ਸੋਨੀ ਗੋਇਲ ਬਰਨਾਲਾ

ਸੰਤ ਬਾਬਾ ਅਤਰ ਸਿੰਘ ਸਰਕਾਰੀ ਪੌਲੀਟੈਕਨਿਕ ਕਾਲਜ ਬਡਬਰ (ਬਰਨਾਲਾ) ਵਿਖੇ ਸਮੂਹ ਸਟਾਫ ਮੈਂਬਰਾਂ ਵੱਲੋਂ ਪ੍ਰਿੰਸੀਪਲ ਯਾਦਵਿੰਦਰ ਸਿੰਘ ਦੀ ਸੇਵਾ ਮੁਕਤੀ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਮਾਤਾ ਪਿਤਾ ਸਮੇਤ ਪ੍ਰਿੰਸੀਪਲ ਯਾਦਵਿੰਦਰ ਸਿੰਘ, ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਨਵਰਾਜ ਕੌਰ ਜਿਹੜੇ ਅੱਜਕੱਲ੍ਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ (ਸੰਗਰੂਰ) ਵਿਖੇ ਬਤੌਰ ਇੰਚਾਰਜ ਪ੍ਰਿੰਸੀਪਲ ਸੇਵਾ ਨਿਭਾ ਰਹੇ ਹਨ, ਉਨ੍ਹਾਂ ਦੀ ਬੇਟੀ ਤੋਂ ਇਲਾਵਾ ਉਨ੍ਹਾਂ ਦੇ ਹੋਰ ਪ੍ਰੀਵਾਰਕ ਮੈਂਬਰਾਂ ਅਤੇ ਨਜਦੀਕੀ ਰਿਸ਼ਤੇਦਾਰਾਂ ਨਾਲ ਪਹੁੰਚੇ।

ਇਸ ਮੌਕੇ ਡਾ: ਹਰਜਿੰਦਰ ਸਿੰਘ ਮਕੈਨੀਕਲ ਇੰਜੀ: ਵੱਲੋਂ ਸਟੇਜ਼ ਦਾ ਸੰਚਾਲਨ ਕੀਤਾ ਗਿਆ ਅਤੇ ਉਨ੍ਹਾਂ ਨੇ ਪ੍ਰਿੰਸਪਲ ਯਾਦਵਿੰਦਰ ਸਿੰਘ ਅਤੇ ਉਨ੍ਹਾਂ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਤੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ।

ਸ੍ਰੀਮਤੀ ਮੋਨਿਕਾ ਜੱਗੀ, ਲੈਕਚਰਾਰ ਅੰਗਰੇਜੀ ਵੱਲੋਂ ਪ੍ਰਿੰਸੀਪਲ ਯਾਦਵਿੰਦਰ ਸਿੰਘ ਜੀ ਵੱਲੋਂ ਪੂਰੀ ਸਰਵਿਸ ਦੌਰਾਨ ਕੀਤੀਆਂ ਪ੍ਰਾਪਤੀਆਂ ਬਾਰੇ ਦੱਸਿਆ, ਉਨ੍ਹਾਂ ਦੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਅਗਲੇ ਜੀਵਨ ਲਈ ਸ਼ੁਭ ਇਛਾਵਾਂ ਦਿੱਤੀਆਂ।

