ਯੂਨੀਵਿਜ਼ਨ ਨਿਊਜ਼ ਇੰਡੀਆ ਜਲੰਧਰ
ਚੋਰੀ ਦੀ ਐਕਟਿਵਾ ਨੂੰ ਵੇਚਣ ਦੀ ਤਾਕ ‘ਚ ਘੁੰਮਦੇ ਨੌਜਵਾਨ ਨੂੰ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਕਾਬੂ ਕਰ ਲਿਆ।
ਬਾਅਦ ‘ਚ ਪੁਲਿਸ ਰਿਮਾਂਡ ਦੌਰਾਨ ਉਸ ਕੋਲੋਂ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਨਿਸ਼ਾਨਦੇਹੀ ‘ਤੇ ਇਕ ਚੋਰੀ ਦਾ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।
ਥਾਣਾ ਮੁਖੀ ਇੰਸਪੈਕਟਰ ਰਾਜੇਸ਼ ਠਾਕੁਰ ਨੇ ਦੱਸਿਆ ਕਿ ਥਾਣੇਦਾਰ ਸੰਜੀਵ ਕੁਮਾਰ ਨੇ ਵਰਿਆਨਾ ਮੋੜ ਲੈਦਰ ਕੰਪਲੈਕਸ ‘ਚ ਨਾਕੇਬੰਦੀ ਕੀਤੀ ਹੋਈ ਸੀ।
ਇਸ ਦੌਰਾਨ ਇਕ ਨੌਜਵਾਨ ਐਕਟਿਵਾ ‘ਤੇ ਆਉਂਦਾ ਦਿਖਾਈ ਦਿੱਤਾ ਉਸ ਨੂੰ ਰੋਕ ਕੇ ਜਦੋਂ ਦਸਤਾਵੇਜ਼ ਦਿਖਾਉਣ ਲਈ ਕਿਹਾ ਤਾਂ ਘਬਰਾ ਗਿਆ।
ਜਦੋਂ ਸਖਤੀ ਕੀਤੀ ਤਾਂ ਉਸ ਨੇ ਮੰਨਿਆ ਕਿ ਇਹ ਐਕਟਵਾ ਚੋਰੀ ਦੀ ਹੈ ਤੇ ਉਹ ਇਸ ਨੂੰ ਵੇਚਣ ਦੀ ਤਾਕ ‘ਚ ਘੁੰਮ ਰਿਹਾ ਹੈ।
ਨੌਜਵਾਨ ਦੀ ਪਛਾਣ ਰੋਹਿਤ ਕੁਮਾਰ ਉਰਫ ਝੂਰ ਵਾਸੀ ਤਿਲਕ ਨਗਰ ਵਜੋਂ ਹੋਈ ਹੈ।
ਉਸ ਨੂੰ ਗਿ੍ਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ ਉਸ ਨੂੰ ਅਦਾਲਤ ‘ਚੋਂ ਇਕ ਦਿਨ ਦੇ ਪੁਲਿਸ ਰਿਮਾਂਡ ‘ਤੇ ਲੈ ਕੇ ਜਦੋਂ ਪੁੱਛਗਿਛ ਕੀਤੀ ਗਈ ਤਾਂ ਦੱਸਿਆ ਕਿ ਉਸ ਨੇ ਇਕ ਹੋਰ ਮੋਟਰਸਾਈਕਲ ਚੋਰੀ ਕੀਤਾ ਹੋਇਆ ਹੈ ਜੋ ਇਕ ਉਜਾੜ ਥਾਂ ‘ਤੇ ਲੁਕੋ ਕੇ ਰੱਖਿਆ ਹੋਇਆ ਹੈ।
ਪੁਲਿਸ ਨੇ ਉਕਤ ਮੋਟਰਸਾਈਕਲ ਉਸ ਦੀ ਨਿਸ਼ਾਨਦੇਹੀ ‘ਤੇ ਬਰਾਮਦ ਕਰ ਲਿਆ।
ਇੰਸਪੈਕਟਰ ਰਾਜੇਸ਼ ਠਾਕੁਰ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਮੀਦ ਹੈ ਕਿ ਚੋਰੀ ਦੇ ਹੋਰ ਵੀ ਵਾਹਨ ਬਰਾਮਦ ਹੋਣਗੇ।
Posted By SonyGoyal