ਅੰਮ੍ਰਿਤਸਰ ਕ੍ਰਿਸ਼ਨ ਸਿੰਘ ਦੁਸਾਂਝ

ਪੰਜਾਬ ਵਿੱਚ ਕਾਂਗਰਸ ਪਾਰਟੀ ਆ ਰਹੀਆਂ ਲੋਕ ਇਸ ਸਭਾ ਚੋਣਾਂ ਲਈ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਸ੍ਰ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਤਿਆਰ ਹੈ ਅਤੇ ਪੰਜਾਬ ਦੀਆਂ 13 ਦੀਆਂ 13 ਸੀਟਾਂ ਆਪਣੇ ਦਮ ਤੇ ਲੜੇਗੀ ਅਤੇ ਸ਼ਾਨਦਾਰ ਜਿੱਤ ਹਾਸਲ ਕਰੇਗੀ ਅਤੇ ਆਮ ਆਦਮੀ ਪਾਰਟੀ ਨਾਲ ਕਿਸੇ ਕੀਮਤ ਤੇ ਵੀ ਗੱਠਜੋੜ ਨਹੀਂ ਕਰੇਗੀ।

ਉਕਤ ਵਿਚਾਰਾਂ ਦਾ ਪ੍ਰਗਟਾਵਾ ਅਮਨਦੀਪ ਸਿੰਘ ਕੱਕੜ ਮੀਡੀਆ ਸਲਾਹਕਾਰ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਸ੍ਰ ਸੁਖਬਿੰਦਰ ਸਿੰਘ ਸਰਕਾਰੀਆ ਜੀ ਅਤੇ ਮੁੱਖ ਬੁਲਾਰਾ ਜਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਾਂਗਰਸੀ ਆਗੂਆਂ,ਵਰਕਰਾਂ ਤੇ ਨਜਾਇਜ਼ ਪਰਚੇ ਕਰਨ ਵਾਲੀ,ਪੰਜਾਬ ਦੀ ਨੌਜਵਾਨੀ ਦਾ ਖੂਨ ਡੋਲਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਕਾਂਗਰਸ ਪੰਜਾਬ ਵਿੱਚ ਕਿਵੇਂ ਗੱਠਜੋੜ ਕਰ ਸਕਦੀ ਹੈ।

ਕੱਕੜ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦਿੱਲੀ ਦੀ ਕਾਂਗਰਸ ਹਾਈ ਕਮਾਡ ਨੂੰ ਪੰਜਾਬ ਦੇ ਜਮੀਨੀ ਪੱਧਰ ਦੇ ਕਾਂਗਰਸੀ ਆਗੂਆਂ,ਵਰਕਰਾਂ ਅਤੇ ਲੋਕਾਂ ਦੀਆਂ ਭਾਵਨਾਵਾਂ ਤੋਂ ਕਈ ਵਾਰ ਜਾਣੂੰ ਕਰਵਾ ਚੁੱਕੀ ਹੈ।

ਇਸ ਲਈ ਹਾਈ ਕਮਾਂਡ ਪੰਜਾਬ ਬਾਰੇ ਫੈਸਲਾ ਪੰਜਾਬ ਕਾਂਗਰਸ ਦੀਆਂ ਭਾਵਨਾਵਾਂ ਨੂੰ ਸਾਹਮਣੇ ਰੱਖਕੇ ਲਵੇਗੀ।

ਕੱਕੜ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਕਾਂਗਰਸ ਪਾਰਟੀ ਨੂੰ ਆਪ ਦੇ ਝੂਠੇ ਲਾਰਿਆਂ ਵਿੱਚ ਆਕੇ ਵਿਰੋਧੀ ਧਿਰ ਵਿੱਚ ਬਿਠਾਇਆ ਹੈ ਅਤੇ ਕਾਂਗਰਸ ਵਿਰੋਧੀ ਧਿਰ ਦੀ ਭੂਮਿਕਾ ਬਾਖ਼ੂਬੀ ਨਿਭਾ ਰਹੀ ਹੈ।

ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਸ੍ਰ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦੀ ਅਗਵਾਈ ਹੇਠ ਹਰ ਵਿਧਾਨ ਸਭਾ ਹਲਕੇ ਵਿੱਚ ਸਰਕਾਰ ਖਿਲਾਫ਼ ਧਰਨੇ ਦਿੱਤੇ ਜਾ ਰਹੇ ਹਨ ਅਤੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ।

ਕੱਕੜ ਨੇ ਕਿਹਾ 2024 ਦੀਆਂ ਚੋਣਾਂ ਤੋਂ ਬਾਅਦ ਜਨਤਾ ਆਪ ਨੂੰ ਇੱਕ ਸੀ ਆਮ ਆਦਮੀ ਪਾਰਟੀ ਕਹਿਕੇ ਯਾਦ ਕਰਿਆ ਕਰੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਦਾ 2 ਸਾਲਾਂ ਵਿੱਚ ਹੀ ਮਾਨ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ।

ਇਸਦੇ ਆਪਣੇ ਆਗੂ ਅਤੇ ਵਰਕਰ ਸਰਕਾਰ ਹੋਣ ਦੇ ਬਾਵਜੂਦ ਆਮ ਆਦਮੀ ਪਾਰਟੀ ਨੂੰ ਛੱਡ ਰਹੇ ਹਨ ਜਿਸਦੀ ਮਿਸਾਲ ਵਿਧਾਨ ਸਭਾ ਹਲਕਾ ਰਾਜਾਸਾਂਸੀ ਵਿੱਚ ਵੇਖਣ ਨੂੰ ਮਿਲ ਰਹੀ ਹੈ।

ਫ਼ੋਟੋ ਕੈਪਸ਼ਨ-ਅਮਨਦੀਪ ਸਿੰਘ ਕੱਕੜ ਮੀਡੀਆ ਸਲਾਹਕਾਰ ਵਿਧਾਇਕ ਸ੍ਰ ਸੁਖਬਿੰਦਰ ਸਿੰਘ ਸਰਕਾਰੀਆ ਜੀ।

Posted By SonyGoyal

Leave a Reply

Your email address will not be published. Required fields are marked *