ਤਪਾ, 31 ਮਈ ( ਸੋਨੀ ਗੋਇਲ)
ਲੋਕ ਸ਼ਾਂਤਮਈ ਢੰਗ ਨਾਲ ਬਲੈਕ ਆਉਟ ਦੌਰਾਨ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ, ਉਪ ਮੰਡਲ ਮੈਜਿਸਟਰੇਟ
ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟ੍ਰਾਈਡੈਂਟ ਫੈਕਟਰੀ ਧੌਲਾ ਵਿਖੇ ਮੌਕ ਡਰਿੱਲ ਕਰਵਾਈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਮੰਡਲ ਮਜਿਸਟ੍ਰੇਟ ਤਪਾ ਸ਼੍ਰੀਮਤੀ ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਟ੍ਰਾਈਡੈਂਟ ਫੈਕਟਰੀ ਵਿਖੇ ਅੱਗ ਲੱਗਣ ਦੀ ਸੰਭਾਵਨਾ ਦਾ ਦ੍ਰਿਸ਼ ਬਣਾ ਕੇ ਇਸ ਦੌਰਾਨ ਵਰਤੀ ਜਾਣ ਵਾਲੀ ਸਾਵਧਾਨੀ ਅਤੇ ਕੀਤੇ ਜਾਣ ਵਾਲੇ ਕੰਮਾਂ ਦਾ ਅਭਿਆਸ ਕੀਤਾ ਗਿਆ।
ਇਸ ਦੌਰਾਨ ਡੀਐਸਪੀ ਗੁਰਬਿੰਦਰ ਸਿੰਘ, ਫੈਕਟਰੀ ਦੇ ਅਫਸਰ, ਕਰਮਚਾਰੀ ਅਤੇ ਸਿਵਲ ਡਿਫੈਂਸ ਦੇ ਨੁਮਾਇੰਦੇ ਮੌਜੂਦ ਸਨ।
ਉਪ ਮੰਡਲ ਮੈਜਿਸਟਰੇਟ ਨੇ ਦੱਸਿਆ ਕਿ ਇਹ ਮੌਕ ਡਰਿੱਲ ਸਰਕਾਰ ਦੇ ਨਿਰਦੇਸ਼ਾਂ ਤਹਿਤ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ਅਤੇ ਕਿਸੇ ਐਮਰਜੈਂਸੀ ਸਥਿਤੀ ਵਿਚ ਬਚਾਅ ਕਾਰਜਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਦੇ ਉਦੇਸ਼ ਨਾਲ ਕਰਵਾਈ ਗਈ ਹੈ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੌਕ ਡਰਿੱਲ ਅਤੇ ਬਲੈਕ ਆਉਟ ਦੌਰਾਨ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਪ੍ਰਸ਼ਾਸਨ ਦਾ ਸਾਥ ਦੇਣ।
Posted By SonyGoyal