ਸੋਨੀ ਗੋਇਲ ਬਰਨਾਲਾ
ਬੱਚਿਆਂ ਵਿੱਚ ਨਿਮੋਨੀਆ ਦੀ ਜਲਦ ਜਾਂਚ ਸਬੰਧੀ ਪੈਰਾ ਮੈਡੀਕਲ ਸਟਾਫ ਨੂੰ ਦਿੱਤੀ ਜਾ ਰਹੀ ਹੈ ਸਿਖਲਾਈ: ਜਿਲ੍ਹਾ ਟੀਕਾਕਰਨ ਅਫਸਰ ਨਿਮੋਨੀਆ ਬਾਰੇ ਜਾਗਰੂਕਤਾ ਲਈ ਪੋਸਟਰ ਕੀਤਾ ਜਾਰੀ ।
ਬੱਚਿਆਂ ਵਿਚ ਨਿਮੋਨੀਆ ਦੀ ਜਲਦ ਪਹਿਚਾਣ ਕਰਕੇ ਉਨ੍ਹਾ ਦੇ ਤੁਰੰਤ ਇਲਾਜ਼ ਲਈ “ਸਾਂਸ” ਪ੍ਰੋਗਰਾਮ ਤਹਿਤ ਜਿਲ੍ਹਾ ਟੀਕਾਕਰਨ ਅਫਸਰ ਡਾ. ਗੁਰਬਿੰਦਰ ਕੌਰ ,ਡਾ.ਰਵਿੰਦਰ ਮਹਿਤਾ ਅਤੇ ਡਾ. ਅੰਕੁਸ ਜਿੰਦਲ ਬੱਚਿਆਂ ਦੇ ਮਾਹਿਰ ਵਲੋਂ ਡਾਕਟਰ, ਏ ਐਨ ਐਮ,ਸੀ ਐਚ ਓ ਅਤੇ ਆਸਾ ਦੀ ਸਿਖਲਾਈ ਕਰਵਾਈ ਗਈ ਹੈ ਤਾਂ ਜੋ ਬੱਚਿਆਂ ਚ ਨਿਮੋਨੀਆ ਦੀ ਜਲਦੀ ਪਹਿਚਾਨ ਕਰਕੇ ਸਮੇਂ ਸਿਰ ਇਲਾਜ ਕਰਕੇ ਬੱਚਿਆਂ ਚ ਮੌਤ ਦਰ ਨੂੰ ਘਟਾਇਆ ਜਾ ਸਕੇ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸਰਮਾ ਵੱਲੋਂ ਕੀਤਾ ਗਿਆ।
ਸਿਵਲ ਸਰਜਨ ਡਾ. ਹਰਿੰਦਰ ਸਰਮਾ ਨੇਂ ਦੱਸਿਆ ਕਿ ਪੰਜਾਬ ਰਾਜ ਵਿਚ “ਸਾਂਸ” ( ਸੋਸ਼ਲ ਅਵੈਅਰਨੈਸ ਐਂਡ ਐਕਸ਼ਨ ਟੂ ਨਿਉਟਰੀਲਾਈਜ ਨਿਮੋਨੀਆ ਸਕਸੈਸਫੁਲੀ) ਪ੍ਰੋਗਰਾਮ ਦਾ ਮੁੱਖ ਮੰਤਵ ਬੱਚਿਆਂ ਵਿੱਚ ਨਿਮੋਨੀਆ ਦੀ ਜਲਦ ਜਾਂਚ ਕਰਕੇ ਪ੍ਰਭਾਵਤ ਬੱਚਿਆਂ ਦਾ ਜਲਦ ਇਲਾਜ ਕਰਨਾ ਹੈ ਤਾਂ ਜੋ ਨਿਮੋਨੀਆ ਕਾਰਣ ਹੋਣ ਵਾਲੀਆਂ ਬੱਚਿਆਂ ਦੀਆਂ ਮੌਤਾਂ ਨੂੰ ਘਟਾਇਆ ਜਾ ਸਕੇ ।
ਉੁਹਨਾਂ ਕਿਹਾ ਕਿ ਨਿਮੋਨਿਆਂ ਫੇਫੜਿਆਂ ਵਿਚ ਰੋਗਾਣੂਆਂ ਦੀ ਲਾਗ ਨਾਲ ਹੁੰਦਾ ਹੈ ਅਤੇ 5 ਸਾਲ ਤੋ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਾ ਸਭ ਤੋ ਵੱਡਾ ਕਾਰਨ ਹੈ।
ਇਸ ਲਈ ਬੱਚਿਆਂ ਵਿਚ ਨਿਮੋਨੀਆ ਦੇ ਲੱਛਣ ਹੋਣ ਤੇ ਘਰੇਲੂ ਇਲਾਜ਼ ਕਰਾਉਣ ਦੀ ਬਜਾਏ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਸੰਸਥਾਂ ਨਾਲ ਸੰਪਰਕ ਕਰਕੇ ਇਲਾਜ ਕਰਵਾਇਆ ਜਾਵੇ।
