ਬਰਨਾਲਾ 18 ਜੁਲਾਈ (ਮਨਿੰਦਰ ਸਿੰਘ) ਜਿਲਾ ਪੁਲਿਸ ਮੁਖੀ ਸ਼੍ਰੀ ਸੰਦੀਪ ਕੁਮਾਰ ਮਲਿਕ ਵੱਲੋਂ ਪਿਛਲੇ ਦਿਨੀ ਬਰਨਾਲਾ ਜ਼ਿਲ੍ਹੇ ਦੇ ਥਾਣੇ ਮੁਖੀਆ ਦੇ ਤਬਾਦਲੇ ਕੀਤੇ ਗਏ ਸਨ। ਗੱਲ ਕੀਤੀ ਜਾਵੇ ਬਰਨਾਲਾ ਥਾਣਾ ਸਿਟੀ ਇੱਕ ਵਿਖੇ ਲਖਵਿੰਦਰ ਸਿੰਘ ਬਤੌਰ ਥਾਣਾ ਮੁਖੀ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਲਖਵਿੰਦਰ ਸਿੰਘ ਇੱਕ ਸਾਲ ਤੋਂ ਲੰਬਾ ਸਮਾਂ ਥਾਣਾ ਸਿਟੀ ਇੱਕ ਵਿਖੇ ਐਸਐਚਓ ਵਜੋਂ ਆਪਣੀਆਂ ਚੰਗੀਆਂ ਸੇਵਾਵਾਂ ਨਿਭਾ ਚੁੱਕੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਲਖਵਿੰਦਰ ਸਿੰਘ ਨੇ ਦੱਸਿਆ ਕਿ ਮਾੜੇ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।
ਉਹਨਾਂ ਨੇ ਕਿਹਾ ਕਿ ਜਿੱਲਾਂ ਪੁਲਿਸ ਮੁੱਖੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰੇਕ ਨੂੰ ਕਾਨੂੰਨ ਅਨੁਸਾਰ ਇਨਸਾਫ ਦੇਣਾ ਉਹਨਾਂ ਦਾ ਪਹਿਲਾ ਫਰਜ਼ ਹੈ ਤੇ ਉਹ ਉਸਨੂੰ ਆਪਣੀ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਦੇ ਨਾਲ ਹੀ ਪਾਰਕਿੰਗ ਦੀ ਆ ਰਹੀ ਸਮੱਸਿਆ ਨੂੰ ਲੈ ਕੇ ਐਸਐਚਓ ਨੇ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਉਹਨਾਂ ਵੱਲੋਂ ਦੁਕਾਨਾਂ ਦੇ ਬਾਹਰ ਰੱਖੇ ਗਏ ਸਮਾਨ ਦਾ ਖਾਸ ਧਿਆਨ ਰੱਖਣ ਕਿ ਜਿਸ ਨਾਲ ਟਰੈਫਿਕ ਦੀ ਸਮੱਸਿਆ ਨਾ ਆਵੇ।