ਬਰਨਾਲਾ 22 ਮਈ (ਮਨਿੰਦਰ ਸਿੰਘ/ਹਰੀਸ਼ ਗੋਇਲ)

ਲੋਕ ਸਭਾ ਹਲਕਾ ਸੰਗਰੂਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਰਵਿੰਦ ਖੰਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਭਾਰਤ ਵਿਕਸਿਤ  ਬਣ ਸਕਦਾ ਹੈ । 

ਆਪਣੇ ਚੋਣ ਪ੍ਰਚਾਰ ਦੌਰਾਨ ਵੱਖ ਵੱਖ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਖੰਨਾ ਨੇ ਕਿਹਾ ਕਿ  ਨਰਿੰਦਰ ਮੋਦੀ ਨੇ ਹਰ ਵਰਗ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਜਨਾਵਾਂ ਅਮਲ ਵਿੱਚ ਲਿਆਂਦੀਆਂ ਹਨ।

ਉਨ੍ਹਾਂ ਕਿਹਾ ਕਿ ਅਨੇਕਾਂ ਲੋਕ ਆਯੂਸ਼ਮਾਨ ਕਾਰਡ ਰਾਹੀਂ ਆਪਣੇ ਮਹਿੰਗੇ ਇਲਾਜ ਮੁਫ਼ਤ ਵਿੱਚ ਕਰਵਾ ਰਹੇ ਹਨ।

ਇਸ ਤਰ੍ਹਾਂ ਹੀ ਕਿਸਾਨ ਸਮਰਿਧੀ ਯੋਜਨਾ ਤਹਿਤ ਅਨੇਕਾਂ ਕਿਸਾਨਾਂ ਨੂੰ ਵੱਡਾ ਲਾਭ ਮਿਲਿਆ ਹੈ।

ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਪ੍ਰੋਗਰਾਮ ਤਹਿਤ ਗਰਭਵਤੀ ਔਰਤਾਂ ਨੂੰ ਬਹੁਤ ਲਾਭ ਮਿਲਿਆ ਹੈ।

ਇਸ ਤਰ੍ਹਾਂ ਹੀ ਬਾਲੜੀ ਰਕਸ਼ਕ ਯੋਜਨਾ ਨੇ ਉਨ੍ਹਾਂ ਬੱਚੀਆਂ ਦੀ ਜ਼ਿੰਦਗੀ ਸੁਰੱਖਿਅਤ ਕੀਤੀ ਹੈ ਜਿੰਨ੍ਹਾਂ ਨੂੰ ਲੜਕਾ ਪੈਦਾ ਕਰਨ ਦੀ ਹੋੜ ਤਹਿਤ ਕੁੱਖ ਵਿੱਚ ਹੀ ਮਾਰ ਦਿੱਤਾ ਜਾਂਦਾ ਸੀ।

ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਦੇ ਹਿੱਤਾਂ ਦੀ ਰਾਖੀ ਨਰਿੰਦਰ ਮੋਦੀ ਹੀ ਕਰ ਸਕਦੇ ਹਨ।

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ  ਔਰਤਾਂ ਨੂੰ 1000 ਰੁਪਏ ਮਹੀਨਾ ਦੇਣ , ਨੌਜਵਾਨਾਂ ਨੂੰ ਨੌਕਰੀ ਦੇਣ, ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਅਤੇ ਪੰਜਾਬ ਵਿੱਚ ਵੱਡੀ  ਇੰਡਸਟਰੀ ਲਿਆਉਣ ਦੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ।

ਇਸ ਦੌਰਾਨ ਕਿਸਾਨ ਮੋਰਚੇ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ, ਜ਼ਿਲ੍ਹਾ ਬਰਨਾਲਾ ਦੇ ਮੀਤ ਪ੍ਰਧਾਨ ਹਰਿੰਦਰ ਸਿੰਘ ਸਿੱਧੂ, ਐਸ ਸੀ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਧਰਮ ਸਿੰਘ ਫ਼ੌਜੀ, ਓ ਬੀ ਸੀ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਗੱਖੀ, ਜ਼ਿਲ੍ਹਾ ਜਨਰਲ ਸਕੱਤਰ ਗੁਰਸ਼ਰਨ ਸਿੰਘ ਠੀਕਰੀਵਾਲ, ਜਗਸੀਰ ਸਿੰਘ ਕੁਰੜ, ਪਰਜੀਤ ਸਿੰਘ ਕਿਰਪਾਲੇਵਾਲ, ਭੋਲੀ ਕੌਰ, ਜਸਪ੍ਰੀਤ ਸਿੰਘ ਹੈਪੀ ਠੀਕਰੀਵਾਲ ਅਤੇ ਰਮਨ ਜਵੰਧਾ ਮੋਦੀ ਸਰਕਾਰ ਦੀਆਂ ਪਿਛਲੇ 10 ਸਾਲ ਦੀਆਂ ਪ੍ਰਾਪਤੀਆਂ ਨੂੰ ਘਰ ਘਰ ਲੈ ਕੇ ਜਾ ਰਹੇ ਹਨ ਅਤੇ ਅਰਵਿੰਦ ਖੰਨਾ ਨੂੰ ਵੋਟਾਂ ਪਾਉਣ ਦੀ ਅਪੀਲ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਵੱਲੋਂ ਭਾਜਪਾ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਘੁਟਾਲਿਆਂ ਦੀ ਜਨਨੀ ਹੈ।

ਉਨ੍ਹਾਂ ਕਿਹਾ ਕਿ ਮੋਦੀ ਵੱਲੋਂ ਹੋਰਨਾਂ ਸੂਬਿਆਂ ਵਾਂਗ ਪੰਜਾਬ ਦਾ ਵੀ ਸਰਵਪੱਖੀ ਵਿਕਾਸ ਜਾਰੀ ਹੈ।

ਉਹਨਾਂ ਕਿਹਾ ਕਿ ਪਾਕਿਸਤਾਨ ਨਾਲ ਜੁੜਿਆ ਪੰਜਾਬ ਸੰਵੇਦਨਸ਼ੀਲ ਸੂਬਾ ਹੈ ਜਿਸ ਦੇ ਲਈ ਕੋਈ ਖੇਤਰੀ ਪਾਰਟੀ ਸੂਬੇ ਦੀ ਅਮਨ ਸ਼ਾਂਤੀ ਬਹਾਲ ਨਹੀਂ ਰੱਖ ਸਕਦੀ।

Posted By SonyGoyal

Leave a Reply

Your email address will not be published. Required fields are marked *