ਬਠਿੰਡਾ 26 ਫਰਵਰੀ, ( ਸੋਨੀ ਗੋਇਲ )
ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਤੇ ਨਿਰੰਕਾਰੀ ਰਾਜਪਿਤਾ ਰਮਿਤ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੱਜ ਸੰਤ ਨਿਰੰਕਾਰੀ ਸੇਵਾਦਲ ਅਤੇ NDRF ਦੇ ਜਵਾਨਾਂ ਦੇ ਸਹਿਯੋਗ ਨਾਲ ਥਰਮਲ ਪਲਾਂਟ ਬਠਿੰਡਾ ਦੀ ਝੀਲ ਨੰਬਰ 2 ਅਤੇ 3 ਦਾ ਆਲਾ ਦੁਆਲਾ ਅਤੇ ਕਿਨਾਰਿਆਂ ਦੀ ‘ਅੰਮ੍ਰਿਤ ਪ੍ਰੋਜੈਕਟ’ ਦੇ ਤਹਿਤ ‘ਸਵੱਛ ਪਾਣੀ, ਸਵੱਛ ਮਨ’ ਤਹਿਤ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ।
ਸੰਤ ਨਿਰੰਕਾਰੀ ਮੰਡਲ ਜ਼ੋਨ ਬਠਿੰਡਾ ਦੇ ਜ਼ੋਨਲ ਇੰਚਾਰਜ ਸ਼੍ਰੀ ਐਸ ਪੀ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਹਰਦੇਵ ਸਿੰਘ ਜੀ ਮਹਾਰਾਜ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ, ਇਹ ਪ੍ਰੋਜੈਕਟ ਪੂਰੇ ਭਾਰਤ ਦੇ 27 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 1533 ਤੋਂ ਵੱਧ ਸਥਾਨਾਂ ‘ਤੇ 11 ਲੱਖ ਤੋਂ ਵੱਧ ਵਲੰਟੀਅਰਾਂ/ਸੇਵਾਦਲ ਦੇ ਸਹਿਯੋਗ ਨਾਲ ਵੱਡੇ ਪੱਧਰ ‘ਤੇ ਆਯੋਜਿਤ ਕੀਤਾ ਗਿਆ ।
ਉਹਨਾਂ ਦੱਸਿਆ ਕਿ ਬਾਬਾ ਹਰਦੇਵ ਸਿੰਘ ਜੀ ਦੀਆਂ ਸਦੀਵੀ ਅਧਿਆਤਮਿਕ ਤੇ ਸਮਾਜਿਕ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦਿਆਂ ਸੰਤ ਨਿਰੰਕਾਰੀ ਮਿਸ਼ਨ ਦੇ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਦੀ ਅਗਵਾਈ ਹੇਠ ‘ਪ੍ਰੋਜੈਕਟ ਅੰਮ੍ਰਿਤ’ ਦਾ ਆਯੋਜਨ ਕੀਤਾ ਗਿਆ।
ਇਸ ਸਾਲ, ਪ੍ਰੋਜੈਕਟ ਦੇ ਮੂਲ ਸੰਦੇਸ਼ ਰਾਹੀਂ ਜਨ ਜਾਗਰੂਕਤਾ ਦਾ ਰੂਪ ਧਾਰਿਆ। ਇਸ ਮੌਕੇ ਸੰਤ ਨਿਰੰਕਾਰੀ ਮਿਸ਼ਨ ਦੇ ਸਮੂਹ ਅਧਿਕਾਰੀ, ਪਤਵੰਤੇ ਸੱਜਣ ਅਤੇ ਸੈਂਕੜੇ ਵਲੰਟੀਅਰਾਂ ਅਤੇ ਸੇਵਾਦਲ ਦੇ ਮੈਂਬਰਾਂ ਨੇ ਸ਼ਿਰਕਤ ਕੀਤੀ।
