ਬਰਨਾਲਾ, 28 ਫਰਵਰੀ ( ਸੋਨੀ ਗੋਇਲ )
ਜ਼ਿਲ੍ਹਾ ਰੋਜ਼ਗਾਰ ਦਫਤਰ ਵਿਖੇ ਹੋਵੇਗਾ ਮੌਕ ਟੈਸਟ
ਜ਼ਿਲ੍ਹਾ ਬਰਨਾਲਾ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹਈਆ ਕਰਾਉਣ ਲਈ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀਆਂ 1746 ਪੋਸਟਾਂ ਦੀ ਭਰਤੀ ਸ਼ੁਰੂ ਕੀਤੀ ਜਾ ਚੁੱਕੀ ਹੈ।
ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਬਰਨਾਲਾ ਸ਼੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਪੰਜਾਬ ਪੁਲਿਸ ਕਾਂਸਟੇਬਲ ਦੀ ਭਰਤੀ ਸਬੰਧੀ ਉਮੀਦਵਾਰਾਂ ਨੂੰ ਹਰ ਤਰ੍ਹਾਂ ਦੀ ਜਾਣਕਾਰੀ ਮੁਹਈਆ ਕਰਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਕਾਂਸਟੇਬਲ ਦੀ ਭਰਤੀ ਲਈ ਆਨਲਾਈਨ ਐਪਲੀਕੇਸ਼ਨ ਅਪਲਾਈ ਕਰਨ ਦੀ ਆਖਰੀ ਮਿਤੀ 13 ਮਾਰਚ 2025 ਹੈ।
ਵਧੇਰੇ ਜਾਣਕਾਰੀ ਲਈ ਪ੍ਰਾਰਥੀ ਪੰਜਾਬ ਪੁਲਿਸ ਦੇ ਪੋਰਟਲ https://iur.ls/punjabpolicerecruitment2025 ‘ਤੇ ਜਾਕੇ ਜਾਣਕਾਰੀ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਉਮੀਦਵਾਰ ਆਨਲਾਈਨ ਫਾਰਮ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵਿਖੇ ਪਹੁੰਚ ਕੇ ਭਰ ਸਕਦੇ ਹਨ ਅਤੇ ਹੋਰ ਭਰਤੀ ਸਬੰਧੀ ਜਾਣਕਾਰੀ ਲੈ ਸਕਦੇ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕੋਈ ਚਾਹਵਾਨ ਪ੍ਰਾਰਥੀ ਪੰਜਾਬ ਪੁਲਿਸ ਕਾਂਸਟੇਬਲ ਦੀ ਭਰਤੀ ਲਈ ਤਿਆਰੀ ਕਰਨ ਲਈ ਜਾਣਕਾਰੀ ਲੈਣੀ ਚਾਹੁੰਦਾ ਹੈ ਤਾਂ ਉਹ ਇਸ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ।
ਇਸ ਤੋਂ ਇਲਾਵਾ ਇਸ ਦਫ਼ਤਰ ਵੱਲੋਂ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਮੌਕ ਟੈਸਟ ਮਿਤੀ 4 ਮਾਰਚ 2025, 6 ਮਾਰਚ 2025 ਅਤੇ 10 ਮਾਰਚ 2025 ਨੂੰ ਕਰਵਾਇਆ ਜਾ ਰਿਹਾ ਹੈ।
ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਈਨ ਨੰਬਰ 94170-39072 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Posted By SonyGoyal