ਬਰਨਾਲਾ 28 ਫਰਵਰੀ ( ਸੋਨੀ ਗੋਇਲ )
ਪੋਲੀਓ ‘ਤੇ ਜਿੱਤ ਲਈ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾਂ ਰਹੇ, ਡਿਪਟੀ ਕਮਿਸ਼ਨਰ
ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਪਲਸ ਪੋਲੀਓ ਮੁਹਿੰਮ ਸਬੰਧੀ ਬਣੀ ਹੋਈ ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਸ਼ਾਮਿਲ ਹਨ, ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਹਦਾਇਤ ਕੀਤੀ ਗਈ ਕਿ ਮਿਤੀ 3 ਮਾਰਚ ਤੋਂ 5 ਮਾਰਚ ਤੱਕ ਹੋਣ ਵਾਲੀ ਤਿੰਨ ਰੋਜਾ ਪਲਸ ਪੋਲੀਓ ਮੁਹਿੰਮ ਤਹਿਤ ਕੋਈ ਵੀ ਬੱਚਾ ਪਲਸ ਪੋਲੀਓ ਦੀਆਂ ਬੂੰਦਾਂ ਤੋਂ ਵਾਂਝਾ ਨਾ ਰਹੇ।
ਡਾ. ਪ੍ਰਵੇਸ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ/ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਤਹਿਤ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੀ ਯੋਗ ਅਗਵਾਈ ਹੇਠ 53234 ਬੱਚਿਆਂ ( 0ਤੋਂ 5 ਸਾਲ) ਨੂੰ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ। ਡਾ. ਪ੍ਰਵੇਸ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਹਰ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਉਣ ਦੀ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਸੁਪਰਵਾਇਜਰੀ ਟੀਮਾਂ ਵੱਲੋਂ ਜ਼ਿਲ੍ਹਾ ਅਤੇ ਬਲਾਕ ਲੈਵਲ ਤੋਂ ਸੁਪਰਵਿਜਨ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਮਿਤੀ 3 ਮਾਰਚ ਦਿਨ ਐਤਵਾਰ ਨੂੰ ਕੁੱਲ 228 ਰੈਗੂਲਰ ਬੂਥ ਲਗਾਏ ਜਾਣਗੇ ਅਤੇ 9 ਟਰਾਂਜਿਟ ਟੀਮਾਂ ਵੱਲੋਂ ਬੱਸ ਸਟੈਡਾਂ , ਰੇਲਵੇ ਸਟੇਸਨਾਂ ‘ਤੇ ਬੱਚਿਆਂ ਨੂੰ ਪਲਸ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ ।
ਇਸ ਤੋਂ ਇਲਾਵਾ 12 ਮੋਬਾਇਲ ਟੀਮਾਂ ਵੱਲੋਂ ਭੱਠੇ,ਫੈਕਟਰੀਆਂ, ਉਸਾਰੀ ਅਧੀਨ ਇਮਾਰਤਾਂ ਤੇ ਦੂਰ-ਦੁਰਾਡੇ ਬੈਠੇ ਪਰਵਾਸੀ ਮਜਦੂਰਾਂ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।
ਮਿਤੀ 4 ਮਾਰਚ ਅਤੇ 5 ਮਾਰਚ ਦਿਨ ਸੋਮਵਾਰ ਅਤੇ ਮੰਗਲਵਾਰ ਨੂੰ ਟੀਮਾਂ ਵੱਲੋਂ ਰਹਿ ਗਏ ਬੱਚਿਆਂ ਨੂੰ ਘਰ-ਘਰ ਜਾ ਕੇ ਬੂੰਦਾਂ ਪਿਲਾਈਆਂ ਜਾਣਗੀਆਂ।
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਤਪਿੰਦਰਜੋਤ ਕੌਂਸਲ, ਡਾ. ਨਵਜੋਤਪਾਲ ਸਿੰਘ ਭੁੱਲਰ,ਡਾ. ਗੁਰਤੇਜਿੰਦਰ ਕੌਰ, ਡਾ. ਰਵਿੰਦਰ ਮਹਿਤਾ, ਆਈ.ਐਮ.ਏ/ਆਈ.ਏ.ਪੀ. ਦੇ ਡਾ. ਰਵੀਸ ਸਿਘਲ , ਕੁਲਦੀਪ ਸਿੰਘ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ , ਗੁਰਦੀਪ ਸਿੰਘ ਜ਼ਿਲ੍ਹਾ ਟੀਕਾਕਰਨ ਸਹਾਇਕ, ਬਲਾਕ ਐਕਸਟੈਨਸ਼ਨ ਐਜੂਕੇਟਰ,ਸਿੱਖਿਆ ਵਿਭਾਗ ,ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ/ਕਰਮਚਾਰੀ ਅਤੇ ਸਮਾਜ ਸੇਵੀ ਹਾਜਰ ਸਨ।
Posted By SonyGoyal