ਮਨਿੰਦਰ ਸਿੰਘ, ਸੰਗਰੂਰ

2 ਫਰਵਰੀ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ, ਜੋ ਕਿ ਲੋਕ ਸਭਾ ਹਲਕਾ ਸੰਗਰੂਰ ਤੋਂ ਲੋਕਾਂ ਦੇ ਚੁਣੇ ਹੋਏ ਨੁੰਮਾਇੰਦੇ ਹਨ, ਨੂੰ ਪੰਜਾਬ ਸਰਕਾਰ ਵੱਲੋਂ ਘਰ ਵਿੱਚ ਨਜਰਬੰਦ ਕਰਵਾਉਣਾ ਅਤੇ ਲੋਕਾਂ ਤੋਂ ਆਪਣੇ ਹੱਕ ਦੀ ਆਵਾਜ ਬੁਲੰਦ ਕਰਨ ਲਈ ਰੋਸ ਪ੍ਰਗਟਾਉਣ ਦਾ ਹੱਕ ਖੋਹਣਾ ਲੋਕਤੰਤਰ ਦਾ ਘਾਣ ਹੈ |

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਾਰਟੀ ਦੇ ਹਲਕਾ ਸੰਗਰੂਰ ਤੋਂ ਜਥੇਬੰਦਕ ਸਕੱਤਰ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ ਨੇ ਪ੍ਰੈਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਕੀਤਾ।

ਸ. ਰਾਮਪੁਰਾ ਨੇ ਬੀਤੀ 1 ਫਰਵਰੀ ਨੂੰ ਸਮਾਜ ਸੇਵੀ ਭਾਨਾ ਸਿੱਧੂ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਪਾਰਟੀ ਦੇ ਜੁਝਾਰੂ ਆਗੂਆਂ, ਵਰਕਰਾਂ ਤੇ ਸਮਰੱਥਕਾਂ ਨੂੰ ਥਾਂ-ਥਾਂ ‘ਤੇ ਨਾਕੇ ਲਗਾ ਕੇ ਗਿ੍ਫਤਾਰ ਕਰਵਾਉਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਲੋਕਤੰਤਰ ਰਾਜ ਵਿੱਚ ਸਰਕਾਰ ਦੇ ਗਲਤ ਸਿਆਸੀ ਫੈਸਲਿਆਂ ਵਿਰੁੱਧ ਆਵਾਜ ਬੁਲੰਦ ਕਰਨਾ ਵਿਰੋਧੀ ਪਾਰਟੀਆਂ ਹੱਕ ਹੁੰਦਾ ਹੈ |

