ਮਾਨਸਾ, 24 ਫਰਵਰੀ , ਜਗਤਾਰ ਸਿੰਘ ਹਾਕਮ ਵਾਲਾ
ਦਿੱਲੀ ਜਾਣ ਲਈ ਸੰਭੂ ਬਾਰਡਰ ਸਮੇਤ ਖਨੌਰੀ ਬਾਰਡਰ ’ਤੇ ਬੈਠੇ ਕਿਸਾਨ ਜਥੇਬੰਦੀਆਂ ’ਤੇ ਅੱਜ ਬਾਰਡਰ ’ਤੇ ਤਾਇਨਾਤ ਹਰਿਆਣਾ ਪੁਲਿਸ ਵੱਲੋਂ ਡਰੋਨ ਦੇ ਅੱਥਰੂ ਗੈਸ ਦੇ ਗੋਲਿਆਂ ਅਤੇ ਚਲਾਈ ਗੋਲੀ ਨਾਲ ਜ਼ਖਮੀਆਂ ਹੋਏ ਬਹੁਤ ਸਾਰੇ ਵਿਅਕਤੀਆਂ ਨੂੰ ਅੱਜ ਰਾਜਿੰਦਰਾ ਹਸਪਤਾਲ ਪਹੁੰਚਾਇਆ ਗਿਆ, ਜਿਥੇ ਜਥੇਦਾਰ ਸੁਖਜੀਤ ਸਿੰਘ ਬਘੌਰਾ ਪ੍ਰੈਸ ਸਕੱਤਰ ਭਾਰਤੀ ਕਿਸਾਨ ਯੂਨੀਅਨ ਪੰਜਾਬ
ਰਾਜਿੰਦਰਾ ਹਸਪਤਾਲ ਵਿਖੇ ਜ਼ਖਮੀ ਹੋਏ ਸਰਕਲ ਪ੍ਰਧਾਨ ਜਗਰਾਜ ਸਿੰਘ ਨਾਲ ਮੁਲਾਕਾਤ ਤੋਂ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਹਿਟਲਰਸ਼ਾਹੀ ਚਿਹਰਾ ਬੇਨਕਾਬ ਹੋ ਗਿਆ, ਜੋ ਦੇਸ਼ ਦੇ ਅੰਨਦਾਤਾ ਦੀਆਂ ਮੰਗਾਂ ਮੰਨਣ ਬਦਲੇ ਉਨ੍ਹਾਂ ਨੂੰ ਗੋਲੀਆਂ ਅਤੇ ਅੱਥਰੂ ਗੈਸ ਦੇ ਗੋਲੇ ਚਲਾ ਕੇ ਰੋਕਣਾ ਚਾਹੁੰਦਾ, ਜਿਸ ਨਾਲ ਲੋਕਤੰਤਰ ਦਾ ਘਾਣ ਹੁੰਦਾ ਵੇਖਿਆ ਜਾ ਸਕਦਾ ਅਤੇ ਗਲਤ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਅੱਜ ਵੱਖ ਵੱਖ ਬਾਰਡਰਾਂ ’ਤੇ ਜੋ ਹਾਲਾਤ ਪੈਦਾ ਕੀਤੇ ਜਾ ਰਹੇ ਹਨ ਉਸ ਲਈ ਸਿੱਧੇ ਤੌਰ ’ਤੇ ਕੇਂਦਰ ਵਿਚ ਬੈਠੀ ਮੋਦੀ ਸਰਕਾਰ ਜ਼ੁਮੇਵਾਰ ਹੈ, ਜੋ ਵਾਰ ਵਾਰ ਮੀਟਿੰਗਾਂ ਬੁਲਾ ਕੇ ਗੱਲਬਾਤ ਕਰਕੇ ਅਜੇ ਤੱਕ ਕਿਸਾਨਾਂ ਦੀਆਂ ਮੰਗਾਂ ਦਾ ਕੋਈ ਸਾਰਥਿਕ ਹੱਲ ਨਹੀਂ ਕੱਢ ਸਕੀ। ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਪ੍ਰਤੀ ਆਪਣਾ ਰਵੱਈਆ ਸਹੀ ਢੰਗ ਵਾਲਾ ਰੱਖਣਾ ਚਾਹੀਦਾ ਕਿਉਂਕਿ ਕਿਸਾਨ ਦੇਸ਼ ਲਈ ਰੀੜ ਦੀ ਹੱਡੀ ਹਨ, ਜੋ ਉਨ੍ਹਾਂ ਨਾਲ ਹੀ ਅਜਿਹਾ ਵਿਵਹਾਰ ਹੋਵੇਗਾ ਤਾਂ ਆਮ ਨਾਗਰਿਕ ਆਪਣੇ ਅਧਿਕਾਰਾਂ ਨੂੰ ਕਿਵੇਂ ਸੁਰੱਖਿਅਤ ਮਹਿਸੂਸ ਕਰੇ। ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਜਬਰ ਦੇ ਨਾਲ ਕਿਸਾਨਾਂ ਨੂੰ ਇਸ ਤਰ੍ਹਾਂ ਕਮਜ਼ੋਰ ਨਹੀਂ ਕੀਤਾ ਜਾ ਸਕਦਾ ਅਤੇ ਅਜਿਹੇ ਜਬਰ ਅਤੇ ਜ਼ੁਲਮ ਦੇ ਖਿਲਾਫ ਕਿਸਾਨ ਭਰਾਵਾਂ ਨੇ ਪਹਿਲਾਂ ਹੀ ਕੇਂਦਰ ਵਿਚ ਬੈਠੀ ਸਰਕਾਰ ਨੂੰ ਝੁਕਣ ਲਈ ਮਜਬੂਰ ਕੀਤਾ ਸੀ ਅਤੇ ਇਸ ਵਾਰ ਹੀ ਸਰਕਾਰ ਨੂੰ ਬੈਕਫੁੱਟ ’ਤੇ ਜਾਣ ਲਈ ਕਿਸਾਨ ਮਜਬੂਰ ਕਰ ਦੇਣਗੇ ਇਸ ਤੋਂ ਪਹਿਲਾਂ ਕਿ ਕਿਸਾਨਾਂ ਦਾ ਵੱਡਾ ਨੁਕਸਾਨ ਹੋਵੇ ਸਰਕਾਰ ਨੂੰ ਦੋ ਸਾਲ ਪਹਿਲਾਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਵਾਲੇ ਪਾਸੇ ਕੋਈ ਯੋਗ ਕਦਮ ਚੁੱਕਣਾ ਚਾਹੀਦਾ ਹੈ ।
Posted By SonyGoyal