ਬਰਨਾਲਾ, 22 ਅਪ੍ਰੈਲ ( ਸੋਨੀ ਗੋਇਲ )
*ਕੁੱਲ 39247 ਮੀਟ੍ਰਿਕ ਜਿਣਸ ਦੀ ਹੋਈ ਲਿਫਟਿੰਗ
- ਕਿਹਾ, ਰੋਜ਼ਾਨਾ ਪੱਧਰ ‘ਤੇ ਲਿਆ ਜਾ ਰਿਹਾ ਜਾਇਜ਼ਾ, ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਰੋਜ਼ਾਨਾ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਫਸਲ ਦੇ ਖਰੀਦ ਪ੍ਰਬੰਧਾਂ ਦਾ ਲਗਾਤਾਰ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਨ੍ਹਾਂ ਕਿਹਾ ਕਿ ਫ਼ਸਲ ਦੀ ਚੁਕਾਈ ਵੀ ਲਗਾਤਾਰ ਕਰਵਾਈ ਜਾ ਰਹੀ ਹੈ ਤਾਂ ਜੋ ਲਿਫਟਿੰਗ ਦੀ ਕੋਈ ਸਮੱਸਿਆ ਨਾ ਆਵੇ।
ਉਨ੍ਹਾਂ ਦੱਸਿਆ ਕਿ ਕੱਲ੍ਹ 21 ਅਪ੍ਰੈਲ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਕੁੱਲ 174606 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ ਅਤੇ ਹੁਣ ਤਕ ਕੁੱਲ 134580 ਮੀਟ੍ਰਿਕ ਟਨ ਫ਼ਸਲ ਖ਼ਰੀਦੀ ਗਈ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਮਾਰਕਫੈੱਡ ਵਲੋਂ 36185 ਮੀਟ੍ਰਿਕ ਟਨ, ਪਨਗ੍ਰੇਨ ਵਲੋਂ 41158 ਮੀਟ੍ਰਿਕ ਟਨ, ਪਨਸਪ ਵਲੋਂ 33373 ਮੀਟ੍ਰਿਕ ਟਨ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 22160 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ 39247 ਮੀਟ੍ਰਿਕ ਟਨ ਫ਼ਸਲ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਤਕ 252 ਕਰੋੜ ਰੁਪਏ ਦੀ ਰਾਸ਼ੀ ਕਿਸਾਨਾਂ ਨੂੰ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਰੋਜ਼ਾਨਾ ਪੱਧਰ ‘ਤੇ ਮੰਡੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਲਿਫਟਿੰਗ ਵੀ ਨਾਲੋ ਨਾਲ ਜਾਰੀ ਹੈ।
ਉਨ੍ਹਾਂ ਕਿਸਾਨਾਂ ਨੂੰ ਵੀ ਸੁੱਕੀ ਫ਼ਸਲ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਉਡੀਕ ਨਾ ਕਰਨੀ ਪਵੇ।