ਮਨਿੰਦਰ ਸਿੰਘ, ਬਰਨਾਲਾ
ਪੰਜਾਬ ਸਰਕਾਰ ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਤਰੁੰਤ ਕਰ ਹੱਲ ਨਹੀਂ ਤਾਂ ਹੋਣਗੇ ਹੜਤਾਲ ਸਮੇਤ ਤਿੱਖੇ ਸੰਘਰਸ਼ – ਹਰਪਾਲ ਸਿੰਘ ਪਾਲਾ
ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਤੇ ਕੰਟ੍ਰੈਕਟ ਵਰਕਰਜ਼ ਯੂਨੀਅਨ ਆਜ਼ਾਦ 31/7 ਵੱਲੋਂ ਸਮੂਹ ਪੰਜਾਬ ਦੇ ਡਿੱਪੂਆਂ ਤੇ ਗੇਟ ਰੈਲੀਆਂ ਕਰਦੇ ਹੋਏ ਬਰਨਾਲਾ ਡਿਪੂ ਦੇ ਗੇਟ ਤੇ ਸੈਕਟਰੀ ਸੁਖਪਾਲ ਸਿੰਘ ਪਾਲਾ, ਡੀਪੂ ਪ੍ਰਧਾਨ ਨਿਰਪਾਲ ਪੱਪੂ ਤੇ ਹਰਪਾਲ ਪਾਲ਼ਾ ਮੱਤੀ ਨੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਸੂਬਾ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਮੁਲਾਜ਼ਮਾਂ ਨੂੰ ਮੰਗਾਂ ਪੂਰੀਆਂ ਹੋਣ ਦੀ ਬਜਾਏ ਝੂਠ ਹੀ ਪੱਲੇ ਪੈ ਰਹੇ ਹਨ ਅਤੇ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜਮਾਂ ਦੀ ਕਿਸੇ ਵੀ ਸਰਕਾਰ ਨੇ ਵੋਟਾਂ ਤੋਂ ਬਾਅਦ ਸਾਰ ਨਹੀਂ ਲਈ ਸੂਬੇ ਅੰਦਰ ਆਮ ਆਦਮੀ ਪਾਰਟੀ ਸਰਕਾਰ ਮਾਰੂ ਨੀਤੀਆਂ ਲਿਆ ਰਹੀ ਹੈ ਅਤੇ ਕੇਂਦਰ ਵਿੱਚ ਭਾਜਪਾ ਸਰਕਾਰ ਵਲੋ ਟ੍ਰੈਫਿਕ ਨਿਯਮਾਂ ਵਿੱਚ ਸੋਧ ਦੇ ਨਾਮ ਤੇ ਪੂਰੇ ਭਾਰਤ ਦੇ ਡਰਾਈਵਰਾਂ ਅਤੇ ਆਮ ਵਰਗ ਤੇ ਮਾਰੂ ਕਾਨੂੰਨ ਲਾਗੂ ਕਰਨ ਵੱਲ ਤੁਰੀ ਹੈ ਜਿਸ ਦਾ ਪੂਰੇ ਭਾਰਤ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ ਇਸ ਐਕਟ ਵਿੱਚ ਜ਼ੋ ਸੈਕਸ਼ਨ 106(2) ਬੀ ਐਨ ਐਸ ਵਿੱਚ ਡਰਾਈਵਰਾਂ ਨੂੰ 10 ਦੀ ਸਜ਼ਾ ਅਤੇ 7 ਲੱਖ ਜੁਰਮਾਨੇ ਦੀ ਸੋਧ ਕੀਤੀ ਹੈ ਉਹ ਡਰਾਈਵਰਾਂ ਨਾਲ ਬਿਲਕੁੱਲ ਧੱਕੇਸ਼ਾਹੀ ਹੈ ਅਤੇ ਧਾਰਾ 104(2) ਵਿੱਚ ਸੋਧ ਜ਼ੋ ਕਿ ਕਿਸੇ ਦੋਸ਼ੀ ਨੂੰ ਗਵਾਹ ਬਣਾਉ ਦੀ ਗੱਲ ਕਹਿੰਦੀ ਹੈ ਉਹ ਭਾਰਤੀ ਸੰਵਿਧਾਨ ਦੀ ਧਾਰਾ 20(3)ਦੇ ਖਿਲਾਫ ਹੋ ਸਕਦੀ ਹੈ ਇਸ ਲਈ ਸਾਰੇ ਵਰਗਾਂ ਦੇ ਡਰਾਈਵਰਾਂ ਵਲੋਂ ਇਸ ਐਕਟ ਦਾ ਵਿਰੋਧ ਕੀਤਾ ਜਾਂ ਰਿਹਾ ਹੈ ਅਤੇ ਇਹ ਸੋਧ ਵਾਲਾ ਐਕਟ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਭਾਰਤ ਦੀ ਮੋਦੀ ਸਰਕਾਰ ਵਲੋਂ ਵਾਰ ਵਾਰ ਲੋਕ ਮਾਰੂ ਨੀਤੀਆਂ ਲਾਗੂ ਕਰਕੇ ਕਾਰਪੋਰੇਟ ਘਰਾਣਿਆਂ ਹੱਥੀਂ ਲੁੱਟ ਕਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।
ਟਰਾਂਸਪੋਰਟ ਦੇ ਮੁਲਾਜ਼ਮਾਂ 100+ਸਵਾਰੀ ਨੂੰ ਸਫ਼ਰ ਸਹੂਲਤ ਦੇ ਰਹੇ ਹਨ ਜਿਸ ਦੇ ਵਿਰੋਧ ਵਜੋਂ ਟਰਾਂਸਪੋਰਟ ਮੁਲਾਜ਼ਮਾਂ ਵੱਲੋਂ 52 ਸੀਟਾਂ ਵਾਲੀ ਬੱਸ ਵਿੱਚ 23 ਜਨਵਰੀ ਤੋਂ 52 ਸਵਾਰੀਆਂ ਨੂੰ ਸਫ਼ਰ ਕਰਵਾਇਆ ਜਾਵੇਗਾ ਅਤੇ 23 ਨੂੰ ਲੁਧਿਆਣੇ ਵਿਖੇ ਟਰੱਕ ਯੂਨੀਅਨਾਂ ਅਤੇ ਪਨਬੱਸ ਪੀ ਆਰ ਟੀ ਸੀ ਦੀ ਕੰਨਵੈਨਸ਼ਨ ਕਰੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ ।
ਡੀਪੂ ਪ੍ਰਧਾਨ ਮੀਤ ਪ੍ਰਧਾਨ ਗੁਰਪ੍ਰੀਤ ਦੀਵਾਨਾ, ਦਿਲਜੀਤ ਢਿਲਵਾ ਰਣਧੀਰ ਰਾਣਾ ਗੁਰਪ੍ਰੀਤ ਮਹਿਤਾ ਮੱਖਣ, ਜਗਤਾਰ ਤਾਰੀ,ਗੋਰਾ ਟੱਲੇਵਾਲ, ਗੁਰਪ੍ਰੀਤ ਸੇਖਾ ਨੇ ਦੱਸਿਆ ਕਿ ਪੰਜਾਬ ਦੇ ਵਿੱਚ ਸਮੇਂ ਸਮੇਂ ਤੇ ਸਰਕਾਰ ਬਦਲਦਿਆਂ ਰਹੀਆਂ ਪਰ ਟਰਾਂਸਪੋਰਟ ਵਿਭਾਗ ਦੇ ਕਰਮਚਾਰੀਆਂ ਦੀ ਮੰਗਾਂ ਦਾ ਕਿਸੇ ਵੀ ਸਰਕਾਰ ਹੱਲ ਨਹੀਂ ਕੀਤਾ ਬੜੇ ਉਤਸ਼ਾਹ ਨਾਲ ਅਸੀ ਆਮ ਆਦਮੀ ਦੀ ਸਰਕਾਰ ਨੂੰ ਕੁਰਸੀ ਤੇ ਬਿਠਾਇਆ ਸੀ ਪ੍ਰੰਤੂ ਇਹ ਵੀ ਉਹਨਾਂ ਸਰਕਾਰ ਦੇ ਨੁਮਾਇੰਦੇ ਵਾਂਗੂ ਹੀ ਕੁਰਸੀ ਤੇ ਬੈਠਦਿਆਂ ਹੀ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਨੂੰ ਭੁਲ ਚੁੱਕੇ ਹਨ ਇਸ ਦੇ ਸੁਤੀ ਸਰਕਾਰ ਨੇ ਜ਼ੋ ਵਾਅਦਾ ਕੀਤਾ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਹੁਣ ਤੱਕ ਕੋਈ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਵਿੱਚ ਹੋ ਰਹੀ GST ਅਤੇ ਕਮਿਸ਼ਨ ਦੀ 25-30 ਕਰੋੜ ਦੀ ਲੁੱਟ ਨੂੰ ਬੰਦ ਕਰੇ, ਪਨਬਸ/ ਪੀ.ਆਰ.ਟੀ.ਸੀ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਇਕਸਾਰਤਾ ਕਰੇ,ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰੇ, ਪਨਬਸ/ ਪੀ.ਆਰ.ਟੀ.ਸੀ ਦੇ ਵਿੱਚ ਪਬਲਿਕ ਦੀ ਸਹੂਲਤ ਦੇ ਲਈ ਘੱਟੋ ਘੱਟ ਸਰਕਾਰੀ ਬੱਸਾਂ ਦੀ ਗਿਣਤੀ 10 ਹਜਾਰ ਕਰੇ, ਕੱਚੇ ਮੁਲਾਜ਼ਮਾਂ ਤੇ ਲਗਾਈਆਂ ਮਾਰੂ ਕੰਡੀਸ਼ਨਾ ਰੱਦ ਕਰੇ ਮਾਰੂ ਕੰਡੀਸਨਾ ਲਾ ਕੇ ਕੱਢੇ ਮੁਲਾਜ਼ਮਾਂ ਬਹਾਲ ਕਰੇ ਪੰਜਾਬ ਸਰਕਾਰ ਨਹੀਂ ਤਾਂ ਯੂਨੀਅਨ ਵੱਲੋਂ 26 ਜਨਵਰੀ ਨੂੰ ਮੁੱਖ ਮੰਤਰੀ ਪੰਜਾਬ ਦਾ ਕਾਲੇ ਝੋਲੇ ਪਾਕੇ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ 1 ਫਰਵਰੀ ਨੂੰ ਮੁੱਖ ਦਫਤਰ ਵਿਖੇ ਧਰਨਾ ਦਿੱਤਾ ਜਾਵੇਗਾ 7 ਫਰਵਰੀ ਨੂੰ ਗੇਟ ਰੈਲੀਆਂ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ ਉਸ ਉਪਰੰਤ 13,14,15 ਫਰਵਰੀ ਦੀ ਤਿੰਨ ਰੋਜ਼ਾ ਮੁਕੰਮਲ ਹੜਤਾਲ ਕੀਤੀ ਜਾਵੇਗੀ ਹੜਤਾਲ ਦੌਰਾਨ ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਤੇ ਰੋਸ ਧਰਨਾ ਦਿੱਤਾ ਜਾਵੇਗਾ ਜਿਸ ਦੀ ਜ਼ਿਮੇਵਾਰੀ ਪੰਜਾਬ ਸਰਕਾਰ ਤੇ ਮਨੇਜਮੈਂਟ ਦੀ ਹੋਵੇਗੀ।
Posted By SonyGoyal