ਬਰਨਾਲਾ, 26 ਫਰਵਰੀ ( ਮਨਿੰਦਰ ਸਿੰਘ )
ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਮਿਤੀ 23 ਫਰਵਰੀ, 2024 ਨੂੰ ਗੁਰੂ ਗੋਬਿੰਦ ਸਿੰਘ ਕਾਲਜ,ਸੰਘੇੜਾ, ਜ਼ਿਲ੍ਹਾ ਬਰਨਾਲਾ ਵਿਖੇ ਗਰੁੱਪ ਕਾਊਂਸਲਿੰਗ ਸੈਸ਼ਨ ਆਯੋਜਿਤ ਕੀਤਾ ਗਿਆ।
ਇਸ ਕਾਊਂਸਲਿੰਗ ਸੈਸ਼ਨ ਵਿੱਚ ਲਗਭਗ 100 ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ।
ਇਨ੍ਹਾਂ ਵਿਦਿਆਰਥੀਆਂ ਦੀ ਕਾਊਂਸਲਿੰਗਗ਼ ਪਲੇਸਮੈਂਟ ਅਫ਼ਸਰ, ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਠਾਕੁਰ ਸੌਰਵ ਸਿੰਘ ਵੱਲੋਂ ਕੀਤੀ ਗਈ।
ਪਲੇਸਮੈਂਟ ਅਫ਼ਸਰ ਵੱਲੋਂ ਵਿਦਿਆਰਥੀਆਂ ਨੂੰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਜਿਵੇਂ ਕਿ ਫਰੀ ਇੰਟਰਨੈਟ ਸਰਵਿਸ, ਲਾਇਬ੍ਰੇਰੀ,ਪ੍ਰਾਈਵੇਟ ਕੰਪਨੀਆਂ ਦੁਆਰਾ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਬਾਰੇ ਜਾਣਕਾਰੀ ਦਿੱਤੀ।
ਇਸ ਦੇ ਨਾਲ ਹੀ ਗ੍ਰੈਜੂਏਸ਼ਨ ਤੋਂ ਬਾਅਦ ਪ੍ਰਾਰਥੀਆਂ ਲਈ ਰੋਜ਼ਗਾਰ ਦੇ ਮੌਕਿਆ ਤੋਂ ਜਾਣੂ ਕਰਵਾਇਆ ਅਤੇ ਪ੍ਰਾਰਥੀਆਂ ਨੂੰ ਭਾਰਤੀ ਸੈਨਾ ਦੀ ਅਗਨੀਵੀਰ ਸਕੀਮ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਅਧੀਨ ਪ੍ਰਕਾਸ਼ਿਤ ਅਸਾਮੀਆਂ ਅਤੇ ਯੂ.ਪੀ.ਐਸ.ਸੀ. ਤੇ ਪੀ.ਸੀ.ਐੱਸ. ਦੇ ਇਮਤਿਹਾਨ ਸਬੰਧੀ ਮੁੱਢਲੀ ਜਾਣਕਾਰੀ ਵੀ ਦਿੱਤੀ ਗਈ।
ਅੰਤ ਵਿਚ ਗੁਰੂ ਗੋਬਿੰਦ ਸਿੰਘ ਕਾਲਜ,ਸੰਘੇੜਾ, ਜ਼ਿਲ੍ਹਾ ਬਰਨਾਲਾ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਕੁਲਾਰ ਦਾ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਸਮੂਹ ਸਟਾਫ ਵੱਲੋਂ ਕਾਲਜ ਵਿਚ ਕਾਊਂਸਲਿੰਗ ਸੈਸ਼ਨ ਸੁਚਾਰੂ ਢੰਗ ਨਾਲ ਕਰਵਾਉਣ ਤੇ ਸਹਿਯੋਗ ਕਰਨ ਲਈ ਧੰਨਵਾਦ ਕੀਤਾ ਗਿਆ ।
Posted By SonyGoyal