ਮੁੱਖ ਦਫਤਰ ਚੰਡੀਗੜ੍ਹ ਤੋਂ ਆਏ ਡਿਪਟੀ ਡਾਇਰੈਕਟਰ ਸ੍ਰੀ ਜਗਦੀਪ ਸਿੰਘ ਸਿੱਧੂ, ਸ੍ਰੀ ਨਵਦੀਪ ਸਿੰਘ, ਸ੍ਰੀ ਹਰਜੀਤ ਪਾਲ ਸਿੰਘ, ਸ੍ਰੀ ਗੁਰਮੇਲ ਸਿੰਘ, ਵੱਖ ਵੱਖ ਕਾਲਜਾਂ ਤੋਂ ਆਏ ਪ੍ਰਿੰਸੀਪਲ ਸ੍ਰੀ ਰਵਿੰਦਰ ਸਿੰਘ ਹੁੰਦਲ, ਸ੍ਰੀਮਤੀ ਅਨੁਜਾ ਗੋਪਾਲ, ਸ੍ਰੀ ਹਰਜਿੰਦਰ ਸਿੰਘ ਸੈਣੀ, ਸ੍ਰੀ ਸੁਰੇਸ਼ ਕੁਮਾਰ ਜੀ ਤੋਂ ਇਲਾਵਾ ਕਾਲਜ ਵਿਖੇ ਸੇਵਾ ਨਿਭਾ ਰਿਹੇ ਸ੍ਰੀ ਕ੍ਰਿਸ਼ਨ ਸਿੰਘ, ਮੁਖੀ ਵਿਭਾਗ ਅਪਲਾਈਡ ਸਾਇੰਸ ਅਤੇ ਦਫਤਰ ਸੁਪਰਡੰਟ ਸ੍ਰੀਮਤੀ ਹਰਪ੍ਰੀਤ ਕੌਰ ਤੋਂ ਇਲਾਵਾ ਹੋਰ ਬੁਲਾਰਿਆਂ ਨੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਵੱਲੋਂ ਲੱਗਭੱਗ 33 ਸਾਲ ਦੀ ਨਿਭਾਈ ਗਈ ਸੇਵਾ ਦੀ ਸ਼ਲਾਘਾ ਕੀਤੀ ਅਤੇ ਦੱਸਿਆ ਕਿ ਉਨ੍ਹਾਂ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਬਠਿੰਡਾ ਨੂੰ ਤਿੰਨ ਵਾਰ ਬੈਸਟ ਪੌਲੀਟੈਕਨਿਕ ਅਵਾਰਡ ਪ੍ਰਾਪਤ ਕਰਨ ਦਾ ਮਾਣ ਹਾਸਲ ਪ੍ਰਾਪਤ਼ ਕੀਤਾ ਅਤੇ ਪੀ.ਟੀ.ਆਈ.ਐਸ. ਵਿੱਚ ਪ੍ਰਬੰਧਕੀ ਸਕੱਤਰ ਅਤੇ ਬਤੌਰ ਪ੍ਰਧਾਨ ਨਿਭਾਈਆਂ ਗਈਆਂ ਸੇਵਾਵਾ ਦੀ ਸ਼ਲਾਘਾ ਕੀਤੀ ਗਈ।

ਇਨ੍ਹਾਂ ਦੀ ਪ੍ਰਧਾਨਗੀ ਦੇ ਸਮੇਂ ਦੌਰਾਨ ਪੰਜਾਬ ਦੇ ਤਕਨੀਕੀ ਕਾਲਜਾਂ ਦੇ ਯੁਵਕ ਮੇਲੇ, ਖੇਡਾਂ, ਤਕਨੀਕੀ ਮੇਲੇ ਅਤੇ ਨੌਕਰੀ ਮੇਲੇ ਯੋਜਨਾਬੱਧ ਅਤੇ ਸਫਲਤਾਪੂਰਵਕ ਕਰਵਾਏ ਗਏ।ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਐਸ.ਡੀ.ਐਮ. ਬਰਨਾਲਾ ਸਰਦਾਰ ਗੋਪਾਲ ਸਿੰਘ ਜੀ ਨੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਜੀ ਦੀ ਵਿਦਾਇਗੀ ਪਾਰਟੀ ਵਿੱਚ ਜਿੱਥੇ ਉਨ੍ਹਾਂ ਦੇ ਕੰਮਾਂ ਅਤੇ ਨਿੱਜੀ ਵਿਵਹਾਰ ਦੀ ਪ੍ਰਸੰਸਾ ਕੀਤੀ ਉੱਥੇ ਹੀ ਉਨ੍ਹਾਂ ਦੇ ਮਾਤਾ ਪਿਤਾ ਨੂੰ ਬਹੁਤ ਵੱਡੇ ਭਾਗਾਂ ਵਾਲੇ ਕਿਹਾ ਕਿ ਜਿਨ੍ਹਾਂ ਦੇ ਪੁੱਤਰ ਦੀ ਅੱਜ ਸੇਵਾ ਮੁਕਤੀ ਦੇ ਸਮੇਂ ਤੇ ਉਨ੍ਹਾ ਦੀ ਮੌਜੂਦਗੀ ਵਿੱਚ ਉਨ੍ਹਾਂ ਦੇ ਬੇਟੇ ਦੀ ਸ਼ਲਾਘਾ ਹੋ ਰਹੀ ਹੈ, ਇਹ ਮਾਤਾ ਪਿਤਾ ਦੇ ਸੰਸਕਾਰ ਅਤੇ ਪ੍ਰਮਾਤਮਾਂ ਦੀ ਮੇਹਰ ਸਦਕਾ ਹੀ ਸੰਭਵ ਹੋ ਸਕਦਾ ਹੈ।

