ਹਰੀਸ਼ ਗੋਇਲ ਬਰਨਾਲਾ
School Holiday: ਪੰਜਾਬ ਸਰਕਾਰ ਨੇ ਹੁਣੇ ਹੀ ਵੱਡਾ ਐਲਾਨ ਕੀਤਾ ਹੈ।
ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਦਿੱਤੀ ਹੈ।
ਇਹ ਹੁਕਮ ਜਾਰੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ‘ਚ 8 ਤੋਂ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਦਰਅਸਲ, ਰਾਜ ਵਿੱਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਸਰਕਾਰ ਨੇ ਉਪਰੋਕਤ ਫੈਸਲਾ ਲਿਆ ਹੈ।
ਸੀਐਮ ਭਗਵੰਤ ਮਾਨ ਨੇ ਐਕਸ ‘ਤੇ ਲਿਖਿਆ ਹੈ।ਇਸ ਸਬੰਧੀ ਜਾਣਕਾਰੀ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਆਪਣੇ ਐਕਸ ਰਾਹੀਂ ਦਿੱਤੀ ਹੈ।
ਦਰਅਸਲ ਪਿਛਲੇ ਕੁਝ ਦਿਨਾਂ ਤੋਂ ਸੂਬੇ ‘ਚ ਕੜਾਕੇ ਦੀ ਠੰਡ ਅਤੇ ਧੁੰਦ ਪੈ ਰਹੀ ਹੈ, ਜਿਸ ਕਾਰਨ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ ‘ਤੇ ਲਿਖਿਆ ਹੈ ਕਿ ਅੱਤ ਦੀ ਠੰਡ ਦੇ ਮੱਦੇਨਜ਼ਰ ਸਾਰੇ ਸਰਕਾਰੀ ਸਕੂਲਾਂ ‘ਚ ਪੰਜਾਬ ਵਿੱਚ 10ਵੀਂ ਜਮਾਤ ਤੱਕ ਅਤੇ ਪ੍ਰਾਈਵੇਟ ਸਕੂਲਾਂ ਵਿੱਚ 8 ਜਨਵਰੀ ਤੋਂ 14 ਜਨਵਰੀ ਤੱਕ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ।
Posted By SonyGoyal