ਬਰਨਾਲਾ, 30 ਅਪ੍ਰੈਲ ( ਸੋਨੀ ਗੋਇਲ)
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਅੱਜ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਦੂਸਰੀ ਮਜ਼ਿੰਲ, ਬਰਨਾਲਾ ਵਿਖੇ ਪਲੇਸਮੈਂਟ ਕੈਂਪ ਵਿਚ ਸ਼ਾਮਿਲ ਹੋਣ ਵਾਲੇ ਪ੍ਰਾਰਥੀਆਂ ਨੂੰ ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਪ੍ਰਾਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਗਿਆ। ਇਸ ਦੌਰਾਨ ਕਰੀਅਰ ਕਾਉਂਸਲਰ ਮਿਸ. ਸ਼ੁਮਿੰਦਰ ਕੌਰ ਨੇ ਪ੍ਰਾਰਥੀਆਂ ਨੂੰ ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ਼ ਮੁਹਿੰਮ ਵਿਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਇਹ ਸੰਦੇਸ਼ ਆਪਣੇ ਪਰਿਵਾਰ, ਰਿਸ਼ਤੇਦਾਰਾਂ ਅਤੇ ਸਾਥੀਆਂ ਤੱਕ ਪਹੁੰਚਾਉਣ ਲਈ ਕਿਹਾ। ਇਸ ਸਮਾਗਮ ਦੌਰਾਨ ਲਗਭਗ 30 ਪ੍ਰਾਰਥੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁੱਕੀ।
ਡੀਬੀਈਈ ਬਰਨਾਲਾ ਵੱਲੋਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀਮਤੀ ਨਵਜੋਤ ਕੌਰ ਸੰਧੂ ਨੇ ਨਸ਼ਿਆਂ ਖਿਲਾਫ਼ ਮੁਹਿੰਮ ਅਧੀਨ ਪ੍ਰਾਰਥੀਆਂ ਨੂੰ ਜਾਗਰੂਕ ਕਰਨ ਉਪਰੰਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਜਿਵੇਂ ਕਿ ਫ਼ਰੀ ਇੰਟਰਨੈਟ ਸਰਵਿਸ, ਲਾਇਬੇ੍ਰਰੀ, ਪ੍ਰਾਈਵੇਟ ਕੰਪਨੀਆਂ ਦੁਆਰਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਬਾਰੇ ਵੀ ਜਾਣਕਾਰੀ ਦਿੱਤੀ।
Posted By SonyGoyal