ਪਟਿਆਲਾ 25 ਮਈ ( ਜਥੇਦਾਰ ਸੁਖਜੀਤ ਸਿੰਘ ਬਘੌਰਾ)

ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਵਿਖੇ ਅੱਜ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਗੁਰਦੁਆਰਾ ਨਾਨਕ ਮਤਾ ਸਾਹਿਬ ਦੇ ਸਕੱਤਰ ਜਨਰਲ ਸ੍ਰ ਅਮਰਜੀਤ ਸਿੰਘ ਬੌਪਾਰਾਏ ਵਲੋਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਸਾਹਿਬ ਜਥੇਦਾਰ ਸ੍ਰੀ ਅਕਾਲ ਤੱਖਤ ਸਾਹਿਬ ਵਲੋਂ ਤੱਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰੇ ਮਸਕੀਨ ਜੀ ਨੂੰ ਬਹਾਲ ਕਰਨ ਦਾ ਸਵਾਗਤ ਕੀਤਾ ਗਿਆ ਹੈ ਇਸ ਜਾਣਕਾਰੀ ਸਾਂਝੀ ਕਰਦਿਆਂ ਜਥੇਦਾਰ ਸੁਖਜੀਤ ਸਿੰਘ ਬਘੌਰਾ ਪ੍ਰਚਾਰ ਸਕੱਤਰ ਪਟਿਆਲਾ ਨੇ ਕਿਹਾ ਸ੍ਰ ਅਮਰਜੀਤ ਸਿੰਘ ਬੌਪਾਰਾਏ ਅਤੇ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਕਮੇਟੀ ਵੱਲੋਂ ਵੀ ਇਸ ਦਾ ਸਵਾਗਤ ਕੀਤਾ ਗਿਆ ਹੈ ਇਸ ਮੌਕੇ ਅਮਰਜੀਤ ਸਿੰਘ ਤੋਂ ਇਲਾਵਾ ਮੈਂਬਰ ਗੁਰਵੰਤ ਸਿੰਘ ਸੁਖਵੰਤ ਸਿੰਘ ਭੁੱਲਰ ਬਲਦੇਵ ਸਿੰਘ ਰਣਜੀਤ ਸਿੰਘ ਰਾਣਾ ਅਤੇ ਸਮੂਹ ਗੁਰਦੁਆਰਾ ਨਾਨਕ ਮਤਾ ਸਾਹਿਬ ਸਟਾਫ ਵੀ ਹਾਜ਼ਰ ਸਨ ਉਨ੍ਹਾਂ ਕਿਹਾ ਸਿੰਘ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤੱਖਤ ਸਾਹਿਬ ਦਾ ਸਵਾਗਤ ਕਰਦੇ ਹੋਏ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਸਾਹਿਬ ਨੂੰ ਵੀ ਵਧਾਈ ਦਿੱਤੀ ਹੈ ਉਨ੍ਹਾਂ ਕਿਹਾ ਕਿ ਅਸੀਂ ਪੂਰੇ ਉਤਰਾਖੰਡ ਅਤੇ ਉਤਰ ਪ੍ਰਦੇਸ਼ ਦੇ ਸਿਖਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਇਸ ਤੋਂ ਇਲਾਵਾ ਅੱਜ ਗੁਰੁਦਵਾਰਾ ਪਰਬੰਧਕ ਕਮੇਟੀ ਨਾਨਕਮਤਾ ਸਾਹਿਬੁ ਜੀ ਦੀ ਇਕ ਜ਼ਰੂਰੀ ਪ੍ਰੈਸ ਨੋਟ ਦੁਆਰਾ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਵਲੋ ਤੱਖਤ ਪਟਨਾ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਜੀ ਦੀ ਮੁੜ ਬਹਾਲੀ ਲਈ ਧੰਨਵਾਦ ਕੀਤਾ ਇਸ ਫ਼ੈਸਲੇ ਨੂੰ ਪਟਨਾ ਸਾਹਿਬ ਗੁਰੁਦਵਾਰਾ ਬੋਰਡ ਨੂੰ ਤੁਰੰਤ ਲਾਗੂ ਕਰਨ ਦੀ ਸਿੱਖ ਸੰਗਤ ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਲੋਂ ਅਪੀਲ ਕੀਤੀ ਜਿੱਸ ਨਾਲ ਸ਼੍ਰੀ ਤੱਖਤ ਸਹਿਬ ਜੀ ਦੀ ਮਾਣ ਮਰਿਆਦਾ ਅਨੁਸਾਰ ਸੇਵਾ ਸੰਭਾਲ ਹੋ ਸਕੇ ,,,, ਜਥੇਦਾਰ ਸੁਖਜੀਤ ਸਿੰਘ ਬਘੌਰਾ ਪ੍ਰਚਾਰ ਸਕੱਤਰ ਭਾਰਤੀ ਕਿਸਾਨ ਓਥਾਨ ਮਜ਼ਦੂਰ ਯੂਨੀਅਨ ਪੰਜਾਬ

Posted By SonyGoyal

Leave a Reply

Your email address will not be published. Required fields are marked *