ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲਣਗੀਆਂ। ਜੇਕਰ ਕੋਈ ਸਕੂਲ ਜਾਂ ਕਾਲਜ਼ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ।

ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਸਕੂਲ ਦੀ ਇਮਾਰਤ ਅਤੇ ਕਲਾਸਰੂਮ ਬਿਲਕੁਲ ਸੁਰੱਖਿਅਤ ਹਨ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ।

8 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ ਅਤੇ ਸਾਫ਼-ਸਫ਼ਾਈ ਦੀ ਕਾਰਵਾਈ ਐਸ.ਐਮ.ਸੀ., ਪੰਚਾਇਤਾਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੀ ਸਹਾਇਤਾ ਨਾਲ ਕੀਤੀ ਜਾਵੇਗੀ।

ਅਧਿਆਪਕਾਂ ਵੱਲੋਂ ਸਕੂਲੀ ਇਮਾਰਤਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਜਾਂ ਨੁਕਸ ਪਾਇਆ ਜਾਂਦਾ ਹੈ ਤਾਂ ਇਸਦੀ ਸੂਚਨਾ ਤੁਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਦਿੱਤੀ ਜਾਵੇ।

9 ਸਤੰਬਰ ਤੋਂ ਸਾਰੇ ਸਰਕਾਰੀ ਸਕੂਲ ਆਮ ਦੀ ਤਰ੍ਹਾਂ ਖੁੱਲਣਗੇ।
ਸਿੱਖਿਆ ਮੰਤਰੀ ਹਰਜੋਤ ਬੈਂਸ

    Posted By Gaganjot Goyal

    3 thought on “ਪੰਜਾਬ ਰਾਜ ਦੇ ਵਿੱਦਿਅਕ ਅਦਾਰਿਆਂ ਦੇ ਖੁੱਲਣ ਸੰਬੰਧੀ ਜ਼ਰੂਰੀ ਜਾਣਕਾਰੀ ਅਤੇ ਹਿਦਾਇਤਾਂ”
    1. Roulette’s seemingly random nature hides fascinating probability! Seeing platforms like philucky offer quick, localized PHP transactions & diverse games is smart-accessibility boosts enjoyment. Instant registration is a big plus too!

    Leave a Reply

    Your email address will not be published. Required fields are marked *