ਬਰਨਾਲਾ 15 ਜੁਲਾਈ (ਮਨਿੰਦਰ ਸਿੰਘ) ਐਸ.ਡੀ ਕਾਲਜ ਬਰਨਾਲਾ ਦੇ ਬੀ.ਵਾਕ ਜਰਨਲਿਜ਼ਮ ਐਂਡ ਮਲਟੀਮੀਡੀਆ ਟੈਕਨਾਲੋਜੀਜ਼ (ਜੇਐਮਟੀ) ਸਮੈਸਟਰ ਪਹਿਲਾ ਦੇ ਵਿਦਿਆਰਥੀਆਂ ਨੇ ਦਸੰਬਰ 2023 ਦੇ ਯੂਨੀਵਰਸਿਟੀ ਇਮਤਿਹਾਨਾਂ ਵਿਚ ਵਧੀਆ ਪ੍ਰਦਰਸ਼ਨ ਕੀਤਾ ਹੈ। ਵਿਭਾਗ ਦੇ ਮੁਖੀ ਪ੍ਰੋ. ਗੁਰਪ੍ਰਵੇਸ਼ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੀ ਇਸ ਪ੍ਰਾਪਤੀ ਉਪਰ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਅਨੀਸ਼ ਪ੍ਰਕਾਸ਼, ਉਪ ਪ੍ਰਧਾਨ ਸ੍ਰੀ ਨਰੇਸ਼ ਸਿੰਗਲਾ, ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ, ਡਾਇਰੈਕਟਰ ਸ੍ਰੀ ਹਰਦਿਆਲ ਸਿੰਘ ਅੱਤਰੀ, ਵਿੱਤ ਸਕੱਤਰ ਡਾ.ਮੁਕੰਦ ਲਾਲ ਬਾਂਸਲ ਅਤੇ ਪ੍ਰਿੰਸੀਪਲ ਡਾ. ਰਮਾ ਸ਼ਰਮਾ ਨੇ ਵਿਦਿਆਰਥੀਆਂ ਦੇ ਨਾਲ-ਨਾਲ ਵਿਭਾਗ ਦੇ ਅਧਿਆਪਕਾਂ ਪ੍ਰੋ. ਅਮਨਦੀਪ ਕੌਰ ਅਤੇ ਪ੍ਰੋ. ਲਖਵੀਰ ਸਿੰਘ ਨੂੰ ਵਧਾਈ ਦਿੱਤੀ ਹੈ।