ਮਹਿਲ ਕਲਾਂ, 03 ਸਤੰਬਰ ( ਮਨਿੰਦਰ ਸਿੰਘ )

  • ਪਿੰਡ ਛਾਪਾ ਵਿੱਚ ਲੱਗਿਆ ਕੈਂਪ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਮਹਿਲ ਕਲਾਂ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਦੀਸ਼ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਪਿੰਡ ਛਾਪਾ ਦੇ ਕਿਸਾਨਾਂ ਨੂੰ

ਪਰਾਲੀ ਦੀ ਸਾਂਭ- ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ।

ਇਸ ਸਮੇਂ ਡਾ. ਅਮਨਦੀਪ ਕੌਰ, ਸਹਾਇਕ ਪ੍ਰੋਫੈਸਰ ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਨੇ ਕਿਸਾਨਾਂ ਨਾਲ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਦੱਸਿਆ ਅਤੇ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਿਫਾਰਸ਼ ਕੀਤੀਆਂ ਗਈਆਂ ਝੋਨੇ ਦੀਆਂ ਕਿਸਮਾਂ, ਖੁਰਾਕੀ ਤੱਤ, ਕੀੜੇ- ਮਕੌੜੇ ਅਤੇ ਬਿਮਾਰੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਜਿੱਥੇ ਅਸੀਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਹੇ ਹਾਂ, ਉੱਥੇ ਧਰਤੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜੇ ਵੀ ਮਾਰ ਰਹੇ ਹਾਂ।

ਉਹਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਨਵੀਆਂ ਤਕਨੀਕਾਂ (ਹੈਪੀਸੀਡਰ, ਸੁਪਰਸੀਡਰ, ਸਰਫੇਸ ਸੀਡਰ ਆਦਿ) ਨਾਲ ਹੀ ਕਣਕ ਦੀ ਬਿਜਾਈ ਕੀਤੀ ਜਾਵੇ।

ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਖੇਤ ਦੀ ਪਰਾਲੀ ਨੂੰ ਬੇਲਰ ਰਾਹੀਂ ਗੰਢਾਂ ਬਣਾਕੇ ਜਾਂ ਤੂੜੀ ਬਣਾਕੇ ਵਪਾਰੀਆਂ ਨੂੰ ਵੇਚ ਸਕਦੇ ਹਨ।

ਇਸ ਮੌਕੇ ਸਨਵਿੰਦਰਪਾਲ ਸਿੰਘ ਬਰਾੜ, ਬਲਾਕ ਤਕਨੀਕੀ ਮੈਨਜਰ ਮਹਿਲ ਕਲਾਂ ਨੇ ਕਿਸਾਨਾਂ ਨੂੰ ਕਿਹਾ ਕਿ ਜੇਕਰ ਕਿਸਾਨ ਇੱਕ ਏਕੜ ਵਿੱਚੋਂ ਪੈਦਾ ਹੋਈ ਪਰਾਲੀ ਨੂੰ ਆਪਣੇ ਖੇਤ ਵਿੱਚ ਹੀ ਵਾਹੁੰਦਾ ਹੈ ਤਾਂ ਕਿਸਾਨ ਦਾ ਪ੍ਰਤੀ ਏਕੜ 4000 ਤੋਂ 5000 ਖਰਚਾ ਵੀ ਘਟੇਗਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਵੀ ਹੋਵੇਗਾ।

ਇਸ ਮੌਕੇ ਉਹਨਾਂ ਵੱਲੋਂ ਸੀ.ਆਰ. ਐੱਮ. ਸਕੀਮ ਅਧੀਨ ਕਿਸਾਨਾਂ ਨੂੰ ਸਬਸਿਡੀ ਉੱਪਰ ਪਰਾਲੀ ਸਾਂਭਣ ਵਾਲੀਆਂ ਵੱਖ- ਵੱਖ ਮਸ਼ੀਨਾਂ
ਦਿੱਤੀਆਂ ਜਾਂਦੀਆਂ ਹਨ, ਜਿਹਨਾਂ ਦਾ ਕਿਸਾਨ ਭਰਪੂਰ ਲਾਭ ਲੈ ਸਕਦੇ ਹਨ।

ਇਸ ਸਮੇਂ ਹਰਪਾਲ ਸਿੰਘ ਖੇਤੀਬਾੜੀ ਉਪ ਨਿਰੀਖਕ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੇ ਨੂਮਨੇ ਲੈ ਕੇ ਚੈਕ ਕਰਵਾਉਣ ਸਬੰਧੀ ਜਾਣਕਾਰੀ ਦਿੱਤੀ ਅਤੇ ਉਹਨਾਂ ਧਰਤੀ ਹੇਠਲੇ ਪਾਣੀ ਦੇ ਘੱਟ ਰਹੇ ਪੱਧਰ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ।

ਇਸ ਕੈਂਪ ਦੌਰਾਨ ਪੀ.ਐਮ.ਕਿਸਾਨ ਨਿਧੀ ਯੋਜਨਾ ਦੇ ਲਾਭਪਾਤਰੀਆ ਦੀ ਈ.ਕੇ.ਵਾਈ.ਸੀ. ਕੀਤੀ ਗਈ।

ਇਸ ਮੌਕੇ ਉੱਪਰ ਸ੍ਰੀ ਕੁਲਵੀਰ ਸਿੰਘ ਏ.ਟੀ.ਐੱਮ. ਨੇ ਸਟੇਜ ਦਾ ਸੰਚਾਲਨ ਕੀਤਾ।

ਇਸ ਮੌਕੇ ਕੁਲਦੀਪ ਸਿੰਘ ਬੇਲਦਾਰ, ਸ੍ਰੀ ਜਸਵੀਰ ਸਿੰਘ ਅਤੇ ਕੰਵਲਦੀਪ ਸਿੰਘ ਆਰ ਜੀ ਆਰ ਸੈਲ ਅਤੇ ਅਗਾਂਹਵਧੂ ਕਿਸਾਨ ਗੁਰਦੀਪ ਸਿੰਘ ਬਾਜਵਾ, ਅਮਰੀਕ ਸਿੰਘ, ਰਣਧੀਰ ਸਿੰਘ, ਭਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਕਿਸਾਨ ਹਾਜ਼ਰ ਸਨ।

Posted By SonyGoyal

Leave a Reply

Your email address will not be published. Required fields are marked *