ਉਨ੍ਹਾਂ ਨੇ ਪ੍ਰਿੰਸੀਪਲ ਯਾਦਵਿੰਦਰ ਜੀ ਨੂੰ ਸੇਵਾ ਮੁਕਤੀ ਦੀ ਵਧਾਈ ਦਿੱਤੀ ਅਤੇ ਆਉਣ ਵਾਲੇ ਜੀਵਨ ਲਈ ਸ਼ੁਭ ਇਛਾਵਾਂ ਦਿੱਤੀਆਂ।ਅੰਤ ਵਿੱਚ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਜਿੱਥੇ ਸਟਾਫ ਨੂੰ ਵਿਦਾਇਗੀ ਪਾਰਟੀ ਦੇਣ ਤੇ ਧੰਨਵਾਦ ਕੀਤਾ ਉੱਥੇ ਹੀ ਆਪਣੀ ਭਾਵਕ ਸਪੀਚ ਵਿੱਚ ਉਨ੍ਹਾਂ ਨੇ ਆਪਣੀ ਸੇਵਾ ਦੇ ਤਜਰਬੇ ਸਾਂਝੇ ਕੀਤੇ ਅਤੇ ਕਿਹਾ ਕਿ ਇਕੱਲਾ ਪ੍ਰਿੰਸੀਪਲ ਕੁਝ ਨਹੀਂ ਕਰ ਸਕਦਾ ਜੇਕਰ ਕਾਲਜ ਦਾ ਸਟਾਫ ਉਸ ਨੂੰ ਸਹਿਯੋਗ ਨਾ ਦੇਵੇ ਅਤੇ ਉਨ੍ਹਾਂ ਕਿਹਾ ਕਿ ਵੱਖ ਵੱਖ ਬੁਲਾਰਿਆਂ ਵੱਲੋਂ ਜੋ ਮੇਰੀਆਂ ਪ੍ਰਾਪਤੀਆਂ ਦੱਸੀਆਂ ਹਨ, ਉਹ ਸਮੂਹ ਸਟਾਫ ਵੱਲੋਂ ਇੱਕ ਟੀਮ ਅਤੇ ਇੱਕ ਪਰਿਵਾਰ ਦੀ ਤਰਾਂ ਕੀਤੇ ਗਏ ਕੰਮ ਦਾ ਨਤੀਜਾ ਹੈ।

ਕਾਲਜ ਦੇ ਸਮੂਹ ਸਟਾਫ ਮੈਂਬਰਾਂ ਵੱਲੋਂ ਆਪਣੇ ਹਰਮਨ ਪਿਆਰੇ ਪ੍ਰਿੰਸੀਪਲ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਸਾਰਿਆਂ ਵੱਲੋਂ ਪ੍ਰਿੰਸੀਪਲ ਨਾਲ ਕੰਮ ਕਰਕੇ ਆਪਣੇ ਆਪ ਨੂੰ ਅੱਪਡੇਟ ਕਰਨ ਦਾ ਸੇਹਰਾ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੂੰ ਦਿੱਤਾ ਗਿਆ ਅਤੇ ਸਾਰਿਆਂ ਨੇ ਉਨ੍ਹਾਂ ਨੂੰ ਸਨਮਾਨ ਦੇ ਕੇ ਨਿੱਘੀ ਵਿਦਾਇਗੀ ਦਿੱਤੀ ਗਈ ਅਤੇ ਉਨ੍ਹਾਂ ਦੇ ਆਉਣ ਵਾਲੇ ਜੀਵਨ ਵਿੱਚ ਸੁੱਖ ਸ਼ਾਂਤੀ ਦੀ ਪ੍ਰਮਾਤਮਾਂ ਦੇ ਚਰਨਾ ਵਿੱਚ ਅਰਦਾਸ ਕੀਤੀ ਗਈ।

ਇਸ ਮੌਕੇ ਉਪਰੋਕਤ ਤੋਂ ਇਲਾਵਾ ਕਾਲਜ ਦੇ ਫਕੈਲਟੀ ਮੈਂਬਰ ਸ੍ਰੀ ਮੁਨੀਸ਼ ਕੁਮਾਰ, ਸ੍ਰੀ ਲਖਵਿੰਦਰ ਸਿੰਘ, ਸ੍ਰੀ ਖੁਸ਼ਪ੍ਰੀਤ ਸਿੰਘ, ਸ੍ਰੀ ਲਵਪ੍ਰੀਤ ਸਿੰਘ, ਸ੍ਰੀ ਦੀਪਕ ਜਿੰਦਲ, ਸ੍ਰੀ ਅਮਰੀਕ ਸਿੰਘ ਤੋਂ ਇਲਾਵਾ ਸ੍ਰੀ ਨੌਨਿਹਾਲ ਸਿੰਘ, ਸ੍ਰੀਮਤੀ ਸਰਬਜੀਤ ਕੌਰ, ਲਾਇਬ੍ਰੇਰੀਅਨ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਹਾਜਰ ਰਹੇ।

Posted By SonyGoyal

Leave a Reply

Your email address will not be published. Required fields are marked *