ ਟਰੇਨ ਚਲਾਉਣ ਦੀ ਮੰਗ ਕੀਤੀ ਸੀ।
ਜਿਸ ਸਦਕਾ ਅੱਜ ਸਰਕਾਰ ਨੇ ‘ਵੰਦੇ ਭਾਰਤ’ ਟਰੇਨ ਚਲਾ ਕੇ ਸ਼ਹਿਰ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫਾ ਦਿੱਤਾ ਹੈ।
ਸ. ਔਜਲਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਰੇਲ ਮੰਤਰੀ ਸ੍ਰੀ ਅਸ਼ਵਨੀ ਵੈਸ਼ਨਵ ਅਤੇ ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਗੱਲਬਾਤ ਕਰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓ.ਬੀ.ਸੀ ਪੰਜਾਬ ਦੇ ਵਰਕਿੰਗ ਪ੍ਰਧਾਨ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਅੰਮ੍ਰਿਤਸਰ ਦੇ ਸ਼ਹਿਰ ਵਾਸੀਆਂ ਦੀ ‘ਵੰਦੇ ਭਾਰਤ’ ਟਰੇਨ ਚਲਾਉਣ ਦੀ ਮੰਗ ਸੀ।
ਜਿਸ ਨੂੰ ਮੁੱਖ ਰੱਖਦੇ ਹੋਏ ਮੈਂਬਰ ਪਾਰਲੀਮੈਂਟ ਸ. ਗੁਰਜੀਤ ਸਿੰਘ ਔਜਲਾ ਨੇ ਕਈ ਵਾਰ ਇਸ ਮੁੱਦੇ ਨੂੰ ਲੋਕ ਸਭਾ ਵਿਚ ਬੜੇ ਜ਼ੋਰ-ਸ਼ੋਰ ਅਤੇ ਗੰਭੀਰਤਾ ਨਾਲ ਚੁੱਕਿਆ ਅਤੇ ਕੇਂਦਰੀ ਰੇਲਵੇ ਮੰਤਰੀ ਨੂੰ ਮੁਲਾਕਾਤ ਕਰਕੇ ਅੰਮ੍ਰਿਤਸਰ ਤੋਂ ਦਿੱਲੀ ਨੂੰ ‘ਵੰਦੇ ਭਾਰਤ’ ਟਰੇਨ ਚਲਾਉਣ ਦੀ ਮੰਗ ਕੀਤੀ ਸੀ।
ਜਿਸ ਨੂੰ ਕੇਂਦਰੀ ਰੇਲਵੇ ਮੰਤਰੀ ਨੇ ਪੂਰਾ ਕਰਦਿਆਂ ਅੱਜ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਦਿੱਲੀ ਨੂੰ ‘ਵੰਦੇ ਭਾਰਤ’ ਟਰੇਨ ਚਲਾ ਕੇ ਸ਼ਹਿਰ ਵਾਸੀਆਂ ਨਵੇਂ ਸਾਲ ਦਾ ਤੋਹਫਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਲਈ ‘ਵੰਦੇ ਭਾਰਤ’ ਟਰੇਨ ਨੂੰ ਚਲਾਉਣ ਦਾ ਸਾਰਾ ਸਿਹਰਾ ਐਮ.ਪੀ ਸ. ਗੁਰਜੀਤ ਸਿੰਘ ਔਜਲਾ ਨੂੰ ਜਾਂਦਾ ਹੈ, ਜਿੰਨ੍ਹਾਂ ਦੀ ਮਿਹਨਤ ਸਦਕਾ ਹੀ ਸ਼ਹਿਰ ਵਾਸੀਆਂ ਦਾ ਸੁਪਨਾ ਪੂਰਾ ਹੋਇਆ ਹੈ।
ਅਖੀਰ ਵਿਚ ਸੋਨੂੰ ਜੰਡਿਆਲਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ, ਭਾਰਤ ਦੇ ਰੇਲਵੇ ਮੰਤਰੀ ਸ੍ਰੀ ਅਸ਼ਵਨੀ ਵੈਸ਼ਨਵ ਅਤੇ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿੰਨ੍ਹਾਂ ਦੀ ਮਿਹਨਤ ਸਦਕਾ ਅੱਜ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ ‘ਵੰਦੇ ਭਾਰਤ’ ਟਰੇਨ ਦਾ ਤੋਹਫਾ ਮਿਿਲਆ ਹੈ।
Posted By SonyGoyal