ਮਹਿਲ ਕਲਾਂ, 26 ਮਈ ( ਮਨਿੰਦਰ ਸਿੰਘ)
ਹਲਕਾ ਮਹਿਲ ਕਲਾਂ ਦੇ ਪਿੰਡ ਹਰਦਾਸਪੁਰ, ਬਾਹਮਣੀਆਂ ਅਤੇ ਸਹਿਜੜਾ ਵਿਖੇ ਨਸ਼ਿਆਂ ਖ਼ਿਲਾਫ਼ ਕੀਤਾ ਜਾਗਰੂਕ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਡੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਕੀਤੀ ਜਾ ਰਹੀ ਨਸ਼ਾ ਮੁਕਤੀ ਯਾਤਰਾ ਤਹਿਤ ਜ਼ਿਲ੍ਹੇ ਦੇ ਵੱਖ ਵੱਖ ਵਾਰਡਾਂ ਅਤੇ ਪਿੰਡਾਂ ਵਿਚ ਨਸ਼ਿਆਂ ਖਿਲਾਫ ਸਮਾਗਮ ਕੀਤੇ ਜਾ ਰਹੇ ਹਨ।
ਇਹਨਾਂ ਸਮਾਗਮਾਂ ਦੌਰਾਨ ਹਲਕਾ ਮਹਿਲ ਕਲਾਂ ਦੇ ਪਿੰਡ ਹਰਦਾਸਪੁਰ, ਬਾਹਮਣੀਆਂ ਅਤੇ ਸਹਿਜੜਾ ਵਿਖੇ ਸੰਬੋਧਨ ਕਰਦਿਆਂ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਨ ਸਭਾ ਅਤੇ ਹਲਕਾ ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜਾਰੀ ਰਹੇਗੀ।
ਹਲਕਾ ਮਹਿਲ ਕਲਾਂ ਦੇ ਪਿੰਡ ਹਰਦਾਸਪੁਰ, ਬਾਹਮਣੀਆਂ ਅਤੇ ਸਹਿਜੜਾ ਵਿਖੇ ਸਮਾਗਮ ਦੌਰਾਨ ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਨਸ਼ਿਆਂ ਦੇ ਖਾਤਮੇ ਦੇ ਰੂਪ ਵਿੱਚ ਨਸ਼ਾ ਮੁਕਤੀ ਯਾਤਰਾ ਇਕ ਇਤਿਹਾਸ ਸਿਰਜ ਰਹੀ ਹੈ, ਜਿਸ ਉੱਤੇ ਆਉਣ ਵਾਲੀਆਂ ਪੀੜ੍ਹੀਆਂ ਮਾਣ ਕਰਨਗੀਆਂ।
ਇਸ ਯਾਤਰਾ ਤਹਿਤ ਨਸ਼ਿਆਂ ਦੇ ਖਾਤਮੇ ਹਿਤ ਲੋਕ ਨਸ਼ਿਆਂ ਦੇ ਕਾਰੋਬਾਰੀਆਂ ਬਾਰੇ ਪੁਲਿਸ ਨੂੰ ਜਾਣਕਾਰੀ ਦੇ ਰਹੇ ਹਨ।
ਹੁਣ ਜਦੋਂ ਲੋਕ ਇਸ ਅਲਾਮਤ ਖਿਲਾਫ ਉੱਠ ਖੜ੍ਹੇ ਹੋਏ ਹਨ ਤਾਂ ਪੰਜਾਬ ਦੀ ਧਰਤੀ ‘ਤੇ ਹੁਣ ਜ਼ਿਆਦਾ ਦੇਰ ਨਸ਼ੇ ਨਹੀਂ ਰਹਿਣਗੇ।
ਵਿਧਾਇਕ ਪੰਡੋਰੀ ਨੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਲਾਮਬੰਦ ਕਰਦਿਆਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਤਰਜੀਹ ਹੈ।
ਪੰਜਾਬ ਸਰਕਾਰ ਜਿਥੇ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖਤ ਕਾਰਵਾਈ ਕਰ ਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ‘ਤੇ ਖਾਤਮਾ ਕਰ ਰਹੀ ਹੈ, ਉੱਥੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ ‘ਤੇ ਖੜੇ ਵੀ ਕਰ ਰਹੀ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜ਼ਿੰਦਗੀ ਬਤੀਤ ਕਰ ਸਕਣ।
ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ।
ਇਸ ਦੌਰਾਨ ਲੋਕਾਂ ਨੂੰ ਆਪਣੇ ਪਿੰਡਾਂ ‘ਚ ਨਸ਼ਾ ਨਾ ਵਿਕਣ ਦੇਣ ਅਤੇ ਉਹਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਪ੍ਰਤੀ ਸਹੁੰ ਵੀ ਚੁਕਾਈ।
Posted By SonyGoyal