ਹੰਡਿਆਇਆ 14 ਮਈ (ਮਨਿੰਦਰ ਸਿੰਘ)
ਹੰਡਿਆਇਆ ਵਿਖੇ ਘਰੇਲੂ ਕਲੇਸ਼ ਕਾਰਨ ਇੱਕ ਵਿਆਹੁਤਾ ਔਰਤ ਵੱਲੋਂ ਜਹਰੀਲੀ ਚੀਜ਼ ਖਾਣ ਨਾਲ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਪ੍ਰਾਪਤ ਹੋਈ ਹੈ।
ਜਾਣਕਾਰੀ ਅਨੁਸਾਰ ਸੁਰਜੀਤ ਕੌਰ ਉਰਫ ਸੀਤੋ (28) ਪਤਨੀ ਚਮਕੌਰ ਸਿੰਘ ਵਾਸੀ ਬਾਬਾ ਜੀਵਨ ਸਿੰਘ ਨਗਰ ਹੰਡਿਆਇਆ ਨੇ ਬੀਤੀ ਸ਼ਾਮ ਘਰੇਲੂ ਕਲੇਸ਼ ਕਾਰਨ ਜਹਰੀਲੀ ਚੀਜ਼ ਖਾ ਲਈ ਜਿਸ ਨਾਲ ਉਸ ਦੀ ਮੌਤ ਹੋ ਗਈ।
ਇਸ ਸਬੰਧੀ ਪੁਲਿਸ ਚੌਂਕੀ ਹੰਡਿਆਇਆ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਿਤਾ ਦੇ ਬਿਆਨ ਪਰ ਨਾਮਜਦ ਦੋਸ਼ੀ ਪਤੀ ਦੇ ਖਿਲਾਫ ਅਧੀਨ ਜੁਰਮ 306 ਆਈਪੀਸੀ ਤੇ ਤਹਿਤ ਥਾਣਾ ਸਦਰ ਬਰਨਾਲਾ ਵਿਖੇ ਕੇਸ ਦਰਜ ਕਰਕੇ ਦੋਸ਼ੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਲਾਸ ਪੋਸਟਮਾਰਟਮ ਉਪਰੰਤ ਵਾਰਸਾ ਨੂੰ ਸੌਂਪ ਦਿੱਤੀ ਗਈ।
Posted By SonyGoyal