ਬਰਨਾਲਾ, 07 ਮਈ (ਸੋਨੀ ਗੋਇਲ)
ਜ਼ਿਲ੍ਹਾ ਸੈਨਿਕ ਬੋਰਡ, ਬਰਨਾਲਾ ਦੀ ਤਿਮਾਹੀ ਮੀਟਿੰਗ ਅੱਜ ਮੀਟਿੰਗ ਹਾਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਹੋਈ, ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ, ਜ਼ਿਲ੍ਹਾ ਸੈਨਿਕ ਬੋਰਡ ਕਮ ਡਿਪਟੀ ਕਮਿਸ਼ਨਰ, ਬਰਨਾਲਾ ਸ਼੍ਰੀ ਟੀ ਬੈਨਿਥ, ਆਈ.ਏ.ਐਸ ਨੇ ਕੀਤੀ।

ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣਨ ਉਪਰੰਤ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰਜ਼ ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਵੱਲੋਂ ਸ਼ਿਰਕਤ ਕੀਤੀ ਗਈ।
ਮੀਟਿੰਗ ਦੌਰਾਨ ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ:), ਸਕੱਤਰ, ਜ਼ਿਲ੍ਹਾ ਸੈਨਿਕ ਬੋਰਡ ਕਮ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਬਰਨਾਲਾ ਵੱਲੋਂ ਸਮੂਹ ਸ਼ਹੀਦ ਸੈਨਿਕਾਂ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਉਪਰੰਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਬਰਨਾਲਾ ਦੇ ਕੰਮਾਂ ਦੀ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ ਗਈ।
ਇਸ ਮੌਕੇ ਪ੍ਰਧਾਨ, ਜ਼ਿਲ੍ਹਾ ਸੈਨਿਕ ਬੋਰਡ ਕਮ ਡਿਪਟੀ ਕਮਿਸ਼ਨਰ ਵੱਲੋਂ 2 ਲੋੜਵੰਦ ਲਾਭਪਾਤਰੀਆਂ ਨੂੰ ਝੰਡਾ ਦਿਵਸ ਫੰਡ ਵਿੱਚੋਂ ਪੰਜ ਪੰਜ ਹਜਾਰ ਦੀ ਰਾਸ਼ੀ ਦੇ ਚੈੱਕ ਭੇਂਟ ਕੀਤੇ ਗਏ।
ਇਸ ਮੌਕੇ ਸਕੱਤਰ, ਜ਼ਿਲ੍ਹਾ ਸੈਨਿਕ ਬੋਰਡ, ਬਰਨਾਲਾ ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ:) ਸ੍ਰੀ ਮਨਦੀਪ ਸਿੰਘ (ਕਾਰਜਵਾਹਕ ਸੁਪਰਡੰਟ) ਸ੍ਰੀ ਲਖਵੀਰ ਸਿੰਘ (ਜੂਨੀਅਰ ਸਹਾਇਕ) ਸ੍ਰੀ ਗੁਰਜੀਤ ਸਿੰਘ (ਸਟੈਨੋ) ਅਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦਾ ਸਮੂਹ ਸਟਾਫ ਹਾਜ਼ਰ ਰਿਹਾ।
Posted By SonyGoyal