ਉਂਝ ਵੀ ਲੋਕਤੰਤਰ ਰਾਜ ਵਿੱਚ ਹਰੇਕ ਨਾਗਰਿਕ ਨੂੰ ਆਪਣੀ ਗੱਲ ਕਹਿਣ ਅਤੇ ਸਰਕਾਰ ਦੇ ਗਲਤ ਫੈਸਲੇ ਵਿਰੁੱਧ ਰੋਸ ਪ੍ਰਗਟਾਉਣ ਦਾ ਹੱਕ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਲੋਕਾਂ ਅਤੇ ਵਿਰੋਧੀ ਪਾਰਟੀਆਂ ਤੋਂ ਇਹ ਹੱਕ ਖੋਹ ਕੇ ਲੋਕਤੰਤਰ ਦੀ ਹੱਤਿਆ ਕਰ ਰਹੀ ਹੈ। ਜਥੇਦਾਰ ਰਾਮਪੁਰਾ ਨੇ ਦੱਸਿਆ ਕਿ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਨੇ ਅੱਜ ਲੋਕ ਸਭਾ ਵਿੱਚ ਪੇਸ਼ ਹੋ ਰਹੇ ਦੇਸ਼ ਦੇ ਬਜਟ ਵਿੱਚ ਬੋਲਣ ਲਈ ਜਾਣਾ ਸੀ ਪਰ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਨਜਰਬੰਦ ਕਰਕੇ ਬੋਲਣ ਦੀ ਆਜਾਦੀ ਅਤੇ ਚੱਲਣ ਫਿਰਨ ਦੀ ਆਜਾਦੀ ਨੂੰ ਖੋਹਣ ਦੀ ਨਿੰਦਣਯੋਗ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਜਿੱਥੇ ਭਗਵੰਤ ਮਾਨ ਪਿਛਲੇ ਦਿਨੀਂ ਚੰਡੀਗੜ੍ਹ ਵਿੱਚ ਹੋਈ ਨਗਰ ਨਿਗਮ ਦੀ ਚੋਣ ਦੌਰਾਨ ਭਾਜਪਾ ਉੱਪਰ ਧੱਕੇਸ਼ਾਹੀ ਅਤੇ ਜਮਹੂਰੀਅਤ ਦੀ ਹੱਤਿਆ ਦੇ ਦੋਸ਼ ਲਗਾ ਕੇ ਚੋਣ ਅਫਸਰ ਉੱਪਰ ਕੇਸ ਦਰਜ ਕਰਨ ਦੀ ਮੰਗ ਕਰ ਰਹੇ ਹਨ, ਦੂਜੇ ਪਾਸੇ ਆਪ ਪੰਜਾਬ ਦੇ ਬੇਕਸੂਰ ਨੌਜਵਾਨਾਂ ਉੱਪਰ ਝੂਠੇ ਪਰਚੇ ਦਰਜ ਕਰਕੇ ਜਮਹੂਰੀਅਤ ਵਿਰੋਧੀ ਫੈਸਲੇ ਲੈ ਰਹੇ ਹਨ। ਹੋਰ ਤਾਂ ਹੋਰ ਜੇਕਰ ਲੋਕ ਸਰਕਾਰ ਦੇ ਗਲਤ ਫੈਸਲਿਆਂ ਵਿਰੁੱਧ ਆਵਾਜ ਬੁਲੰਦ ਕਰਦੇ ਹਨ ਤਾਂ ਉਨ੍ਹਾਂ ਨੂੰ ਵੀ ਪੁਲਿਸ ਤੋਂ ਗਿ੍ਫਤਾਰ ਕਰਵਾ ਕੇ ਉਨ੍ਹਾਂ ਦੇ ਸੰਵਧਾਨਿਕ ਹੱਕ ਨੂੰ ਖੋਹ ਰਹੇ ਹਨ |

ਜਥੇਦਾਰ ਰਾਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਪੰਜਾਬ ਸਰਕਾਰ ਦੀ ਧੱਕੇਸ਼ਾਹੀ ਦਾ ਸਾਹਮਣਾ ਡੱਟ ਕੇ ਕਰੇਗੀ। ਪੰਜਾਬ ਸਰਕਾਰ ਦੀਆਂ ਜਮਹੂਰੀਅਤ ਵਿਰੋਧੀ ਕਾਰਵਾਈਆਂ ਸਾਡੀ ਪਾਰਟੀ ਦੇ ਜੁਝਾਰੂ ਆਗੂਆਂ ਦੇ ਇਰਾਦਿਆਂ ਨੂੰ ਡਾਵਾਂਡੋਲ ਨਹੀਂ ਕਰ ਸਕਦੀਆਂ। ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਇਨਸਾਫ ਪਸੰਦ ਪਾਰਟੀ ਹੈ, ਜਿਸਨੇ ਹਮੇਸ਼ਾ ਜੁਲਮ ਵਿਰੁੱਧ ਆਵਾਜ ਉਠਾਈ ਹੈ ਅਤੇ ਅੱਗੇ ਵੀ ਸਰਕਾਰ ਜਬਰ ਜੁਲਮ ਵਿਰੁੱਧ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੇ ਸੀਨੀਅਰ ਆਗੂ ਸ. ਵਾਸਵੀਰ ਸਿੰਘ ਭੁੱਲਰ, ਹਰਚਰਨ ਸਿੰਘ ਜਖੇਪਲ, ਕੁਲਦੀਪ ਸਿੰਘ ਬਾਲੀਆਂ, ਜਗਦੀਪ ਸਿੰਘ ਸੰਗਰੂਰ ਵੀ ਮੌਜੂਦ ਸਨ।

Posted By SonyGoyal

Leave a Reply

Your email address will not be published. Required fields are marked *