ਬਰਨਾਲਾ, 22 ਮਈ (ਸੋਨੀ ਗੋਇਲ)

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਦੀਪਕ ਸਿੱਬਲ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਬੀ ਬੀ ਐੱਸ ਤੇਜ਼ੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨ, ਜ਼ਿਲ੍ਹਾ

ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੀ ਰਹਿਨੁਮਾਈ ਹੇਠ ਸ੍ਰੀ ਮਦਨ ਲਾਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੁਆਰਾ ਸੈਸ਼ਨਜ਼ਡਵੀਜਨ, ਬਰਨਾਲਾ ਦੀਆਂ ਅਦਾਲਤਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ 24 ਮਈ 2025 ਨੂੰ ਲਗਾਈ ਜਾ ਰਹੀ ਹੈ।


ਇਸ ਨੈਸ਼ਨਲ ਲੋਕ ਅਦਾਲਤ ਵਿੱਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਣਗੇ।

ਇਸ ਤੋਂ ਇਲਾਵਾ ਪ੍ਰੀਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਲੇਬਰ ਆਦਿ ਕੇਸ ਵੀ ਲਗਾਏ ਜਾਣਗੇ।

ਇਸ ਸਬੰਧੀ ਸ੍ਰੀ ਬੀ ਬੀ ਐੱਸ ਤੇਜ਼ੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ।

ਇਥੇ ਇਹ ਜ਼ਿਕਰਯੋਗ ਹੈ ਕਿ ਪਹਿਲਾਂ ਇਹ ਲੋਕ ਅਦਾਲਤ 10 ਮਈ ਵਾਲੇ ਦਿਨ ਲਗਾਈ ਜਾਣੀ ਸੀ ਪਰ ਤਕਨੀਕੀ ਕਾਰਨਾਂ ਕਰਕੇ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ।

Leave a Reply

Your email address will not be published. Required fields are marked *