ਬਰਨਾਲਾ,04 ਅਕਤੂਬਰ ( ਸੋਨੀ ਗੋਇਲ )
- ਚੋਣਾਂ ਦਾ ਅਮਲ ਅਮਨ – ਸ਼ਾਂਤੀ ਨਾਲ ਨੇਪਰੇ ਚੜ੍ਹਾਉਣ ਦੇ ਦਿੱਤੇ ਨਿਰਦੇਸ਼
ਆਗਾਮੀ ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ ਨੂੰ ਹੋਣੀਆਂ ਹਨ, ਸਬੰਧੀ ਮੈਡਮ ਰੀਤੂ ਅਗਰਵਾਲ, ਆਈ.ਏ.ਐਸ. (ਸਕੱਤਰ, ਸਹਿਕਾਰਤਾ ਵਿਭਾਗ) ਨੂੰ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
ਅੱਜ ਮੈਡਮ ਰੀਤੂ ਅਗਰਵਾਲ ਨੇ ਬਰਨਾਲਾ ਪੁੱਜ ਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਮੈਡਮ ਰੀਤੂ ਅਗਰਵਾਲ ਅੱਜ ਦਫ਼ਤਰ ਮਾਰਕੀਟ ਕਮੇਟੀ ਬਰਨਾਲਾ, ਬਾਬਾ ਕਾਲਾ ਮਹਿਰ ਬਹੁ ਮੰਤਵੀ ਖੇਡ ਸਟੇਡੀਅਮ ਬਰਨਾਲਾ ਪੁੱਜੇ ਅਤੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਭਰਨ ਦੇ ਅਮਲ ਦਾ ਜਾਇਜ਼ਾ ਲਿਆ ਅਤੇ ਪ੍ਰਬੰਧਾਂ ‘ਤੇ ਤੱਸਲੀ ਪ੍ਰਗਟਾਈ।
ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਪੰਚਾਇਤੀ ਚੋਣਾਂ ਦਾ ਅਮਲ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹਾਉਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਉਮੀਦਵਾਰਾਂ ਵੱਲੋਂ ਭਰੇ ਗਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਭਲਕੇ ਹੋਵੇਗੀ ਅਤੇ ਮਿਤੀ 7 ਅਕਤੂਬਰ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ।
ਉਨ੍ਹਾਂ ਕਿਹਾ ਕਿ 15 ਅਕਤੂਬਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਗ੍ਰਾਮ ਪੰਚਾਇਤ ਚੋਣਾਂ ਲਈ ਵੋਟਾਂ ਪੈਣੀਆਂ ਹਨ ਅਤੇ ਵੋਟਾ ਪੈਣ ਤੋਂ ਬਾਅਦ ਗਿਣਤੀ ਵੀ ਓਸੇ ਦਿਨ ਕੀਤੀ ਜਾਵੇਗੀ।
ਇਸ ਮੌਕੇ ਹੋਰਨਾ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸਤਵੰਤ ਸਿੰਘ, ਐੱਸ ਡੀ ਐਮ ਬਰਨਾਲਾ ਸ. ਗੁਰਬੀਰ ਸਿੰਘ ਕੋਹਲੀ ਤੇ ਹੋਰ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।
Posted By SonyGoyal