ਬਰਨਾਲਾ, 30 ਅਪ੍ਰੈਲ (ਮਨਿੰਦਰ ਸਿੰਘ)

ਉੱਤਮ ਸਿਹਤ ਸੇਵਾਵਾਂ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ: ਡਾ. ਬਲਜੀਤ ਸਿੰਘ ਸਿਹਤ ਵਿਭਾਗ ਦਾ ਮੁੱਖ ਮੰਤਵ ਹਰ ਵਰਗ ਦੇ ਵਿਅਕਤੀ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਜਿਸ ਦੀ ਪੂਰਤੀ ਹਿੱਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਮੁਫ਼ਤ ਸਿਹਤ ਸਹੂਲਤਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਅਤੇ ਸਮੇਂ ਸਿਰ ਪ੍ਰਦਾਨ ਕਰਨਾ ਸਾਡੀ ਅਹਿਮ ਤੇ ਮੁੱਢਲੀ ਜ਼ਿੰਮੇਵਾਰੀ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਬਲਜੀਤ ਸਿੰਘ ਵੱਲੋ ਸਿਵਲ ਸਰਜਨ ਬਰਨਾਲਾ ਦਾ ਕਾਰਜ ਸੰਭਾਲਣ ਮੌਕੇ ਕੀਤਾ। ਡਾ.ਬਲਜੀਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਪੰਜਾਬ ਸਰਕਾਰ ਦੀ ਅਹਿਮ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ, ਜਨਨੀ ਸ਼ਿਸ਼ੂ ਸੁਰੱਖਿਆ ਕਾਰਿਆਕ੍ਰਮ, ਮੁੱਖ ਮੰਤਰੀ ਕੈਂਸਰ ਰਾਹਤ ਫੰਡ ਕੋਸ਼ ਯੋਜਨਾ, ਆਰ.ਬੀ.ਐਸ.ਕੇ. ਮੁਫ਼ਤ ਹੈਪਾਟਾਈਟਸ ਸੀ ਰਿਲੀਫ ਫੰਡ ਯੋਜਨਾ, ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਫ਼ਤ ਟੀਕਾਕਰਨ ਸਮੇਤ ਕਈ ਹੋਰ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਸ ਲੋੜਵੰਦਾਂ ਨੂੰ ਇਹ ਮਿਆਰੀ ਸਹੂਲਤਾਂ ਉਪਲੱਬਧ ਕਰਵਾਉਣ ਦੇ ਨਾਲ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਡਾ ਪ੍ਰਵੇਸ਼ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਗੁਰਮਿੰਦਰ ਔਜਲਾ ਡੀ.ਐਮ.ਸੀ., ਡਾ.ਵੰਦਨਾ ਭਾਂਬਰੀ ਜ਼ਿਲ੍ਹਾ ਡੈਂਟਲ ਅਫ਼ਸਰ ਅਤੇ ਸਿਵਲ ਸਰਜਨ ਦਫ਼ਤਰ ਬਰਨਾਲਾ ਦੇ ਸਮੂਹ ਸਟਾਫ਼ ਵੱਲੋਂ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਦਾ ਆਹੁਦਾ ਸੰਭਾਂਲਣ ਮੌਕੇ ਸਵਾਗਤ ਕੀਤਾ ਗਿਆ।

Posted By SonyGoyal

Leave a Reply

Your email address will not be published. Required fields are marked *