ਜਗਤਾਰ ਸਿੰਘ ਹਾਕਮ ਵਾਲਾ
ਸਥਿਤੀ ਜਿਓਂ ਦੀ ਤਿਓ ਸ਼ੰਭੂ ਬਾਰਡਰ ਸੀਲ ਜਥੇਦਾਰ ਸੁਖਜੀਤ ਸਿੰਘ ਬਘੌਰਾ,,, ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਵਲੋ ਮਾਨਯੋਗ ਹਾਈਕੋਰਟ ਅਤੇ ਸੁਪਰੀਮ ਕੋਰਟ ਵੱਲੋਂ ਕੀਤੇ ਗਏ ਆਡਰ ਨੂੰ ਵੀ ਟਿੱਚ ਸਮਝਣ ਲੱਗੀ ਹੈ।
ਗੱਲ ਸਾਹਮਣੇ ਆਈ ਹੈ ਜਦੋਂ ਕਿ ਪਿਛਲੇ ਦਿਨਾਂ ਵਿੱਚ ਮਾਨਯੋਗ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਡਰੈਕਸਨ ਦਿੱਤੀ ਗਈ ਸੀ ਕਿ ਤੁਸੀਂ ਕਿਸੇ ਦਾ ਰਾਹ ਨਹੀਂ ਰੋਕ ਸਕਦੇ ਪਰ ਮਾਨਯੋਗ ਅਦਾਲਤ ਵੱਲੋਂ ਕਿਸਾਨਾਂ ਪ੍ਰਤੀ ਆਏਂ ਇਸ ਫੈਸਲੇ ਤੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਨੇ ਅਖੋਂ ਪਰੋਖੇ ਕਰਕੇ ਰੱਖ ਦਿੱਤਾ ਹੈ ਇਸ ਦੀ ਜਾਣਕਾਰੀ ਜਥੇਦਾਰ ਸੁਖਜੀਤ ਸਿੰਘ ਬਘੌਰਾ ਪ੍ਰੈਸ ਸਕੱਤਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਪਿਛਲੇ ਦਿਨਾਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਜ਼ੋ ਸ਼ੰਭੂ ਬਾਰਡਰ ਤੇ ਚੱਲ ਰਿਹਾ ਹੈ ।
ਇਸ ਹਰਿਆਣਾ ਸਰਕਾਰ ਤੇ ਪ੍ਰਤੀ ਕਰਮ ਦਿੰਦਿਆਂ ਕਿਹਾ ਹੁਣ ਤਾਂ ਹੈਰਾਨੀ ਦੀ ਗੱਲ ਹੈ ਕਿ ਹਾਈਕੋਰਟ ਦੇ ਹੁਕਮਾਂ ਤੇ ਕੋਈ ਅਮਲ ਨਹੀਂ ਕੀਤਾ ਜਾ ਰਿਹਾ ਅਖੀਰ ਵਿੱਚ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਪੰਜਾਬ ਦੇ ਸ਼ੰਭੂ ਬਾਰਡਰ ਤੇ ਕਿਸਾਨਾਂ ਵਲੋ ਸ਼ਾਂਤਮਈ ਰੋਸ਼ ਪ੍ਰਦਰਸਨ ਕਰਦੇ ਹੋਏ ਹਰਿਆਣਾ ਸਰਕਾਰ ਵੱਲੋਂ ਪੰਜਾਬ ਵੱਲ ਡ੍ਰੋਨ ਰਾਹੀਂ ਅੱਥਰੂ ਗੈਸ ਦੇ ਗੋਲੇ ਸੁਟੇਜਾਣ ਤੇ ਪੰਜਾਬ ਸਰਕਾਰ ਵੱਲੋਂ ਕੋਈ ਐਕਸ਼ਨ ਨਾਂ ਲੈਣਾ ਬੜੀ ਦੁਖਦਾਈ ਗੱਲ ਹੈ ਇਹ ਵਿਚਾਰ ਜਥੇਦਾਰ ਸੁਖਜੀਤ ਸਿੰਘ ਬਘੌਰਾ ਪ੍ਰੈਸ ਸਕੱਤਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਕਹੇਂ ਉਨ੍ਹਾਂ ਕਿਹਾ ਜਦੋਂ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਦਿੱਲੀ ਵਿਖੇ ਜਾਂਣ ਤੋਂ ਰੋਕਣਾਂ ਅਤੇ ਫ਼ਿਰ ਜ਼ੋ ਕਿਸਾਨ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਸ਼ੰਭੂ ਬਾਰਡਰ ਤੇ ਬੈਠੇ ਉਨ੍ਹਾਂ ਤੇ ਅੱਥਰੂ ਗੈਸ ਸੁੱਟਣੇ ਫਿਰ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਹਿਫ਼ਾਜ਼ਤ ਕਰਨ ਦੀ ਬਜਾਏ ਇੱਕ ਮੁਕਦਰਸਕ ਬਣੀਂ ਰਹੀ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਜਦੋਂ ਮਾਨਯੋਗ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਝਾੜ ਪਾਉਂਦੇ ਹੋਏ ਕਿਹਾ ਤੁਸੀਂ ਰਸਤਾ ਨਹੀਂ ਰੋਕ ਸਕਦੇ ਤਾਂ ਫਿਰ ਪੰਜਾਬ ਸਰਕਾਰ ਵਲੋ ਕਿਸਾਨਾਂ ਦੇ ਪੱਖ ਵਿੱਚ ਉਤਰ ਆਈ ਜਥੇਦਾਰ ਬਘੌਰਾ ਨੇ ਕਿਹਾ ਇਹ ਪਹਿਲਾ ਕਿਓਂ ਨਹੀਂ ਸਰਕਾਰ ਵੱਲੋਂ ਕਿਸਾਨਾਂ ਦੇ ਪੱਖ ਵਿੱਚ ਆਈਂ ਜਦੋਂ ਕਿ ਸੌਂ ਤੋਂ ਵੱਧ ਪੰਜਾਬ ਦੇ ਕਿਸਾਨ ਨੌਜਵਾਨ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਵਿਚ ਜੇਰੇ ਇਲਾਜ ਹਨ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕੇਂਦਰ ਸਰਕਾਰ ਵੱਲੋਂ ਜ਼ੋ ਪੰਜਾਬ ਦੇ ਕਿਸਾਨਾਂ ਤੇ ਆਪਣੀਆਂ ਹੱਕੀ ਮੰਗਾਂ ਲਈ ਦਿੱਲੀ ਵਿਖੇ ਜਾਂਣ ਤੇ ਭਾਜਪਾ ਸਰਕਾਰ ਨੇ ਸਾਰੇ ਬਾਡਰ ਸੀਲ ਕਰ ਕੇ ਦਿੱਲੀ ਜਾ ਰਹੇ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਅਤੇ ਹੈਂਡ ਗਰ਼ਨੇਟ ਨਾਲ ਸ਼ੰਭੂ ਬਾਰਡਰ ਤੇ ਘੱਟੋ ਘੱਟ ਬਹੁਤ ਸਾਰੇ ਕਿਸਾਨਾਂ ਨੂੰ ਜ਼ਖ਼ਮੀ ਕੀਤਾ ਗਿਆ ਹੈ ਜਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਨੀਂ ਹੀ ਥੋੜੀ ਹੈ ਇਹ ਵਿਚਾਰ ਜਥੇਦਾਰ ਸੁਖਜੀਤ ਸਿੰਘ ਬਘੌਰਾ ਪ੍ਰੈਸ ਸਕੱਤਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਕਹੇਂ ਉਨ੍ਹਾਂ ਕਿਹਾ ਕਿ ਅੱਜ ਜ਼ੋ ਹਲਾਤ ਪੰਜਾਬ ਦੇ ਇਸ ਨਿਕੰਮੀ ਸਰਕਾਰ ਬਣਾਏ ਗਏ ਹਨ ਉਸ ਤੋਂ ਸਾਬਤ ਹੁੰਦਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਹੱਕੀ ਮੰਗਾਂ ਤੇ ਜਿਥੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਥੇ ਪੰਜਾਬ ਨੂੰ ਇੱਕ ਵੱਖਰੀ ਅਤੇ ਕਾਣੀ ਅੱਖ ਨਾਲ ਵੇਖਿਆ ਜਾ ਰਿਹਾ ਹੈ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਸਾਰੀਆਂ ਸੰਪਰਦਾਵਾਂ ਅਤੇ ਸਮੂਹ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਇਹ ਭਾਜਪਾ ਜ਼ੋ ਆਰ ਐਸ ਐਸ ਦੀ ਸ਼ਹਿ ਨਾਲ ਪੰਜਾਬ ਦੇ ਕਿਸਾਨਾਂ ਅਤੇ ਸਿੱਖ ਕੌਮ ਨੂੰ ਦਬਾਉਣਾ ਚਾਹੁੰਦੀ ਹੈ ਪਰ ਇਹ ਭਾਜਪਾ ਦੇ ਮਨਸੂਬੇ ਕਦੀ ਵੀ ਕਾਮਯਾਬ ਨਹੀਂ ਹੋਣ ਗੇ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਜ਼ੋ ਅੱਜ ਦੇ ਹਾਲਾਤ ਸ਼ੰਭੂ ਬਾਰਡਰ ਤੇ ਬਣੇ ਹਨ ਉਹ ਬਹੁਤ ਹੀ ਨਿੰਦਣਯੋਗ ਹਨ ਅਖੀਰ ਵਿੱਚ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਉਨ੍ਹਾਂ ਪੰਥਕ ਆਗੂਆਂ ਨੂੰ ਵੀ ਸਵਾਲ ਕਰਦਿਆਂ ਕਿਹਾ ਜਦੋਂ ਕੋਈ ਪੰਜਾਬ ਵਿੱਚ ਘਟਨਾ ਵਾਪਰਦੀ ਹੈ ਉਥੇ ਸਾਰੇ ਹੀ ਇਕ ਦੂਜੇ ਨੂੰ ਭੰਡਣ ਲੱਗ ਜਾਂਦੇ ਹਨ ਉਨ੍ਹਾਂ ਨੂੰ ਸਵਾਲ ਕਰਦਿਆਂ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਅੱਜ ਲੋੜ ਹੈ ਜ਼ੋ ਕਿਸਾਨ ਆਪਣੀਆਂ ਹੱਕੀ ਮੰਗਾਂ ਲਈ ਇਕ ਸ਼ਾਂਤਮਈ ਰੋਸ਼ ਪ੍ਰਦਰਸਨ ਕਰੇ ਤਾਂ ਉਸ ਦੇ ਨਾਲ ਖੜਨ ਦੀ ਲੋੜ ਹੈ ਨਾ ਕਿ ਕਿਸੇ ਸਰਕਾਰ ਦੇ ਝੋਲੀ ਚੁੱਕ ਬਣ ਆਪਣੇ ਸਵਾਰਥ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਦੇ ਚਮਚੇ ਬਣਨ ਦੀ ਬਜਾਏ ਉਨ੍ਹਾਂ ਨੂੰ ਪੰਜਾਬ ਦੇ ਕਿਸਾਨਾਂ ਦੇ ਨਾਲ ਖੜਨਾ ਚਾਹੀਦਾ ਹੈ ।
ਇਸ ਸਮੇਂ ਪਿੰਡ ਦੇ ਸਾਬਕਾ ਫੌਜੀ ਰਾਜ ਸਿੰਘ ਨੇ ਦੱਸਿਆ ਕਿ ਉਸ ਡਰਾਈਵਿੰਗ ਲਾਇਸੈਂਸ ਦੀ ਲੋੜ ਹੈ ਪਰੰਤੂ ਇਹ ਕੰਮ ਇਸ ਕੈਂਪ ਵਿੱਚ ਸ਼ਾਮਿਲ ਨਹੀਂ ਹੈ ਸਰਕਾਰ ਤੋਂ ਮੰਗ ਕੀਤੀ ਕਿ ਇਸ ਕੰਮ ਨੂੰ ਇਸ ਵਿੱਚ ਜਰੂਰ ਸ਼ਾਮਲ ਕਰਨਾ ਚਾਹੀਦਾ ਹੈ।
Posted By SonyGoyal