ਟਾਂਡਾ ਉੜਮੁੜ : ਸ਼ੁਕਰਵਾਰ ਦੇਰ ਸ਼ਾਮ ਟਾਂਡਾ ਹੁਸ਼ਿਆਰਪੁਰ ਮੁੱਖ ਸੜਕ ‘ਤੇ ਪੈਂਦੇ ਪਿੰਡ ਬੂਰੇ ਰਾਜਪੂਤਾ ਨੇੜੇ ਵਾਪਰੇ ਇੱਕ ਸੜਕ ਹਾਦਸੇ ‘ਚ ਪ੍ਰਸਿੱਧ ਕਬੱਡੀ ਖਿਡਾਰੀ ਅਵਤਾਰ ਸਿੰਘ ਬਾਜਵਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ । ਇਹ ਹਾਦਸਾ ਸ਼ੁਕਰਵਾਰ ਵਕਤ ਕਰੀਬ ਰਾਤ 8 ਵਜੇ ਉਸ ਸਮੇਂ ਵਾਪਰਿਆ ਜਦੋਂ ਮੋਟਰਸਾਈਕਲ ਸਵਾਰ ਕਬੱਡੀ ਖਿਡਾਰੀ ਅਵਤਾਰ ਸਿੰਘ ਬਾਜਵਾ ਨੂੰ ਇੱਕ ਕਾਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਅਵਤਾਰ ਗੰਭੀਰ ਜ਼ਖਮੀ ਹੋ ਗਿਆ , ਜਿਸ ਨੂੰ ਮੌਕੇ ਤੇ ਗੁਰੂ ਨਾਨਕ ਦੇਵ ਜੀ ਚੈਰੀਟੇਬਲ ਸੁਸਾਇਟੀ ਦੇ ਚੇਅਰਮੈਨ ਜੋਗਾ ਸਿੰਘ ਸਰੋਆ ਨੇ ਰਾਹਗੀਰਾਂ ਦੀ ਮੱਦਦ ਨਾਲ ਇੱਕ ਐਂਬੂਲੈਂਸ ਰਾਹੀਂ ਟਾਂਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ , ਜਿੱਥੇ ਉਹ ਜ਼ੇਰੇ ਇਲਾਜ ਹੈ ।