ਸੋਨੀ ਗੋਇਲ ਬਰਨਾਲਾ

20 ਨਵੰਬਰ ਤੋਂ 25 ਨਵੰਬਰ ਤੱਕ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚੇ ਤੇ ਗਰਭਵਤੀ ਮਾਵਾਂ ਦਾ ਕੀਤਾ ਜਾਵੇਗਾ ਮੁਕੰਮਲ ਟੀਕਾਕਰਨ: ਜ਼ਿਲ੍ਹਾ ਟੀਕਾਕਰਨ ਅਫ਼ਸਰ


ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ 0 ਤੋਂ 5 ਸਾਲ ਤੋਂ ਛੋਟੇ ਬੱਚੇ ਅਤੇ ਗਰਭਵਤੀ ਔਰਤਾਂ ਦੇ ਵਿੱਚ ਟੀਕਾਕਰਨ ‘ਚ ਰਹਿ ਗਏ ਪਾੜੇ ਨੂੰ ਪੂਰਨ ਲਈ 20 ਨਵੰਬਰ ਤੋਂ 25 ਨਵੰਬਰ ਤੱਕ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ।


ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਇਸ ਦਾ ਮੁੱਖ ਮੰਤਵ 0 ਤੋਂ 5 ਸਾਲ ਉਮਰ ਦੇ ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਕੰਮਲ ਟੀਕਾਕਰਨ ਕਰਨਾ ਹੈ ਤਾਂ ਜੋ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਮੌਤ ਦਰ ਅਤੇ ਬਹੁਤ ਸਾਰੀਆਂ ਮਾਰੂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।


ਜ਼ਿਲ੍ਹਾ ਟੀਕਾਕਰਨ ਅ ਝੁੱਗੀ-ਝੋਪੜੀ, ਖੇਤਾਂ ‘ਚ ਪ੍ਰਵਾਸੀ ਅਤੇ ਪੋਲਟਰੀ ਫਾਰਮ ਆਦਿ ਰਹਿ ਰਹੇ ਹਨ ਜੋ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਜਾਂ ਅਧੂਰਾ ਟੀਕਾਕਰਨ ਹੋਇਆ ਹੈ ।

ਫ਼ਸਰ ਡਾ. ਗੁਰਬਿੰਦਰ ਕੌਰ ਨੇ ਦੱਸਿਆ ਕਿ ਮਿਸ਼ਨ ਇੰਦਰਧਨੁਸ ਤਹਿਤ ਜ਼ਿਲ੍ਹਾ ਬਰਨਾਲਾ ‘ਚ ਪਹਿਲਾਂ ਦੋ ਗੇੜਾਂ ‘ਚ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ 20 ਤੋਂ 25 ਨਵੰਬਰ ਤੱਕ ਕੀਤਾ ਜਾਵੇਗਾ। ਜਿਹੜੇ ਬੱਚੇ ਅਤੇ ਗਰਭਵਤੀ ਔਰਤਾਂ ਸਲੱਮ ਏਰੀਆ, ਭੱਠੇ, ਸੈਲਰ, ਜੇਲ੍ਹਾਂ, ਉਨ੍ਹਾਂ ਲਈ ਸਿਹਤ ਕਰਮਚਾਰੀਆਂ ਵੱਲੋਂ ਸਪੈਸ਼ਲ ਕੈਂਪ ਲਗਾ ਕੇ 100 ਪ੍ਰਤੀਸਤ ਟੀਕਾਕਰਨ ਕੀਤਾ ਜਾਵੇਗਾ।


ਗੁਰਦੀਪ ਸਿੰਘ ਗਿੱਲ ਸਹਾਇਕ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਮੁਕੰਮਲ ਟੀਕਾਕਰਨ ਨਾਲ ਬੱਚਿਆਂ ਨੂੰ ਬਹੁਤ ਸਾਰੀਆਂ ਮਾਰੂ ਬਿਮਾਰੀਆਂ ਜਿਵੇਂ ਹੈਪੇਟਾਇਟਸ(ਪੀਲੀਆ), ਪੋਲੀਓ, ਤਪਦਿਕ ,ਅੰਧਰਾਤਾ , ਗਲਘੋਟੂ ,ਕਾਲੀ ਖੰਘ , ਟੈਟਨਸ , ਨਮੂਨੀਆ , ਦਿਮਾਗੀ ਬੁਖਾਰ , ਦਸਤ , ਖਸਰਾ ਤੇ ਰੁਬੇਲਾ ਆਦਿ ਤੋਂ ਬਚਾਇਆ ਜਾ ਸਕਦਾ ਹੈ।


ਜ਼ਿਲ੍ਹਾ ਬਰਨਾਲਾ ਨਿਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਅਪੀਲ ਕੀਤੀ ਜਾਂਦੀ ਹੈ ਕਿ ਆਪਣੇ ਪੰਜ ਸਾਲ ਤੋਂ ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਪੂਰਾ ਟੀਕਾਕਰਨ ਕਰਵਾਇਆ ਜਾਵੇ ਤਾਂ ਜੋ ਇਹਨਾਂ ਨੂੰ ਮੁਕੰਮਲ ਟੀਕਾਕਰਨ ਕਰਕੇ ਮਾਰੂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

Posted By SonyGoyal

Leave a Reply

Your email address will not be published. Required fields are marked *