ਬਰਨਾਲਾ, 28 ਮਈ ( ਮਨਿੰਦਰ ਸਿੰਘ)
ਪੀਜੀਆਰਐੱਸ ਪੋਰਟਲ, ਸੀ.ਐਮ. ਵਿੰਡੋ ਦੀਆਂ ਬਕਾਇਆ ਸ਼ਿਕਾਇਤਾਂ ਤੇ ਅਦਾਲਤੀ ਕੇਸਾਂ ਬਾਰੇ ਕੀਤੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਪੀਜੀਆਰਐੱਸ ਪੋਰਟਲ, ਸੀ.ਐਮ. ਵਿੰਡੋ ਦੀਆਂ ਬਕਾਇਆ ਸ਼ਿਕਾਇਤਾਂ ਤੇ ਅਦਾਲਤੀ ਕੇਸਾਂ ਬਾਰੇ ਕੀਤੀ ਮੀਟਿੰਗ ਕੀਤੀ ਗਈ।
ਇਸ ਮੌਕੇ ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਪਹੁੰਚਾਉਣ ਲਈ ਸਮਾਂਬੱਧ ਤਰੀਕੇ ਨਾਲ ਕੰਮ ਕੀਤਾ ਜਾਵੇ।
ਓਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਹਾਇਤਾ ਕੇਂਦਰ, ਪੀ ਜੀ ਆਰ ਐੱਸ ਪੋਰਟਲ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਨੂੰ ਸਮਾਂਬੱਧ ਤਰੀਕੇ ਨਾਲ ਨਿਬੇੜਿਆ ਜਾਵੇ।
ਓਨ੍ਹਾਂ ਕਿਹਾ ਕਿ ਵੱਖ ਵੱਖ ਅਦਾਲਤੀ ਕੇਸਾਂ ਨੂੰ ਵੀ ਸੰਜੀਦਗੀ ਨਾਲ ਵਿਚਾਰਿਆ ਜਾਵੇ ਤਾਂ ਜੋ ਸਹੀ ਤਰੀਕੇ ਨਾਲ ਪੱਖ ਰੱਖਿਆ ਜਾ ਸਕੇ।
ਇਸ ਮੌਕੇ ਉਨ੍ਹਾਂ ਸਿਹਤ ਵਿਭਾਗ, ਨਗਰ ਕੌਂਸਲ ਅਤੇ ਸੀਵਰੇਜ ਬੋਰਡ ਨਾਲ ਸਬੰਧਤ ਮਸਲਿਆਂ ‘ਤੇ ਪ੍ਰਗਤੀ ਦਾ ਜਾਇਜ਼ਾ ਲਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਨੁਪ੍ਰਿਤਾ ਜੌਹਲ, ਐੱਸ ਡੀ ਐਮ ਬਰਨਾਲਾ ਹਰਪ੍ਰੀਤ ਸਿੰਘ ਅਟਵਾਲ, ਐੱਸ ਡੀ ਐਮ ਤਪਾ ਸਿਮਰਪ੍ਰੀਤ ਕੌਰ, ਐੱਸ ਡੀ ਐਮ ਮਹਿਲ ਕਲਾਂ ਹਰਕੰਵਲਜੀਤ ਸਿੰਘ, ਸੀ ਐਮ ਐਫ਼ ਓ ਜੁਗਰਾਜ ਸਿੰਘ ਕਾਹਲੋ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।