ਜਿਲ੍ਹਾ ਟੀਕਾਕਰਨ ਅਫਸਰ ਡਾ. ਗੁਰਬਿੰਦਰ ਕੌਰ ਨੇਂ ਦੱਸਿਆ ਕਿ ਛੋਟੇ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਲਈ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦੇ ਦੁੱਧ ਪਿਲਾਉਣ , ਬੱਚੇ ਨੂੰ ਨਿੱਘਾ ਰੱਖਣ, ਪ੍ਰਦੂਸ਼ਣ ਰਹਿਤ ਆਲਾ ਦੁਆਲਾ, ਨਿੱਜੀ ਸਾਫ਼ ਸਫ਼ਾਈ ਰੱਖਣਾ ਅਤੇ ਪੂਰਾ ਟੀਕਾਕਰਣ ਕਰਵਾਉਣਾ ਜਰੂਰੀ ਹੈ ਇਸ ਲੜੀ ਤਹਿਤ ਪੀ ਸੀ ਵੀ ਟੀਕਾ ਲਗਵਾਉਣਾ ਵੀ ਜ਼ਰੂਰੀ ਹੈ ।
ਨਿਮੋਨੀਆ ਬਿਮਾਰੀ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਬੱਚਿਆਂ ਵਿੱਚ ਖਾਂਸੀ ਅਤੇ ਜੁਕਾਮ ਦਾ ਵੱਧਣਾ, ਸਾਹ ਤੇਜੀ ਨਾਲ ਲੈਣਾ, ਸਾਹ ਲੈਂਦੇ ਸਮੇਂ ਪਸਲੀ ਚੱਲਣਾ ਜਾਂ ਛਾਤੀ ਦਾ ਥੱਲੇ ਧਸਣਾ ਅਤੇ ਗੰਭੀਰ ਲੱਛਣ ਜਿਵੇਂ ਬੱਚੇ ਦਾ ਖਾ-ਪੀ ਨਾ ਸਕਣਾ, ਝੱਟਕੇ ਆਉਣਾ, ਸੁਸਤੀ ਜਾਂ ਨੀਂਦ ਜਿਆਦਾ ਆਉਣਾ ਆਦਿ ਵਾਲੇ ਬੱਚਿਆਂ ਦਾ ਤੁਰੰਤ ਇਲਾਜ਼ ਜਰੂਰੀ ਹੈ।
ਇਸ ਸਮੇਂ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਪ੍ਰਵੇਸ ਕੁਮਾਰ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਗੁਰਬਿੰਦਰ ਕੌਰ ਵੱਲੋਂ ਸਾਂਸ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਅ ਸਬੰਧੀ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ ਗਿਆ।
ਇਸ ਸਮੇਂ ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ,ਹਰਜੀਤ ਸਿੰਘ ਜਿਲ੍ਹਾ ਬੀ ਸੀ ਸੀ ਕੋਆਰਡੀਨੇਟਰ,ਸੁਖਪਾਲ ਕੌਰ ਸਕੂਲ ਹੈਲਥ ਕੋਆਰਡੀਨੇਟਰ ਅਤੇ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਹਾਜਰ ਸਨ।
Posted By SonyGoyal