ਬਰਨਾਲਾ, 28 ਅਪ੍ਰੈਲ ( ਸੋਨੀ ਗੋਇਲ)
ਕੈਬਿਨਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਡਾਇਰੈਕਟਰ ਡੇਅਰੀ ਵਿਕਾਸ ਸ. ਕੁਲਦੀਪ ਸਿੰਘ ਜੱਸੋਵਾਲ ਦੀ ਰਹਿਨੁਮਾਈ ਹੇਠ ਸਕੀਮਾਂ ਦਾ ਲਾਭ ਯੋਗ ਲੋਕਾਂ ਨੂੰ ਦਿੱਤਾ ਜਾ ਰਿਹਾ ਹੈ। ਡੇਅਰੀ ਵਿਕਾਸ ਵਿਭਾਗ ਬਰਨਾਲਾ ਵਲੋਂ ਦੁੱਧ ਉਤਪਾਦਕ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਰਾਸ਼ਟਰੀ ਪਸ਼ੁਧਨ ਮਿਸ਼ਨ ਹੇਠ ਚੱਲ ਰਹੀ ਪਸ਼ੂ ਬੀਮਾ ਯੋਜਨਾ ਤਹਿਤ ਆਪਣੇ ਪਸ਼ੂਆਂ ਦਾ ਬੀਮਾ ਕਰਵਾ ਕੇ ਇਸ ਦੀ ਸੁਰੱਖਿਆ ਲਾਭ ਲੈਣ। ਇਸ ਦਾ ਉਦੇਸ਼ ਕਿਸਾਨਾਂ ਨੂੰ ਪਸ਼ੂਆਂ ਦੀ ਮੌਤ ਦੀ ਸਥਿਤੀ ਵਿੱਚ ਆਰਥਿਕ ਸੁਰੱਖਿਆ ਦੇਣਾ ਹੈ। ਬੀਮਾ ਪ੍ਰੀਮਿਅਮ ਦੀ ਵੱਡੀ ਰਕਮ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਭਰੀ ਜਾਂਦੀ ਹੈ। ਬੀਮਾ ਹੋਏ ਪਸ਼ੂ ਦੀ ਮੌਤ ਦੀ ਸਥਿਤੀ ਵਿੱਚ ਲਾਭਪਾਤਰੀ ਨੂੰ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਂਦਾ ਹੈ। ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਬਰਨਾਲਾ ਸ਼੍ਰੀ ਨਿਰਵੈਰ ਸਿੰਘ ਬਰਾੜ ਵਲੋਂ ਦੱਸਿਆ ਗਿਆ ਕਿ ਪਸ਼ੂ ਪਾਲਣ ਕਿਸਾਨ ਦੀ ਰੀੜ ਦੀ ਹੱਡੀ ਹੈ। ਇੱਕ ਪਸ਼ੂ ਦੀ ਮੌਤ ਸਿਰਫ਼ ਇਕ ਜਾਨੀ ਨੁਕਸਾਨ ਨਹੀਂ, ਸਗੋਂ ਪਰਿਵਾਰ ਦੀ ਆਮਦਨ ’ਤੇ ਵੀ ਵੱਡਾ ਸੱਟ ਲੱਗਦੀ ਹੈ। ਆਪਣੇ ਪਸ਼ੂਆਂ ਦੀ ਜ਼ਿੰਦਗੀ ਅਤੇ ਆਪਣੀ ਆਮਦਨ ਨੂੰ ਸੁਰੱਖਿਅਤ ਬਣਾਓ। ਇਹ ਬੀਮਾ ਨਹੀਂ, ਇੱਕ ਆਸਰਾ ਹੈ – ਡੇਅਰੀ ਕਿਸਾਨ ਅਤੇ ਪਸ਼ੂ ਦੋਵਾਂ ਲਈ। ਵਧੇਰੇ ਜਾਣਕਾਰੀ ਲਈ ਦਫ਼ਤਰ ਡੇਅਰੀ ਵਿਕਾਸ ਵਿਭਾਗ, ਬਰਨਾਲਾ ਜਾਂ 70099-32439, 97812-25425 ‘ਤੇ ਸੰਪਰਕ ਕਰੋ।
Posted By SonyGoyal