ਸ੍ਰੀ ਅੰਮ੍ਰਿਤਸਰ ਸਾਹਿਬ, ਕ੍ਰਿਸ਼ਨ ਸਿੰਘ ਦੁਸਾਂਝ
ਛੇਹਰਟਾ ਪ੍ਰੈਸ ਵੇਲਫੈਅਰ ਸੁਸਾਇਟੀ ਦੇ ਸਮੂਹ ਮੈਂਬਰਾਂ ਨੇ ਅੱਜ ਮੁੱਖ ਦਫਤਰ ਛੇਹਰਟਾ ਚੌਂਕ ਵਿੱਖੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇ ਦੋ ਮਿੰਟ ਦਾ ਮੋਨ ਧਾਰ ਕੇ ਸੱਚੀ ਸ਼ਰਧਾਂਜਲੀ ਭੇਂਟ ਕਰਦਿਆਂ ਸ਼ਰਧਾਂ ਦੇ ਫੁੱਲ ਭੇਂਟ ਕੀਤੇ।
ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੰਗੂ, ਸਰਪ੍ਰਸਤ ਜਤਿੰਦਰ ਸਿੰਘ ਬੇਦੀ ਅਤੇ ਜਨਰਲ ਸਕੱਤਰ ਸਰਵਨ ਸਿੰਘ ਰੰਧਾਵਾ ਨੇ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਨਵੀਂ ਪੀੜ੍ਹੀ ਲਈ ਪ੍ਰੇਰਨਾਸ੍ਰੋਤ ਹਨ ਅਤੇ ਸਾਨੂੰ ਉਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਕਦੇ ਵੀ ਵਿਸਾਰਨਾ ਨਹੀਂ ਚਾਹੀਦਾ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਾਰ ਸਾਹਿਬਜ਼ਾਦਿਆਂ ਨੇ ਚਮਕੌਰ ਸਾਹਿਬ ਅਤੇ ਸਰਹਿੰਦ ਵਿਖੇ ਜਿਸ ਦ੍ਰਿੜਤਾ ਤੇ ਬੇਖੌਫਤਾ ਨਾਲ ਮੁਗਲ ਹਕੂਮਤ ਦੇ ਜ਼ੁਲਮਾਂ ਦਾ ਸਾਹਮਣਾ ਕਰਦੇ ਹੋਏ ਸ਼ਹਾਦਤ ਦੇ ਜਾਮ ਪੀਤੇ ਹਨ, ਉਹ ਇਕ ਵਿਲੱਖਣ ਤੇ ਨੋਜ਼ਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਹਨ।
ਉਨ੍ਹਾਂ ਕਿਹਾ ਕਿ ਸਾਨੂੰ ਸਾਹਿਬਜ਼ਾਦਿਆਂ ਦੀਆਂ ਮਹਾਨ ਕੁਰਬਾਨੀਆਂ ਨੂੰ ਕਦੇ ਵੀ ਭੁਲਾਉਣਾ ਨਹੀਂ ਚਾਹੀਦਾ ਅਤੇ ਸਾਨੂੰ ਆਪਣੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀਆਂ ਮਹਾਨ ਕੁਰਬਾਨੀਆਂ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ ਕਿ ਕਿਸ ਤਰ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਨੇ ਦ੍ਰਿੜਤਾ ਤੇ ਬੇਖੌਫਤਾ ਨਾਲ ਮੁਗਲ ਹਕੂਮਤ ਦੇ ਜ਼ੁਲਮਾਂ ਦਾ ਸਾਹਮਣਾ ਕੀਤਾ।
ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸਿੱਖ ਗੁਰੂਆਂ ਵੱਲੋਂ ਕੀਤੀਆਂ ਅਜਿਹੀਆਂ ਮਹਾਨ ਕੁਰਬਾਨੀਆਂ ਕਿਸੇ ਹੋਰ ਇਤਿਹਾਸ ਵਿਚ ਦੇਖਣ ਨੂੰ ਨਹੀਂ ਮਿਲਦੀਆਂ ਅਤੇ ਨਾ ਹੀ ਮਿਲਣਗੀਆਂ।
ਸਿੱਖ ਕੌਮ ਉਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਹਮੇਸ਼ਾ ਸਿਜਦਾ ਕਰਦੀ ਰਹੇਗੀ।
ਇਸ ਮੌਕੇ ਚੇਅਰਮੈਨ ਵਿਜੈ ਅਗਨੀਹੋਤਰੀ, ਸੀਨੀ: ਮੀਤ ਪ੍ਰਧਾਨ ਰਜਿੰਦਰ ਸਿੰਘ, ਕ੍ਰਿਸ਼ਨ ਸਿੰਘ ਦੁਸਾਂਝ, ਗਗਨ ਜੋਸ਼ੀ, ਜਗਜੀਤ ਸਿੰਘ ਖਾਲਸਾ, ਚੰਦਨ ਨਗੀਨਾ ਆਦਿ ਹਾਜ਼ਰ ਸਨ।
ਕੈਪਸ਼ਨ: ਸਾਹਿਬਜ਼ਾਦਿਆਂ ਨੂੰ ਸ਼ਰਧਾਂ ਦੇ ਫੁੱਲ ਭੇਂਟ ਕਰਦੇ ਹੋਏ ਸੁਸਾਇਟੀ ਦੇ ਸਮੂਹ ਮੈਂਬਰ ਸਾਹਿਬਾਨ।
Posted By SonyGoyal