ਬਰਨਾਲਾ, 24 ਮਈ ( ਸੋਨੀ ਗੋਇਲ)
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ,ਐਸ.ਏ.ਐਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 24.05.2025 ਨੂੰ ਜ਼ਿਲ੍ਹਾ ਕਚਹਿਰੀ ਕੰਪਲੈਕਸ, ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ਼ ਸਹਿਤ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਤਰ੍ਹਾਂ ਦੇ ਪ੍ਰੀ ਲਿਟੀਗੇਟਿਵ ਅਤੇ ਪੈਂਡਿੰਗ ਕੇਸਾਂ ਦਾ ਸਮਝੌਤਾ ਕਰਕੇ ਨਿਪਟਾਰਾ ਕਰਨ ਲਈ ਸ਼੍ਰੀ ਰਾਕੇਸ਼ ਕੁਮਾਰ ਗੁਪਤਾ, ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨਜ ਜੱਜ, ਸ਼੍ਰੀ ਦੀਪਕ ਕੁਮਾਰ ਚੌਧਰੀ ਪ੍ਰਿੰਸੀਪਲ ਜੱਜ ਫੈਮਿਲੀ ਕੋਰਟ, ਸ਼੍ਰੀ ਮੁਨੀਸ਼ ਗਰਗ, ਸਿਵਲ ਜੱਜ (ਸ.ਡ.), ਸੁਧੀਰ ਕੁਮਾਰ, ਵਧੀਕ ਸਿਵਲ ਜੱਜ ਸੀਨੀਅਰ ਡਿਵੀਜ਼ਨ, ਸ਼੍ਰੀ ਅਨੁਪਮ ਗੁਪਤਾ, ਸਿਵਲ ਜੱਜ (ਜ. ਡ), ਮਿਸ ਨਿਹਾਰਿਕਾ ਸਿੰਗਲਾ ਸਿਵਲ ਜੱਜ (ਜ.ਡ.), ਮਿਸ ਗਿਤਾਸ਼ੂ ਸਿਵਲ ਜੱਜ (ਜ.ਡ.), ਅਤੇ ਸ਼੍ਰੀ ਰਜਿੰਦਰਪਾਲ ਗੋਇਲ, ਚੇਅਰਮੈਨ, ਸਥਾਈ ਲੋਕ ਅਦਾਲਤ ਦੇ ਕੁੱਲ 08 ਬੈਚਾਂ ਦਾ ਗਠਨ ਕੀਤਾ ਗਿਆ।
ਸ਼੍ਰੀ ਮਦਨ ਲਾਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 13382 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਜਿਨ੍ਹਾਂ ਵਿੱਚੋਂ 9986 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 20,64,65,874/- ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਇਹ ਕਿ ਦੋ ਧਿਰਾਂ (ਮੀਆਂ ਬੀਵੀ) ਵਿੱਚ ਆਪਸੀ ਵਿਵਾਹਿਕ ਵਿਵਾਦ ਸਾਲ 2023 ਤੋਂ ਚੱਲ ਰਿਹਾ ਸੀ ਜਿਸ ਵਿੱਚ ਧਿਰਾਂ ਵਲੋਂ 13 ਐੱਚ.ਐੱਮ.ਏ. ਦਾ ਕੇਸ ਵੀ ਅਦਾਲਤ ਵਿੱਚ ਚੱਲ ਰਿਹਾ ਸੀ ਇਹ ਕਿ ਇਸ ਕੋਮੀ ਲੋਕ ਅਦਾਲਤ ਵਿੱਚ ਦੋਨਾਂ ਧਿਰਾਂ ਨੂੰ ਬਿਠਾ ਕੇ ਸਮਝਾਇਆ ਗਿਆ ਅਤੇ ਮਾਨਯੋਗ ਜਿਲਾ ਅਤੇ ਸੈਸ਼ਨਜ਼ ਜੱਜ ਸ਼੍ਰ੍ਰੀ ਬੀ.ਬੀ.ਐੱਸ. ਤੇਜੀ ਜੀ ਦੀ ਮੌਜੂਦਗੀ ਵਿੱਚ ਦੋਹਾਂ ਧਿਰਾਂ ਨੇ ਇਕੱਠੇ ਰਹਿਣ ਦਾ ਫੈਸਲਾ ਕੀਤਾ ਅਤੇ ਲੜਕੀ ਧਿਰ ਵਲੋਂ 13 ਐੱਚ.ਐਮ.ਏ ਦਾ ਕੇਸ ਵਾਪਿਸ ਲਿਆ ਅਤੇ ਦੋਨੋਂ ਜਾਨੇ ਖੁਸ਼ੀ ਖੁਸ਼ੀ ਇਕੱਠੇ ਘਰ ਚਲੇ ਗਏ।
ਅੰਤ ਵਿੱਚ ਮਾਨਯੋਗ ਚੇਅਰਮੈਨ ਜੀ ਨੇ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਬਹੁਤ ਸਾਰੇ ਲਾਭ ਹਨ ਜਿਵੇਂ ਕਿ ਕੇਸਾਂ ਦਾ ਜਲਦੀ ਨਿਪਟਾਰਾ, ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਲੋਕ ਅਦਾਲਤ ਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ ਅਤੇ ਫੈਸਲੇ ਅੰਤਿਮ ਹੁੰਦੇ ਹਨ, ਲੋਕ ਅਦਾਲਤ ਦੇ ਫੈਸਲੇ ਆਪਸੀ ਸਮਝੌਤੇ ਨਾਲ ਕਰਵਾਏ ਜਾਂਦੇ ਹਨ ਜਿਸ ਨਾਲ ਧਿਰਾਂ ਅਤੇ ਸਮਾਜ਼ ਵਿੱਚ ਵੱਡੇ ਪੱਧਰ ਦੇ ਸ਼ਾਂਤੀ ਬਹਾਲ ਹੁੰਦੀ ਹੈ, ਲੋਕ ਅਦਾਲਤ ਵਿੱਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਿਤੀ 13.09.2025 ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ।
Posted By SonyGoyal