ਮਹਿਲ ਕਲਾਂ, 22 ਮਈ ( ਸੋਨੀ ਗੋਇਲ)
ਨਸ਼ਾ ਵੇਚਣ ਵਾਲਿਆਂ ਦਾ ਕੀਤਾ ਜਾਵੇ ਪੂਰਨ ਬਾਈਕਾਟ ਮਨਾਲ, ਗੁੰਮਟੀ, ਹਮੀਦੀ, ਠੁੱਲੀਵਾਲ ਵਿਖੇ ਨਸ਼ਾ ਮੁਕਤੀ ਯਾਤਰਾ ਦੇ ਵਿਸ਼ੇਸ਼ ਸਮਾਗਮ ਕਰਵਾਏ
ਪੰਜਾਬ ਸਰਕਾਰ ਵੱਲੋਂ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਅੱਗੇ ਆ ਕੇ ਇਸ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ।
ਹਰ ਇਕ ਪਿੰਡ ਵਾਸੀ ਇਹ ਯਕੀਨੀ ਬਣਾਵੇ ਕਿ ਕੋਈ ਵੀ ਨੰਬਰਦਾਰ, ਪੰਚ, ਸਰਪੰਚ ਜਾਂ ਪੰਚਾਇਤ ਕਿਸੇ ਵੀ ਨਸ਼ਾ ਤਸਕਰ ਦੀ ਕਚਹਿਰੀਆਂ ‘ਚ ਜ਼ਮਾਨਤ ਨਾ ਭਰੇ।
ਵਿਸ਼ੇਸ਼ ਅਧਿਕਾਰ ਕਮੇਟੀ ਪੰਜਾਬ ਵਿਧਾਨ ਸਭਾ ਅਤੇ ਵਿਧਾਇਕ ਮਹਿਲ ਕਲਾਂ ਸ਼੍ਰੀ ਕੁਲਵੰਤ ਸਿੰਘ ਪੰਡੋਰੀ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਨਸ਼ਾ ਮੁਕਤੀ ਯਾਤਰਾ ਤਹਿਤ ਮਨਾਲ, ਗੁੰਮਟੀ, ਹਮੀਦੀ ਅਤੇ ਠੁੱਲੀਵਾਲ ਪਿੰਡਾਂ ‘ਚ ਕਰਵਾਏ ਵਿਸ਼ੇਸ਼ ਸਮਾਗਮਾਂ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ‘ਚ ਲੋਕ ਅੱਗੇ ਵੱਧ ਕੇ ਆਪਣਾ ਸਮਰਥਨ ਦੇ ਰਹੇ ਨੇ ਜਿਸ ਨਾਲ ਨਸ਼ਿਆਂ ਉੱਤੇ ਜਿੱਤ ਪੱਕੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਉੱਤੇ ਸਖਤ ਕਾਰਵਾਈ ਕਰਦਿਆਂ ਨਸ਼ਿਆਂ ਦਾ ਲੱਕ ਤੌੜ ਦਿੱਤਾ ਹੈ ਅਤੇ ਹੁਣ ਨਸ਼ੇ ਵੇਚ ਕੇ ਬਣਾਈ ਹੋਈਆਂ ਇਮਾਰਤਾਂ ਨੂੰ ਢਾਹਿਆ ਜਾ ਰਿਹਾ ਹੈ।
ਪੰਜਾਬ ਸਰਕਾਰ ਦਾ ਇਕ ਹੀ ਮੰਤਵ ਹੈ ਕਿ ਸੁਬੇ ਨੂੰ ਨਸ਼ਿਆਂ ਤੋਂ ਮੁਕਤ ਕੀਤਾ ਜਾਵੇ ਤਾਂ ਜੋ ਅਸੀਂ ਮੁੜ ਰੰਗਲਾ ਪੰਜਾਬ ਸੁਰਜੀਤ ਕਰੀਏ।
ਨਸ਼ਿਆਂ ਦੇ ਕਾਰੋਬਾਰ ‘ਚ ਪਏ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕਾਂ ਨੂੰ ਵੀ ਇਹ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਦਾ ਪੂਰਨ ਬਾਈਕਾਟ ਕੀਤਾ ਜਾਵੇ। “
ਅਸੀ ਇਸ ਸੋਚ ਨਾਲ ਨਸ਼ਿਆਂ ਦਾ ਵਿਰੋਧ ਕਰੀਏ ਕਿ ਅਸੀਂ ਆਪਣੀ ਨੌਜਵਾਨ ਪੀੜ੍ਹੀ ਨੂੰ ਬਚਾਉਣਾ ਹੈ।
ਪੰਜਾਬ ਨੂੰ ਨਸ਼ਿਆਂ ਦੇ ਦਾਗ ਤੋਂ ਦੂਰ ਕਰਨਾ ਹੈ,” ਉਨ੍ਹਾਂ ਕਿਹਾ।
ਇਸ ਮੌਕੇ ਸ਼੍ਰੀ ਪੰਡੋਰੀ ਨੇ ਪੰਜਾਬ ਸਰਕਾਰ ਵੱਲੋਂ ਚਲਾਏ ਜਾਂਦੇ ਨਸ਼ਾ ਮੁਕਤੀ ਕੇਂਦਰ, ਮੁੜ ਵਸੇਬੇ ਕੇਂਦਰ ਅਤੇ ਨਸ਼ਾ ਮੁਕਤੀ ਕਲੀਨਿਕਾਂ ਬਾਰੇ ਵੀ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਪਿੰਡਾਂ ਦੇ ਪਹਿਰੇਦਾਰ ਹੋਣ ਦੇ ਨਾਤੇ ਸਾਰੇ ਪਿੰਡ ਵਾਸੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਜੇਕਰ ਕੋਈ ਨਸ਼ਾ ਪੀੜਤ ਵਿਅਕਤੀ ਉਨ੍ਹਾਂ ਦੇ ਆਸ ਪਾਸ ਹੈ ਤਾਂ ਉਸ ਦਾ ਸਹੀ ਇਲਾਜ ਕਰਵਾਇਆ ਜਾਵੇ।