ਮਨਿੰਦਰ ਸਿੰਘ, ਜੇਠੂਕੇ
ਪਿਛਲੇ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਪਿੰਡ ਜੇਠੂਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਸਕੂਲ, ਪਿੰਡ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।

ਸਕੂਲ ਦੇ ਪ੍ਰਿੰਸੀਪਲ ਸ੍ਰੀ ਰਾਜ ਕੁਮਾਰ ਜੀ ਨੇ ਦੱਸਿਆ ਕਿ ਇਸ ਸਕੂਲ ਦੇ ਬਾਰਵੀਂ ਜਮਾਤ ਦੇ ਸਾਰੇ 41 ਵਿਦਿਆਰਥੀ ਪਾਸ ਹੋਏ ਹਨ, ਉਹਨਾਂ ਦੱਸਿਆ ਕਿ ਪ੍ਰਭਜੋਤ ਸਿੰਘ ਪੁੱਤਰ ਅਜਮੇਰ ਸਿੰਘ ਨੇ 466/500 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ , ਗੁਰਜੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 442/500 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਬਲਜਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਨੇ 410/500 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।

ਪਿੰਡ ਦੇ ਨੌਜਵਾਨ ਸਰਪੰਚ ਸੁਖਦੇਵ ਸਿੰਘ ਢਿੱਲੋ, ਸਮੂਹ ਗ੍ਰਾਮ ਪੰਚਾਇਤ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਸਪਾਲ ਕੌਰ ਨੇ ਸਾਂਝੇ ਰੂਪ ਵਿੱਚ ਇਸ ਮਾਣਮੱਤੀ ਪ੍ਰਾਪਤੀ ਤੇ ਵਿਦਿਆਰਥੀਆਂ ਅਤੇ ਸਕੂਲ ਸਟਾਫ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ। ਸਕੂਲ ਲੈਕਚਰਾਰ ਮੈਡਮ ਸੁਮਨਲਤਾ ਨੇ ਇਸ ਨਤੀਜੇ ਬਾਰੇ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਇਹ ਨਤੀਜਾ ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਨਤੀਜਾ ਹੈ। ਜ਼ਿਕਰ ਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਅਤੇ ਦਸਵੀਂ ਜਮਾਤ ਦੇ ਨਤੀਜੇ ਵੀ ਜੇਠੂਕੇ ਸਕੂਲ ਦੇ 100% ਰਹੇ ਹਨ। ਇਸ ਮੌਕੇ ਅਧਿਆਪਕ ਜਗਦੀਪ ਸਿੰਘ ਮਾਨ, ਪਰਮਜੀਤ ਸਿੰਘ, ਨਛੱਤਰ ਸਿੰਘ, ਖੁਸ਼ਪਿੰਦਰ ਸਿੰਘ, ਗੁਰਦੀਪ ਸਿੰਘ, ਹਰਿੰਦਰ ਸਿੰਘ, ਰਾਜਨ ਕੰਬੋਜ, ਚੇਤਨਪਾਲ ਸਿੰਘ, ਮੈਡਮ ਸੁਪ੍ਰਿਆ, ਕਿਰਨਾ ਦੇਵੀ, ਜਸਪ੍ਰੀਤ ਕੌਰ ਗੁਰਜੀਤ ਕੌਰ, ਪਰਮਿੰਦਰ ਕੌਰ, ਗਗਨਦੀਪ ਕੌਰ ਅਤੇ ਸਿਫਾ਼ਲੀ ਹਾਜ਼ਰ ਸਨ।
Posted By SonyGoyal