ਸੰਤ ਨਿਰੰਕਾਰੀ ਮੰਡਲ ਦੇ ਸੰਯੋਜਕ ਸ਼੍ਰੀ ਆਦਰਸ਼ ਮੋਹਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ‘ਪ੍ਰੋਜੈਕਟ ਅੰਮ੍ਰਿਤ’ ਦੌਰਾਨ ਹਰ ਸੁਵਿਧਾ, ਸੁਰੱਖਿਆ ਤੇ ਮਾਪਦੰਡਾਂ ਦਾ ਸਹੀ ਢੰਗ ਨਾਲ ਪਾਲਣ ਕਰਦਿਆਂ ਇਸ ਪ੍ਰੋਗਰਾਮ ਵਿੱਚ ਸਮੂਹ ਸੇਵਾਦਾਰਾਂ ਅਤੇ ਮਹਿਮਾਨਾਂ ਲਈ ਬੈਠਣ, ਰਿਫਰੈਸ਼ਮੈਂਟ, ਪਾਰਕਿੰਗ, ਆਦਿ ਸਹੂਲਤਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਗਿਆ ਸੀ।
ਇਸ ਪ੍ਰੋਜੈਕਟ ਵਿੱਚ ਵੱਧ ਤੋਂ ਵੱਧ ਸੇਵਾਦਲ ਦੇ ਨੌਜਵਾਨਾਂ/ਭੈਣਾਂ ਨੇ ਸਰਗਰਮੀ ਨਾਲ ਹਿੱਸਾ ਲਿਆ।
ਉਹਨਾਂ ਦੱਸਿਆ ਕਿ ਇਹ ਮੁਹਿੰਮ ਸਿਰਫ ਇੱਕ ਦਿਨ ਹੀ ਨਾ ਹੋਵੇ ਬਲਕਿ ਸਾਨੂੰ ਹਰ ਸਮੇਂ ਪਾਣੀ ਦੇ ਸੋਮਿਆਂ ਦੀ ਸਫਾਈ ਦਾ ਖਿਆਲ ਰੱਖਣਾ ਹੈ।
ਪ੍ਰੋਜੈਕਟ ਅੰਮ੍ਰਿਤ’ ਦੇ ਦੂਜੇ ਪੜਾਆ ਦੀ ਸ਼ੁਰੂਆਤ ਕਰਦਿਆਂ ਸ਼੍ਰੀ ਦੁੱਗਲ ਨੇ ਸਤਿਗੁਰੂ ਮਾਤਾ ਜੀ ਦੇ ਸੰਦੇਸ਼ ਨੂੰ ਦੁਹਰਾਉਂਦੇ ਹੋਏ ਆਪਣੇ ਸੰਬੋਧਨ ਵਿੱਚ ਕਿਹਾ ਕਿ ਬਾਬਾ ਹਰਦੇਵ ਸਿੰਘ ਜੀ ਨੇ ਆਪਣੇ ਜੀਵਨ ਰਾਹੀਂ ਸਾਨੂੰ ਪ੍ਰੇਰਨਾ ਦਿੱਤੀ ਕਿ ਸੇਵਾ ਦੀ ਭਾਵਨਾ ਨਿਰਸਵਾਰਥ ਹੋਣੀ ਚਾਹੀਦੀ ਹੈ ਨਾ ਕਿ ਸੇਵਾ ਕਰਦੇ ਸਮੇਂ ਸਾਨੂੰ ਇਸ ਦੀ ਕਾਰਗੁਜ਼ਾਰੀ ਕਰਦੇ ਹੋਏ ਇਸ ਦੀ ਮੂਲ ਭਾਵਨਾ ਵੱਲ ਧਿਆਨ ਦੇਣਾ ਚਾਹੀਦਾ ਹੈ।
ਸਾਡੀ ਕੋਸ਼ਿਸ਼ ਆਪਣੇ ਆਪ ਨੂੰ ਬਦਲਣ ਦੀ ਹੋਣੀ ਚਾਹੀਦੀ ਹੈ ਕਿਉਂਕਿ ਸਾਡੀ ਅੰਦਰੂਨੀ ਤਬਦੀਲੀ ਹੀ ਸਮਾਜ ਅਤੇ ਸੰਸਾਰ ਵਿੱਚ ਤਬਦੀਲੀ ਲਿਆ ਸਕਦੀ ਹੈ।
ਉਹਨਾਂ ਦੱਸਿਆ ਕਿ ਸਤਿਗੁਰੂ ਮਾਤਾ ਸੁਦਿਕਸ਼ਾ ਜੀ ਨੇ ਪ੍ਰੋਜੈਕਟ ਅੰਮ੍ਰਿਤ ਮੌਕੇ ਆਪਣੇ ਅਸ਼ੀਰਵਾਦ ਵਿੱਚ ਕਿਹਾ ਕਿ ਪਾਣੀ ਦਾ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਹੈ ਅਤੇ ਇਹ ਅੰਮ੍ਰਿਤ ਦੀ ਤਰ੍ਹਾਂ ਹੈ।
ਪਾਣੀ ਸਾਡੇ ਜੀਵਨ ਦਾ ਮੂਲ ਆਧਾਰ ਹੈ।
ਇਸ ਨੂੰ ਬਚਾਉਣਾ ਸਾਡਾ ਫਰਜ਼ ਹੈ ।
Posted By SonyGoyal