ਸ੍ਰੀ ਅੰਮ੍ਰਿਤਸਰ ਸਾਹਿਬ,ਕ੍ਰਿਸ਼ਨ ਸਿੰਘ ਦੁਸਾਂਝ

ਮਾਝੇ ਦੇ ਉੱਘੇ ਸਮਾਜ ਸੇਵਕ ਅਤੇ ਪੰਜਾਬ ਨਸ਼ਾ ਵਿਰੋਧੀ ਲਹਿਰ ਦੇ ਸਰਪ੍ਰਸਤ ਸ. ਪੂਰਨ ਸਿੰਘ ਸੰਧੂ ਰਣੀਕੇ ਨੇ ਜਿੱਥੇ ਸਿੱਖ ਜਗਤ ਨੂੰ ਨਵੇਂ ਸਾਲ ਦੀ ਆਮਦ ‘ਤੇ ਸ਼ੁਭਕਾਮਨਾਵਾਂ ਦਿੱਤੀਆਂ, ਉੱਥੇ ਉਨ੍ਹਾਂ ਗੁਰੂ ਘਰ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਗੁਰੂ ਚਰਨਾਂ ‘ਚ ਅਰਦਾਸ ਬੇਨਤੀ ਵੀ ਕੀਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਧੂ ਰਣੀਕੇ ਨੇ ਨੋਜ਼ਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਵੇਂ ਸਾਲ ਦੀ ਆਮਦ ‘ਤੇ ਸਮੈਕ, ਹੈਰੋਇਨ, ਨਸ਼ੀਲੇ ਟੀਕੇ ਤੇ ਕੈਪਸੂਲਾਂ ਦਾ ਤਿਆਗ ਕਰਕੇ ਨਵੇਂ ਸਾਲ ਦੀ ਨਵੀਂ ਸਵਰੇ ਦਾ ਅਗਾਜ ਕਰਨ।

ਉਨ੍ਹਾਂ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਅੱਜ ‘ਚਿੱਟੇ’ ਦਾ ਨਾਮੁਰਾਦ ਨਸ਼ਾ ਘਰ-ਘਰ ਵਿਚ ਪੈਰ ਪਸਾਰ ਚੁੱਕਾ ਹੈ, ਪਰ ਇਸ ਨਸ਼ੇ ਨੂੰ ਸਖਤੀ ਨਾਲ ਰੋਕਣ ਲਈ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਬੁਰੀ ਤਰ੍ਹਾਂ ਫੈਲ ਸਾਬਿਤ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਮੈਕ, ਹੈਰੋਇਨ, ਨਸ਼ੀਲੇ ਟੀਕੇ ਤੇ ਕੈਪਸੂਲਾਂ ਦਾ ਸੇਕ ਅੱਜ ਹਰ ਘਰ ਵਿਚ ਤੇਜ਼ੀ ਨਾਲ ਵੱਧ ਕੇ ਨੋਜ਼ਵਾਨਾਂ ਨੂੰ ਬਰਬਾਦ ਕਰ ਰਿਹਾ ਹੈ।

ਇਹ ਦੁੱਖ ਉਹ ਮਾਵਾਂ, ਭੈਣਾਂ ਤੇ ਸੁਹਾਗਣਾਂ ਹੀ ਜਾਣਦੀਆਂ ਹਨ, ਜਿੰਨ੍ਹਾਂ ਦੇ ਪੁੱਤ, ਭਰਾਂ ਅਤੇ ਸੁਹਾਗ ਨਸ਼ਿਆਂ ਦੀ ਦਲ-ਦਲ ਵਿਚ ਬੁਰੀ ਤਰ੍ਹਾਂ ਫੱਸ ਕੇ ਆਪਣਾ ਜੀਵਨ ਨਰਕ ਭਰਿਆਂ ਬਤੀਤ ਕਰਨ ਲਈ ਮਜ਼ਬੂਰ ਹਨ।

ਸੰਧੂ ਰਣੀਕੇ ਨੇ ਅੱਗੇ ਕਿਹਾ ਕਿ ਪੰਜਾਬ ‘ਚੋ ਨਸ਼ਿਆਂ ਦੇ ਖਾਤਮੇ ਲਈ ਕਈ ਸਰਕਾਰਾਂ ਆਈਆਂ ਅਤੇ ਕਈ ਗਈਆਂ, ਪਰ ਅੱਜ ਤੱਕ ਕਿਸੇ ਵੀ ਸਰਕਾਰ ਨੇ ਨਸ਼ਿਆਂ ਦੇ ਮੁੱਦੇ ਨੂੰ ਗੰਭੀਰਤਾ ਨਾਲ ਨਹੀਂ ਲਿਆ, ਸਗੋਂ ਸਭ ਨੇ ਨਸ਼ਿਆਂ ਦੇ ਮੁੱਦੇ ‘ਤੇ ਸਿਆਸਤ ਕਰਕੇ ਨੋਜ਼ਵਾਨਾਂ ਨੂੰ ਨਸ਼ਿਆਂ ਦੀ ਬਲਦੀ ਭੱਠੀ ਵਿਚ ਸੁੱਟਣ ਲਈ ਮਜ਼ਬੂਰ ਕੀਤਾ।

ਉਨ੍ਹਾਂ ਅਖੀਰ ਵਿਚ ਮਾਨ ਸਰਕਾਰ ਅਤੇ ਪ੍ਰਸ਼ਾਸ਼ਨ ਨੂੰ ਅਪੀਲ ਕੀਤੀ ਕਿ ਉਹ ਪੰਜਾਬ ‘ਚੋ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਗੰਭੀਰਤਾ ਨਾਲ ਸਖਤ ਕਦਮ ਚੁੱਕਣ ਤਾਂ ਜੋ ਨੋਜ਼ਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਕਰਕੇ ਪੰਜਾਬ ਨੂੰ ਮੁੜ ਤੋਂ ਲੀਹਾਂ ‘ਤੇ ਲਿਜਾਇਆ ਜਾ ਸਕੇ।

ਕੈਪਸ਼ਨ: ਗੱਲਬਾਤ ਦੋਰਾਨ ਸ. ਪੂਰਨ ਸਿੰਘ ਸੰਧੂ ਰਣੀਕੇ।

Posted By SonyGoyal

Leave a Reply

Your email address will not be published. Required fields are marked *